ਹਰਿਆਣਾ ਦੇ ਸਿੱਖ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਤੇ ਸਮਝਦੇ ਹਨ ਕਿ ਭਾਜਪਾ ਦੀਆਂ ਕਠਪੁਤਲੀਆਂ ਪਾਰਟੀ ਨੂੰ ਅੰਦਰੋਂ ਕਮਜ਼ੋਰ ਕਰਨ ਵਾਸਤੇ ਪੱਬਾਂ ਭਾਰ: ਬਲਦੇਵ ਸਿੰਘ ਕਾਇਮਪੁਰੀ

by | Mar 8, 2025 | breaking news, daily | 0 comments

ਚੰਡੀਗੜ੍ਹ, 8 ਮਾਰਚ: ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਹਰਿਆਣਾ ਦੇ ਸਿੱਖ ਪਾਰਟੀ ਦੀ ਹਮਾਇਤ ਵਿਚ ਡੱਟ ਕੇ ਖੜ੍ਹੇ ਹਨ ਤੇ ਹਰਿਆਣਾ ਇਕਾਈ ਵਿਚ ਭਾਜਪਾ ਦੀਆਂ ਕਠਪੁਤਲੀਆਂ ਕਦੇ ਵੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਵਿਚ ਕਾਮਯਾਬ ਨਹੀਂ ਹੋਣਗੀਆਂ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਬਲਦੇਵ ਸਿੰਘ ਕਾਇਮਪੁਰੀ ਜੋ ਹਰਿਆਣਾ ਸਿੱਖ ਪੰਥਕ ਦਲ ਦੀ ਅਗਵਾਈ ਕਰਦੇ ਹਨ, ਨੇ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਸਮਝਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਤੇ ਉਹਨਾਂ ਨੂੰ ਫਾਰਗ ਕਰਨ ਬਾਰੇ ਫੈਸਲੇ ਪੰਥ ਦੇ ਵਡੇਰੇ ਹਿੱਤਾਂ ਵਿਚ ਲਏ ਗਏ ਹਨ। ਉਹ ਸਮਝਦੇ ਹਨ ਕਿ ਅਜਿਹਾ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਕੀਤਾ ਗਿਆ ਹੈ ਤੇ ਇਹ ਕੇਂਦਰੀ ਏਜੰਸੀਆਂ ਦੇ ਹੱਥਾਂ ਵਿਚ ਖੇਡਣ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਤੇ ਸਿੱਖ ਪੰਥ ਨੂੰ ਦੋਫਾੜ ਕਰਨ ਦੇ ਯਤਨਾਂ ਦਾ ਹਿੱਸਾ ਹੈ।

ਪਾਰਟੀ ਵਿਚੋਂ ਅਸਤੀਫਾ ਦੇਣ ਦਾ ਦਾਅਵਾ ਕਰਨ ਵਾਲਿਆਂ ਬਾਰੇ ਸਰਦਾਰ ਬਲਦੇਵ ਸਿੰਘ ਕਾਇਮਪੁਰੀ ਨੇ ਕਿਹਾ ਕਿ ਇਹਨਾਂ ਆਗੂਆਂ ਨੂੰ ਅਕਾਲੀ ਦਲ ਨੇ ਪਹਿਲਾਂ ਹੀ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਸੀ ਕਿਉਂਕਿ ਇਹਨਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਚੋਣਾਂ ਵਿਚ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਸੀ। ਉਹਨਾਂ ਸਪਸ਼ਟ ਕੀਤਾ ਕਿ ਇਹਨਾਂ ਆਗੂਆਂ ਨੇ ਹਰਿਆਣਾ ਗੁਰਦੁਆਰਾ ਕਮੇਟੀ ਚੋਣਾਂ ਵਿਚ ਆਰ ਐਸ ਐਸ ਦੀ ਹਮਾਇਤ ਪ੍ਰਾਪਤ ਉਮੀਦਵਾਰਾਂ ਦੀ ਹਮਾਇਤ ਕਰ ਕੇ ਪਹਿਲਾਂ ਹੀ ਸਾਬਤ ਕਰ ਦਿੱਤਾ ਸੀ ਕਿ ਇਹ ਅਕਾਲੀ ਦਲ ਦੇ ਵਫਾਦਾਰ ਨਹੀਂ ਹਨ। ਉਹਨਾਂ ਕਿਹਾ ਕਿ ਇਹੀ ਕਾਰਣ ਹੈ ਕਿ ਇਹ ਹੁਣ ਭਾਜਪਾ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਹਨ ਤਾਂ ਜੋ ਸੱਤਾਧਾਰੀ ਪਾਰਟੀ ਦੇ ਆਗੂਆਂ ਨੂੰ ਖੁਸ਼ ਕੀਤਾ ਜਾ ਸਕੇ। ਇਹ ਕਿਸੇ ਵੀ ਤਰੀਕੇ ਅਕਾਲੀ ਨਹੀਂ ਹਨ।

ਅਕਾਲੀ ਆਗੂ ਨੇ ਇਹ ਵੀ ਸਪਸ਼ਟ ਕੀਤਾ ਕਿ ਹਰਿਆਣਾ ਇਕਾਈ ਤਾਂ ਕੁਝ ਸਮਾਂ ਪਹਿਲਾਂ ਹੀ ਭੰਗ ਕਰ ਦਿੱਤੀ ਗਈ ਸੀ ਅਤੇ ਦੱਸਿਆ ਕਿ ਇਸਦਾ ਜਲਦੀ ਹੀ ਪੁਨਰਗਠਨ ਕੀਤਾ ਜਾਵੇਗਾ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਆਗੂ ਪੂਰੀ ਤਰ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਇਸਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਦੇ ਹਮਾਇਤੀ ਹਨ।

ਇਸ ਮੌਕੇ ਅਕਾਲੀ ਦਲ ਦੇ ਹੱਥ ਵਿਚ ਨਿਤਰ ਕੇ ਪਾਰਟੀ ਦੀ ਲੀਡਰਸ਼ਿਪ ਤੇ ਨੀਤੀਆਂ ਵਿਚ ਵਿਸ਼ਵਾਸ ਕਰਨ ਵਾਲਿਆਂ ਵਿਚ ਹਰਪਾਲ ਸਿੰਘ ਅਹਿਰਵਾਨ ਫਤਿਹਬਾਦ, ਬੀਬੀ ਮਨਜੀਤ ਕੌਰ ਕੰਧੋਲਾ ਯਮੁਨਾਨਗਰ, ਬੀਬੀ ਅਮਰਜੀਤ ਕੌਰ ਬਾਵਾ ਫਤਿਹਾਬਾਦ, ਮਨਜੀਤ ਸਿੰਘ ਖੇੜੀ ਯਮੁਨਾਨਗਰ, ਪ੍ਰਤਾਪ ਸਿੰਘ ਤਰੋੜੀ, ਬਲਕਾਰ ਸਿੰਘ ਅਸੰਧ ਕਰਨਾਲ, ਗੁਰਦੀਪ ਸਿੰਘ ਭਾਨੋਖੇੜੀ ਅੰਬਾਲਾ, ਤੇਜਿੰਦਰਪਾਲ ਸਿੰਘ ਢਿੱਲੋਂ ਕੁਰੂਕਸ਼ੇਤਰ, ਰਵਿੰਦਰ ਸਿੰਘ ਰਾਣਾ ਫਰੀਦਾਬਾਦ, ਹਰਦੀਪ ਸਿੰਘ ਲੱਗੜ ਕਰਨਾਲ, ਕੁਲਵੰਤ ਸਿੰਘ ਪਾਣੀਪਤ, ਹਰਪ੍ਰੀਤ ਸਿੰਘ ਸੰਧੂ ਗੁਰੂਗ੍ਰਾਮ, ਸੁਖਸਾਗਰ ਸਿੰਘ ਹਿਸਾਰ, ਜਰਨੈਲ ਸਿੰਘ ਬੋਦਲੀ ਕੁਰੂਕਸ਼ੇਤਰ, ਸੁਖਜਿੰਦਰ ਸਿੰਘ ਮਸਾਣਾ ਕੁਰੂਕਸ਼ੇਤਰ, ਰਿਪੁਦਮਨ ਸਿੰਘ ਚੀਮਾ ਕੁਰੂਕਸ਼ੇਤਰ, ਮਨਜੀਤ ਸਿੰਘ ਸ਼ਾਹਬਾਦ, ਹਰਪਾਲ ਸਿੰਘ ਬਾਜਵਾ ਕੁਰੂਕਸ਼ੇਤਰ, ਗੁਰਤੇਜ ਸਿੰਘ ਕਰਨਾਲ, ਦਵਿੰਦਰ ਸਿੰਘ ਕਰਨਾਲ, ਲਖਵਿੰਦਰ ਸਿੰਘ ਅੰਬਾਲਾ, ਪ੍ਰਿਥੀਪਾਲ ਸਿੰਘ ਕਰਨਾਲ ਤੇ ਗੁਰਮੀਤ ਸਿੰਘ ਪੂਨੀਆ ਕੈਥਲ ਵੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...