*ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ 2026: ਪੰਜਾਬ ਨੇ ਬਿਮਾਰੀ-ਮੁਕਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਲਿਆਂਦੀ ਤੇਜ਼ੀ *

by | Apr 3, 2026 | daily | 0 comments

— ਪੰਜਾਬ ਨੇ ਵੈਕਟਰ ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਬਹੁ-ਵਿਭਾਗੀ ਪਹੁੰਚ ਅਪਣਾਈ

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਸਟੇਟ ਟਾਸਕ ਫੋਰਸ ਮੀਟਿੰਗ

— ਡਾ. ਬਲਬੀਰ ਸਿੰਘ ਨੇ ਡੇਂਗੂ ਅਤੇ ਜ਼ੂਨੋਟਿਕ ਖਤਰਿਆਂ ਨਾਲ ਨਜਿੱਠਣ ਲਈ ‘ਵਨ ਹੈਲਥ’ ਪਹੁੰਚ ਅਪਣਾਉਣ ਦੀ ਅਪੀਲ*

— ਡੇਂਗੂ ਦੇ ਮਾਮਲਿਆਂ ਵਿੱਚ ਹੈਰਾਨੀਜਨਕ ਗਿਰਾਵਟ: ਸਾਲ 2021 ਵਿੱਚ 23,389 ਪੁਸ਼ਟੀ ਕੀਤੇ ਕੇਸਾਂ ਦੇ ਮਕਾਬਲੇ 2025 ਵਿੱਚ ਸਿਰਫ਼ 4981 ਕੇਸ ਆਏ ਸਾਹਮਣੇ ; ਇਸੇ ਸਮੇਂ ਦੌਰਾਨ ਮੌਤਾਂ ਗਿਣਤੀ 55 ਤੋਂ ਘਟ ਕੇ ਸਿਰਫ਼ 8 ਹੋਈ

ਚੰਡੀਗੜ੍ਹ, 3 ਅਪ੍ਰੈਲ:

ਆਗਾਮੀ ਹਾਈ-ਟਰਾਂਸਮਿਸ਼ਨ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਿਹਤ ਦੀ ਰੱਖਿਆ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਂਝੇ ਤੌਰ ’ਤੇ ਉੱਚ-ਪੱਧਰੀ ਸਟੇਟ ਟਾਸਕ ਫੋਰਸ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਸੂਬੇ ਭਰ ਵਿੱਚ ਵੈਕਟਰ- ਬੋਰਨ , ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਜ਼ੂਨੋਟਿਕ ਬਿਮਾਰੀਆਂ ਦੇ ਵਿਰੁੱਧ ਏਕੀਕ੍ਰਿਤ ਪ੍ਰਤੀਕਿਰਿਆ ਤਿਆਰ ਕੀਤੀ ਜਾ ਸਕੇ।

ਸਬੰਧਤ ਵਿਭਾਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ, ਮਲੇਰੀਆ, ਚਿਕਨਗੁਨੀਆ, ਰੇਬੀਜ਼ ਅਤੇ ਲੈਪਟੋਸਪਾਇਰੋਸਿਸ ਵਰਗੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਮਨੁੱਖਾਂ, ਜਾਨਵਰਾਂ ਅਤੇ ਵਾਤਾਵਰਣ ਸਿਹਤ ਰਣਨੀਤੀਆਂ ਨੂੰ ਏਕੀਕ੍ਰਿਤ ਕਰਨ ਵਾਲੀ ‘ਵਨ ਹੈਲਥ ’ ਪਹੁੰਚ ਦੀ ਬਹੁਤ ਲੋੜ ਹੈ। ਉਨਾਂ ਦੱਸਿਆ ਕਿ ਪੰਜਾਬ ਨੇ ਆਪਣੇ ਡਾਇਗਨੌਸਟਿਕ ਬੁਨਿਆਦੀ ਢਾਂਚੇ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ, ਜਿਸਦੇ ਸਿੱਟੇ ਵਜੋਂ ਹੁਣ 47 ਸੈਂਟੀਨੇਲ ਨਿਗਰਾਨੀ ਹਸਪਤਾਲਾਂ ਵਿੱਚ ਡੇਂਗੂ ਅਤੇ ਚਿਕਨਗੁਨੀਆ ਲਈ ਮੁਫ਼ਤ ਈਲੀਸਾ ਟੈਸਟਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਮਲੇਰੀਆ ਆਰਡੀਟੀ ਅਤੇ ਡੇਂਗੂ ਟੈਸਟਿੰਗ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਵਿਭਾਗ ਦੇ ਯੋਗਦਾਨ ਦੀ ਸਮੀਖਿਆ ਕਰਦਿਆਂ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਨਿਰੰਤਰ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2021 ਵਿੱਚ ਡੇਂਗੂ ਦੇ 23,389 ਕੇਸ ਸਾਹਮਣੇ ਆਏ ਸਨ, ਜੋ ਸਾਲ 2025 ਵਿੱਚ ਘਟ ਕੇ ਸਿਰਫ਼ 4,981 ਰਹਿ ਗਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਸਬੰਧਤ ਮੌਤਾਂ ਦੀ ਗਿਣਤੀ 55 ਤੋਂ ਘਟ ਕੇ ਸਿਰਫ਼ 8 ਰਹਿ ਗਈ ਹੈ। ਮੰਤਰੀ ਨੇ ਕਿਹਾ ਕਿ ਮੌਤ ਦਰ ਅਤੇ ਬਿਮਾਰੀ ਦੇ ਫੈਲਾਅ ਵਿੱਚ ਆਈ ਇਹ ਮਹੱਤਵਪੂਰਨ ਗਿਰਾਵਟ ਵਿਭਾਗ ਵੱਲੋਂ ਘਰ-ਘਰ ਜਾ ਕੇ ਕੀਤੀ ਨਿਗਰਾਨੀ ਅਤੇ ਪਿਛਲੇ ਟਰਾਂਸਮਿਸ਼ਨ ਸੀਜ਼ਨ ਦੌਰਾਨ 15 ਮਿਲੀਅਨ ਫੇਰੀਆਂ ਦੀ ਰਣਨੀਤਕ ਪਹੁੰਚ ਦਾ ਪ੍ਰਤੱਖ ਪ੍ਰਮਾਣ ਹੈ।

ਸਿਹਤ ਮੰਤਰੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ – ਜੋ ਹਰ ਸ਼ੁੱਕਰਵਾਰ ਸਵੇਰੇ 8:00 ਵਜੇ ਤੋਂ ਸਵੇਰੇ 9:00 ਵਜੇ ਤੱਕ ਚਲਾਈ ਜਾਂਦੀ ਹੈ – ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸ਼ਾਮਲ ਕਰਕੇ ਇਸਨੂੰ ਜਨ ਅੰਦੋਲਨ ਬਣਾਇਆ ਜਾਵੇ ਤਾਂ ਕੂਲਰਾਂ, ਗਮਲਿਆਂ ਅਤੇ ਓਵਰਹੈੱਡ ਟੈਂਕਾਂ ਵਿੱਚ ਖੜ੍ਹਾ ਪਾਣੀ,ਜੋ ਮੱਛਰਾਂ ਦੀਆਂ ਪ੍ਰਜਨਨ ਥਾਵਾਂ ਹਨ, ਦੀ ਪਛਾਣ ਕਰਕੇ ਉਨ੍ਹਾਂ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਡੇਂਗੂ ਕਦੇ ਮੁੱਖ ਤੌਰ ’ਤੇ ਸ਼ਹਿਰੀ ਖ਼ਤਰਾ ਸੀ ਪਰ 2025 ਵਿੱਚ ਲਗਭਗ 42 ਫੀਸਦ ਮਾਮਲੇ ਪੇਂਡੂ ਖੇਤਰਾਂ ਤੋਂ ਰਿਪੋਰਟ ਕੀਤੇ ਗਏ, ਜਿਸ ਕਾਰਨ ਫੋਗਿੰਗ, ਪਿੰਡਾਂ ਦੇ ਛੱਪੜਾਂ ਵਿੱਚ ਲਾਰਵੀਸਾਈਡਲ ਸਪਰੇਅ ਅਤੇ ਮੱਛਰਾਂ ਦੇ ਕੰਟਰੋਲ ਲਈ ਗੈਂਬੂਸੀਆ ਮੱਛੀ ਛੱਡਣ ਵੱਲ ਧਿਆਨ ਕੇਂਦਰਿਤ ਕਰਨ ਦੀ ਬਹੁਤ ਲੋੜ ਹੈ।

ਜ਼ੂਨੋਟਿਕ ਖਤਰਿਆਂ ’ਤੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਨੇ ਰਾਸ਼ਟਰੀ ਰੇਬੀਜ਼ ਕੰਟਰੋਲ ਪ੍ਰੋਗਰਾਮ ’ਤੇ ਚਰਚਾ ਕੀਤੀ ਅਤੇ ਕਿਹਾ ਕਿ ਰਾਜ ਭਰ ਵਿੱਚ 746 ਸਰਕਾਰੀ ਸਿਹਤ ਸਹੂਲਤਾਂ ਵਿੱਚ ਐਂਟੀ-ਰੇਬੀਜ਼ ਟੀਕੇ ਉਪਲਬਧ ਹਨ, ਵਿਭਾਗਾਂ ਨੂੰ ਕੁੱਤਿਆਂ ਦੀ ਆਬਾਦੀ ਵਿੱਚ 70 ਫੀਸਦ ਹਰਡ ਇਮਿਊਨਿਟੀ ਲਈ ਜ਼ਿਲ੍ਹਾ-ਵਾਰ ਪਸ਼ੂ ਜਨਮ ਨਿਯੰਤਰਣ ਸਹੂਲਤਾਂ ਦੀ ਸਿਰਜਣਾ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੰਟੀਗ੍ਰੇਟਡ ਡਿਜ਼ੀਜ਼ ਸਰਵੀਲੈਂਸ ਪ੍ਰੋਗਰਾਮ ਹੁਣ ਬਿਮਾਰੀ ਦੇ ਫੈਲਾਅ ਦੀ ਅਸਲ-ਸਮੇਂ ਦੀ ਰਿਪੋਰਟਿੰਗ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕਰ ਰਿਹਾ ਹੈ ਅਤੇ ਉਨ੍ਹਾਂ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਪ੍ਰਾਈਵੇਟ ਪ੍ਰੈਕਟੀਸ਼ਨਰ ਸਾਰੀਆਂ ਨੋਟੀਫਾਈਬਲ ਬਿਮਾਰੀਆਂ ਦੀ ਤੁਰੰਤ ਰਿਪੋਰਟ ਕਰਨ ਤਾਂ ਜੋ ਸੂਬੇ ਵਿੱਚ ਸਮੇਂ ਸਿਰ ਉਪਚਾਰਕ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਸਕਣ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਅਤੇ ਜਲ ਸਪਲਾਈ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਪਾਣੀ ਦੀ 100 ਫੀਸਦ ਕਲੋਰੀਨੇਸ਼ਨ ਯਕੀਨੀ ਬਣਾਈ ਜਾਵੇ ਅਤੇ ਹੈਪੇਟਾਈਟਸ ਏ, ਈ, ਡਾਇਰੀਆ ਅਤੇ ਹੈਜ਼ੇ ਦੇ ਪ੍ਰਕੋਪ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪਛਾਣੇ ਗਏ ਹੌਟਸਪੌਟਸ ’ਤੇ ਰੈਗੂਲਰ ਸੈਂਪਲਿੰਗ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਹਾਲ ਹੀ ਵਿੱਚ ਫੈਲੀ ਲੈਪਟੋਸਪਾਇਰੋਸਿਸ ਦੇ ਪ੍ਰਕੋਪ ’ਤੇ ਚਿੰਤਾ ਜ਼ਾਹਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਹ ਇਸ ਪ੍ਰਕੋਪ ਦੇ ਕਾਰਨਾਂ ਦਾ ਪਤਾ ਲਗਾ ਕੇ ਇਸ ਸਬੰਧੀ ਢੁਕਵੇਂ ਸੁਧਾਰਾਂ ਨੂੰ ਯਕਾਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨਾਲ ਪਿੰਡ ਦਾ ਦੌਰਾ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਅਜਿਹੀ ਕਿਸੇ ਵੀ ਬਿਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਅਜਿਹੇ ਮਾਮਲਿਆਂ ਵਿੱਚ ਮਾਡਲ ਐਸਓਪੀਜ਼ ਤਿਆਰ ਕੀਤੀ ਜਾਵੇਗੀ।

ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿਵਾਇਆ ਕਿ ਵਿੱਤ ਵਿਭਾਗ ਸਥਿਤੀ ਵਿੱਚ ਸੁਧਾਰ ਨੂੰ ਬਰਕਰਾਰ ਰੱਖਣ ਲਈ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਾਰੀਆਂ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਰਕਸ਼ਾਪਾਂ ਨੂੰ ਏਡੀਜ਼ ਮੱਛਰ ਲਈ ਬਰੀਡਿੰਗ ਗਰਾਊਂਡ ਬਣਦੇ ਟਾਇਰਾਂ ਅਤੇ ਵਾਹਨਾਂ ਦੇ ਕਬਾੜ ਹੋਏ ਪੁਰਜ਼ਿਆਂ ਦੇ ਸਮੇਂ ਸਿਰ ਨਿਬੇੜੇ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਸਾਰੇ ਭਾਈਵਾਲਾਂ ਨੂੰ ਸਾਲ 2026 ਵਿੱਚ ਬਿਮਾਰੀ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨਾਂ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਸਕੱਤਰ ਸਥਾਨਕ ਸਰਕਾਰਾਂ ਮਨਜੀਤ ਸਿੰਘ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ (ਈ.ਐੱਸ.ਆਈ.) ਡਾ. ਅਨਿਲ ਕੁਮਾਰ ਗੋਇਲ, ਡਿਪਟੀ ਡਾਇਰੈਕਟਰ ਡਾ. ਮੰਜੂ ਬਾਂਸਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ, ਸਟੇਟ ਪ੍ਰੋਗਰਾਮ ਅਫਸਰ ਐਨ.ਵੀ.ਬੀ.ਡੀ.ਸੀ.ਪੀ. ਡਾ. ਅਰਸ਼ਦੀਪ ਕੌਰ, ਡਾ. ਪ੍ਰਭਲੀਨ ਕੌਰ ਅਤੇ ਸਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...