ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਨਿਟ ਮੰਤਰੀ ਸੰਜੀਵ ਅਰੋੜਾ

by | Sep 17, 2025 | breaking news, daily | 0 comments

ਇਹ ਨਿਵੇਸ਼ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰਾਂ ਲਈ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ

ਚੰਡੀਗੜ੍ਹ, 16 ਸਤੰਬਰ 2025:

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਵਿਸ਼ੇਸ਼ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਪ੍ਰਮੁੱਖ ਅਤੇ ਦੇਸ਼ ਵਿੱਚ ਇੰਜੀਨੀਅਰਿੰਗ ਨਿਰਮਾਣ ਦੇ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਇਕਾਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਐਚਐਫਐਲ ਕੰਪਨੀ ਦਾ ਕੰਮ ਘਰੇਲੂ ਅਤੇ ਨਿਰਯਾਤ ਬਾਜ਼ਾਰ ਦੋਵਾਂ ਲਈ ਉੱਚ ਮਿਆਰ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ ‘ਤੇ ਕੇਂਦ੍ਰਤ ਹੈ, ਜੋ ਕਿ ਵਪਾਰਕ ਵਾਹਨਾਂ, ਯਾਤਰੀ ਵਾਹਨਾਂ, ਖੇਤੀਬਾੜੀ ਉਪਕਰਣਾਂ, ਆਫ ਹਾਈਵੇਅ ਸੈਗਮੈਂਟਸ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈਸ, ਵਿੰਡ ਟਰਬਾਈਨ ਉਦਯੋਗਾਂ ਅਤੇ ਰੱਖਿਆ ਸਮੇਤ ਵਿਭਿੰਨ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ। ਦਸੰਬਰ 2023 ਵਿੱਚ ਸਟਾਕ ਐਕਸਚੇਂਜਾਂ ਵਿੱਚ ਸੂਚੀਬੱਧ ਹੋਣ ਤੋਂ ਬਾਅਦ, ਐਚਐਫਐਲ ਵਿੱਤੀ ਸਾਲ 2024-25 ਵਿੱਚ 10,000 ਕਰੋੜ ਰੁਪਏ ਦੇ ਮਾਰਕੀਟ ਪੂੰਜੀਕਰਣ ਅਤੇ 1,409 ਕਰੋੜ ਰੁਪਏ ਦੇ ਮਾਲੀਏ ਨਾਲ ਪੰਜਾਬ ਵਿੱਚ ਸਥਿਤ ਸਭ ਤੋਂ ਵੱਡੀਆਂ ਸੂਚੀਬੱਧ ਕੰਪਨੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਐਚਐਫਐਲ ਦੇ ਨਿਰਮਾਣ ਕਾਰਜਾਂ ਦਾ ਹੱਬ ਹੈ, ਜਿਸ ਵੱਲੋਂ 30 ਜੂਨ, 2025 ਤੱਕ 1,500/- ਕਰੋੜ ਰੁਪਏ ਦੇ ਪੂੰਜੀ ਨਿਵੇਸ਼ ਨਾਲ ਲਗਭਗ 4000 ਲੋਕਾਂ ਨੂੰ ਸਿੱਧਾ ਰੋਜ਼ਗਾਰ ਮਿਲਿਆ ਹੈ। ਇਹ ਕੰਪਨੀ ਭਾਰਤ ਦੇ ਨਾਲ-ਨਾਲ ਭਾਰਤ ਤੋਂ ਬਾਹਰ ਵੀ ਸਾਰੇ ਮਸ਼ਹੂਰ ਓਈਐਮ (ਹੇਠਾਂ ਦਿੱਤੇ ਅਨੁਸਾਰ) ਲਈ ਇੱਕ ਪ੍ਰਮੁੱਖ ਸਪਲਾਇਰ ਹੈ ਜੋ ਹੇਠ ਲਿਖੇ ਪ੍ਰਮੁੱਖ ਗਾਹਕਾਂ ਦੇ ਨਾਲ ਵਪਾਰਕ ਵਾਹਨ, ਖੇਤੀ ਉਪਕਰਣ, ਆਫ ਹਾਈਵੇਅ ਅਤੇ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਨੂੰ ਪੂਰਾ ਕਰਦੀ ਹੈ:
1. ਵਪਾਰਕ ਵਾਹਨ – ਅਸ਼ੋਕ ਲੇਲੈਂਡ, ਆਈਸ਼ਰ, ਮੈਰੀਟਰ, ਮਹਿੰਦਰਾ।

2. ਖੇਤੀ ਉਪਕਰਣ – ਟੈਫੇ, ਐਸਕਾਰਟਸ, ਸਵਰਾਜ, ਸੋਨਾਲੀਕਾ, ਜੌਨ ਡੀਅਰ।

3. ਆਫ ਹਾਈਵੇ – ਜੇਸੀਬੀ, ਵਿਪਰੋ, ਡਾਨਾ, ਹੈਂਡਰਿਕਸਨ।

4. ਉਦਯੋਗ – ਕਮਿੰਸ, ਜੇਨੇਰੈਕ, ਬੋਨਫਿਗਲੀਓਲੀ, ਟੋਇਟਾ ਸ਼ੁਸ਼ੋ, ਕੋਹਲਰ, ਲੀਬਰ।

ਕੰਪਨੀ ਦੀ ਭਵਿੱਖੀ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਸ਼ੀਸ਼ ਗਰਗ ਨੇ ਕਿਹਾ ਕਿ ਐਚਐਫਐਲ ਆਪਣੇ ਨਿਰਮਾਣ ਖੇਤਰ ਨੂੰ ਵਧਾਉਣ ਲਈ ਪੜਾਅਵਾਰ ਢੰਗ ਨਾਲ 1000/- ਕਰੋੜ ਰੁਪਏ ਤੋਂ ਵੱਧ ਦੇ ਮਹੱਤਵਪੂਰਨ ਨਿਵੇਸ਼ ਦੀ ਯੋਜਨਾ ਬਣਾ ਰਿਹਾ ਹੈ। ਹਾਲਾਂਕਿ ਕੰਪਨੀ ਕੋਲ ਨਿਵੇਸ਼ ਲਈ ਦੂਜੇ ਰਾਜਾਂ ਤੋਂ ਪੇਸ਼ਕਸ਼ਾਂ ਹਨ, ਪਰ ਐਚਐਫਐਲ ਰਾਜ ਸਰਕਾਰ ਅਤੇ ਇਸਦੀਆਂ ਨੀਤੀਆਂ ਵਿੱਚ ਪੂਰਾ ਵਿਸ਼ਵਾਸ ਰੱਖਦੇ ਹੋਏ ਪੰਜਾਬ ਵਿੱਚ ਆਪਣਾ ਨਿਵੇਸ਼ ਜਾਰੀ ਰੱਖਣਾ ਚਾਹੁੰਦੀ ਹੈ। ਇਸ ਮਹੱਤਵਪੂਰਨ ਨਿਵੇਸ਼ ਨਾਲ ਸੂਬੇ ਵਿੱਚ 300 ਤੋਂ ਵੱਧ ਇੰਜੀਨੀਅਰ ਅਸਾਮੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਤੋਂ ਇਲਾਵਾ ਇਸ ਨਾਲ ਕਈ ਸਹਾਇਕ ਇਕਾਈਆਂ ਦੇ ਵਿਕਾਸ ਨੂੰ ਹੁਲਾਰਾ ਮਿਲਣ ਅਤੇ ਸਟੀਲ ਦੀ ਖਪਤ ਵਧਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕਤਾ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤੀ ਮਿਲੇਗੀ।

ਐਚਐਫਐਲ ਦੇ ਮੈਨੇਜਿੰਗ ਡਾਇਰੈਕਟਰ ਅਸ਼ੀਸ਼ ਗਰਗ ਨੇ ਕਿਹਾ ਕਿ ਇਹ ਬਹੁਤ ਉਤਸ਼ਾਹਜਨਕ ਹੈ ਕਿ ਪੰਜਾਬ ਸਰਕਾਰ ਹਾਲ ਹੀ ਵਿੱਚ ਬਣਾਈਆਂ ਗਈਆਂ ਸੈਕਟਰਲ ਕਮੇਟੀਆਂ ਅਧੀਨ ਨਵੀਂ ਉਦਯੋਗਿਕ ਨੀਤੀ ਲੈ ਕੇ ਆ ਰਹੀ ਹੈ ਅਤੇ ਸਾਨੂੰ ਬਹੁਤ ਉਮੀਦ ਹੈ ਕਿ ਇਹ ਨੀਤੀਆਂ ਉਦਯੋਗ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣਗੀਆਂ। ਇਹ ਪ੍ਰਸਤਾਵਿਤ ਨਿਵੇਸ਼ ਸਭ ਤੋਂ ਉੱਨਤ ਫੋਰਜਿੰਗ ਸਹੂਲਤਾਂ (1000 ਕਿਲੋਗ੍ਰਾਮ ਤੋਂ 3000 ਕਿਲੋਗ੍ਰਾਮ ਭਾਰ ਵਾਲੇ ਇੱਕ ਟੁਕੜੇ ਦਾ ਉਤਪਾਦਨ ਕਰਨ ਦੇ ਸਮਰੱਥ) ਵਿੱਚੋਂ ਇੱਕ ਹੋਵੇਗਾ ਯਾਨੀ ਏਸ਼ੀਆ ਵਿੱਚ ਪਹਿਲਾ ਅਤੇ ਦੁਨੀਆ ਵਿੱਚ ਦੂਜਾ ਸਭ ਤੋਂ ਵੱਡਾ।

ਆਸ਼ੀਸ਼ ਗਰਗ ਨੇ ਅੱਗੇ ਕਿਹਾ ਕਿ ਇਨ੍ਹਾਂ ਸਮਰੱਥਾਵਾਂ ਵਿੱਚ ਨਿਵੇਸ਼ ਐਚਐਫਐਲ ਨੂੰ ਰਣਨੀਤਕ ਤੌਰ ‘ਤੇ ਗੈਰ-ਆਟੋਮੋਟਿਵ ਉਦਯੋਗਿਕ ਉਤਪਾਦਾਂ ਜਿਵੇਂ ਕਿ ਏਰੋਸਪੇਸ, ਰੱਖਿਆ ਅਤੇ ਪ੍ਰਮਾਣੂ ਸਬੰਧੀ ਖੇਤਰਾਂ ਦੀਆਂ ਵਿਸ਼ੇਸ਼ ਲੋੜਾਂ ਨੂੰ ਪੂਰਾ ਕਰੇਗਾ।

ਆਸ਼ੀਸ਼ ਗਰਗ ਨੇ ਕਿਹਾ ਕਿ ਇਸ ਤੋਂ ਇਲਾਵਾ ਨਵੀਂ ਜੀਐਸਟੀ ਰਜਿਸਟ੍ਰੇਸ਼ਨ ਤਹਿਤ ਇਨਸੈਂਟਵਿਸ ਲਈ ਦਰਪੇਸ਼ ਤਕਨੀਕੀ ਮੁੱਦਿਆਂ ਦੇ ਕਾਰਨ, ਕੰਪਨੀ ਮੌਜੂਦਾ ਜੀਐਸਟੀ ਰਜਿਸਟ੍ਰੇਸ਼ਨ ਤਹਿਤ ਆਪਣੇ ਮੌਜੂਦਾ ਪਲਾਂਟ ਦੇ ਵਿਸਥਾਰ ਲਈ ਹੋਰ ਪੂੰਜੀ ਨਿਵੇਸ਼ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇੱਕ ਸਫਲ ਲੰਬੇ ਸਮੇਂ ਦੀ ਭਾਈਵਾਲੀ ਦੀ ਉਮੀਦ ਕਰ ਰਹੇ ਹਾਂ।

ਪ੍ਰੈਸ ਕਾਨਫਰੰਸ ਦੌਰਾਨ ਸ਼੍ਰੀ ਅਮਿਤ ਢਾਕਾ, ਆਈਏਐਸ, ਸੀਈਓ ਇਨਵੈਸਟ ਪੰਜਾਬ, ਸ੍ਰੀਮਤੀ ਸੀਮਾ ਬਾਂਸਲ, ਵਾਈਸ ਚੇਅਰਪਰਸਨ, ਪੰਜਾਬ ਵਿਕਾਸ ਪ੍ਰੀਸ਼ਦ, ਸ੍ਰੀ ਵੈਭਵ ਮਹੇਸ਼ਵਰੀ, ਮੈਂਬਰ, ਪੰਜਾਬ ਵਿਕਾਸ ਪ੍ਰੀਸ਼ਦ ਅਤੇ ਮੇਘਾ ਗਰਗ ਡਾਇਰੈਕਟਰ ਐਚਐਫਐਲ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...