‘ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

by | Sep 7, 2025 | breaking news, daily | 0 comments

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੈਬਨਿਟ ਮੰਤਰੀ ਮਾਨਵਤਾ ਦੇ ਰਾਖਿਆਂ ਵਜੋਂ ਉਭਰੇ

ਨੰਗਲ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪਠਾਨਕੋਟ ਵਿੱਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਸਰਾਲੀ ‘ਚ ਹਰਦੀਪ ਸਿੰਘ ਮੁੰਡੀਆਂ ਨੇ ਸੰਭਾਲੀ ਕਮਾਨ

ਚੰਡੀਗੜ੍ਹ, 6 ਸਤੰਬਰ:

ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਹੜ੍ਹ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਕਥਲੌਰ, ਕੋਲੀਆਂ ਰੋਡ, ਪਿੰਡ ਪੰਮਾ ਅਤੇ ਬਮਿਆਲ ਦਾ ਦੌਰਾ ਕੀਤਾ। ਉਨ੍ਹਾਂ ਨੇ ਰਾਵੀ ਨਦੀ ‘ਤੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਵੀ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਸ੍ਰੀ ਸੰਜੇ ਸਿੰਘ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੱਤਰ ਲਿਖ ਕੇ ਕੀਤੀਆਂ ਅਪੀਲਾਂ ਉਪਰੰਤ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸੂਬੇ ਲਈ ਕੋਈ ਵਿੱਤੀ ਪੈਕੇਜ ਦਾ ਐਲਾਨ ਨਹੀਂ ਕੀਤਾ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਅਫ਼ਗਾਨਿਸਤਾਨ ਨੂੰ ਸਹਾਇਤਾ ਭੇਜਣ ਲਈ ਸਮਾਂ ਹੈ ਪਰ ਉਨ੍ਹਾਂ ਕੋਲ ਪੰਜਾਬ ਲਈ ਕੋਈ ਸਮਾਂ ਨਹੀਂ ਹੈ।

ਨੰਗਲ ਵਿਖੇ ਪ੍ਰਸਿੱਧ ਲਕਸ਼ਮੀ ਨਾਰਾਇਣ ਮੰਦਰ ਦੇ ਨੁਕਸਾਨੇ ਗਏ ਹਿੱਸੇ ਨੂੰ ਬਚਾਉਣ ਲਈ ਪਿਛਲੇ 2 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਤੋਂ ਪ੍ਰੇਰਿਤ ਹੋ ਕੇ ਹੁਣ ਇਲਾਕੇ ਦੇ ਵਸਨੀਕ, ‘ਆਪ’ ਵਲੰਟੀਅਰ ਅਤੇ ਤਕਨੀਕੀ ਮਾਹਿਰ ਰਲ ਮਿਲ ਕੇ ਇਸ ਨੇਕ ਕਾਰਜ ਵਿੱਚ ਹਿੱਸਾ ਪਾ ਰਹੇ ਹਨ। ਵੱਡੀਆਂ ਅਤਿ-ਆਧੁਨਿਕ ਮਸ਼ੀਨਰੀ ਅਤੇ ਕਿਸ਼ਤੀਆਂ ਦੀ ਮਦਦ ਨਾਲ ਸਤਲੁਜ ਦੇ ਕਿਨਾਰੇ ਇਸ ਧਾਰਮਿਕ ਸਥਾਨ ਨੂੰ ਮਜ਼ਬੂਤ ਕਰਨ ਲਈ ਰੇਤ ਅਤੇ ਬੱਜਰੀ ਨਾਲ ਭਰੇ ਵੱਡੇ ਥੈਲਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

ਇਸ ਧਾਰਮਿਕ ਅਸਥਾਨ ਨੂੰ ਸਥਾਈ ਤੌਰ ‘ਤੇ ਬਚਾਉਣ ਲਈ 1.27 ਕਰੋੜ ਰੁਪਏ ਦੀ ਰਾਸ਼ੀ ਦੀ ਲੋੜ ਹੋਵੇਗੀ।

ਇਸ ਦੌਰਾਨ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸਸਰਾਲੀ ਅਤੇ ਹੋਰ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਜ਼ਰੂਰੀ ਸੁੱਕੇ ਰਾਸ਼ਨ ਅਤੇ ਹੋਰ ਰਾਹਤ ਸਮੱਗਰੀ ਨਾਲ ਭਰੇ ਤਿੰਨ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਪ੍ਰਭਾਵਿਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਖਾਣ-ਪੀਣ ਦੀ ਸਮੱਗਰੀ, ਦਵਾਈਆਂ, ਕੱਪੜੇ ਅਤੇ ਹੋਰ ਜ਼ਰੂਰੀ ਸਮਾਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀ ਖੇਪਾਂ ਨਿਯਮਿਤ ਤੌਰ ‘ਤੇ ਭੇਜੀਆਂ ਜਾ ਰਹੀਆਂ ਹਨ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੇ ਤੀਜੇ ਪੜਾਅ ਦੀ ਸ਼ੁਰੂਆਤ ਕੀਤੀ। ਉਹਨਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਹਮੇਸ਼ਾ ਲੋੜ ਵੇਲੇ ਦੇਸ਼ ਲਈ ਖੜ੍ਹਾ ਹੋਇਆ ਹੈ ਪਰ ਹੁਣ ਜਦੋਂ ਸੂਬੇ ਨੂੰ ਖੁਦ ਮਦਦ ਦੀ ਲੋੜ ਹੈ ਤਾਂ ਕੇਂਦਰ ਸਰਕਾਰ ਇਸਦੀ ਸਹਾਇਤਾ ਕਰਨ ਤੋਂ ਝਿਜਕ ਰਹੀ ਹੈ ਅਤੇ ਇਸ ਨਾਲ ਮਤਰੇਈ ਮਾਂ ਵਾਂਗ ਸਲੂਕ ਕਰ ਰਹੀ ਹੈ।

ਰਾਹਤ ਸਮੱਗਰੀ ਵੰਡ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਹੁਣ ਤੱਕ ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਨੂੰ 8599 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜਿੱਥੇ ਦੁੱਧ ਦੇਣ ਵਾਲੇ ਪਸ਼ੂਆਂ ਲਈ 5000 ਥੈਲੇ ਪਸ਼ੂਆਂ ਦੀ ਖੁਰਾਕ ਵੰਡੀ ਜਾ ਚੁੱਕੀ ਹੈ, ਉੱਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ ਵੱਲੋਂ 3715 ਤਰਪਾਲਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਸਿਹਤ ਸਹੂਲਤਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਵੈਟਰਨਰੀ ਵਿਭਾਗ ਦੀਆਂ 28 ਟੀਮਾਂ ਤੋਂ ਇਲਾਵਾ ਜ਼ਿਲ੍ਹੇ ਭਰ ਵਿੱਚ 38 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਹਰੇਕ ਲੋੜਵੰਦ ਵਿਅਕਤੀ ਤੱਕ ਰਾਹਤ ਸਮੱਗਰੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਪ੍ਰਭਾਵਿਤ ਪਿੰਡਾਂ ਵਿੱਚ 3 ਤਹਿਸੀਲਦਾਰ, 2 ਨਾਇਬ ਤਹਿਸੀਲਦਾਰ, 3 ਬੀਡੀਪੀਓ, 58 ਪਟਵਾਰੀ, 5 ਕਾਨੂੰਨਗੋ, 10 ਫੂਡ ਸਪਲਾਈ ਅਧਿਕਾਰੀ ਅਤੇ 25 ਹੋਰ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

ਇਸ ਦੌਰਾਨ ਪਟਿਆਲਾ ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਸ਼ਨੀਵਾਰ ਸਵੇਰੇ ਹੜ੍ਹਾਂ ਤੋਂ ਬਚਾਅ ਕਰਨ ਲਈ ਚੱਲ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਸਸਰਾਲੀ ਕਾਲੋਨੀ ਵਿੱਚ ਧੁੱਸੀ ਬੰਨ੍ਹ ਦਾ ਦੌਰਾ ਕੀਤਾ।

ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸਡੀਐਮ) ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਅਤੇ ਹੋਰ ਅਧਿਕਾਰੀਆਂ ਨਾਲ ਡਿਵੀਜ਼ਨਲ ਕਮਿਸ਼ਨਰ ਨੇ ਭਾਰਤੀ ਫੌਜ, ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ), ਡਰੇਨੇਜ ਵਿਭਾਗ, ਸਥਾਨਕ ਸਮਾਜਿਕ ਸੰਗਠਨਾਂ ਅਤੇ ਸੈਂਕੜੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਇੱਕ ਨਵੇਂ ਰਿੰਗ ਬੰਨ੍ਹ ਦੇ ਨਿਰਮਾਣ ਦਾ ਨਿਰੀਖਣ ਕੀਤਾ।

ਇਸ ਦੌਰੇ ਦੌਰਾਨ ਸ੍ਰੀ ਬੁਬਲਾਨੀ ਨੇ ਬੰਨ੍ਹ ਦੇ ਨੇੜੇ ਫਸਲਾਂ ਨੂੰ ਹੋਏ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਮਾਲ, ਜੰਗਲਾਤ ਅਤੇ ਡਰੇਨੇਜ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਵੀ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...