➖ ਜੇ ਭਗਵੰਤ ਮਾਨ ਇਮਾਨਦਾਰ ਹਨ, ਤਾਂ ਉਹਨਾਂ ਨੂੰ ਵਿਧਾਇਕ ਕੰਬੋਜ ਵੱਲੋਂ ਕਥਿਤ ਤੌਰ ‘ਤੇ ਸਕੂਲ ਕਬਜ਼ਾ ਕਰਨ ਦੀ ਕੋਸ਼ਿਸ਼ ਦੀ CBI ਜਾਂਚ ਕਰਵਾਉਣੀ ਚਾਹੀਦੀ ਹੈ – ਭਾਜਪਾ

by | Apr 22, 2026 | daily, education, politics | 0 comments

➖ ਜਲਾਲਾਬਾਦ ‘ਚ ਗੁੰਡਾ ਰਾਜ ਬੇਨਕਾਬ – ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼: ਕਾਕਾ ਕੰਬੋਜ

➖ ਗੁੰਡਾ ਰਾਜ ਬੇਨਕਾਬ: ਜਲਾਲਾਬਾਦ ‘ਚ ਵਿਧਾਇਕ ਗੋਲਡੀ ਕੰਬੋਜ ਦੀ ਸ਼ਹਿ ਹੇਠ ਸਕੂਲ ਹੜਪਣ ਦੀ ਕੋਸ਼ਿਸ਼, ਕਾਕਾ ਕੰਬੋਜ ਦੇ ਗੰਭੀਰ ਦੋਸ਼

ਚੰਡੀਗੜ ਅਪ੍ਰੈਲ 22

ਭਾਰਤੀ ਜਨਤਾ ਪਾਰਟੀ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ ਨੇ ਪ੍ਰੈਸ ਕਾਨਫਰੰਸ ਦੌਰਾਨ ਜਲਾਲਾਬਾਦ ਵਿੱਚ ਹੋ ਰਹੀ ਇੱਕ ਸੰਵੇਦਨਸ਼ੀਲ ਅਤੇ ਚਿੰਤਾਜਨਕ ਘਟਨਾ ਨੂੰ ਸਾਹਮਣੇ ਰੱਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸਥਾਨਕ ਵਿਧਾਇਕ ਉੱਤੇ ਤਿੱਖੇ ਸਵਾਲ ਖੜ੍ਹੇ ਕੀਤੇ।

ਉਨ੍ਹਾਂ ਦੱਸਿਆ ਕਿ ਜਲਾਲਾਬਾਦ ਦੀ ਇੱਕ ਮਹਿਲਾ, ਸਤੂਤੀ, ਅਤੇ ਉਸਦਾ ਪਰਿਵਾਰ ਇੱਕ ਕਾਨੂੰਨੀ ਤਰੀਕੇ ਨਾਲ ਪ੍ਰੋਪਰਟੀ ਖਰੀਦਣ ਦੀ ਪ੍ਰਕਿਰਿਆ ਵਿੱਚ ਸੀ। ਇਸ ਸਬੰਧ ਵਿੱਚ ਉਨ੍ਹਾਂ ਨੇ ਡਿਪਸ ਸਕੂਲ ਲਈ ਲਗਭਗ 1.25 ਤੋਂ 1.5 ਕਰੋੜ ਰੁਪਏ ਬਿਆਨਾ ਵੀ ਦਿੱਤਾ, ਜਿਸਦੇ ਪੂਰੇ ਦਸਤਾਵੇਜ਼ ਮੌਜੂਦ ਹਨ।

ਪਰੀਵਾਰ ਵਲੋਂ ਕਾਕਾ ਕੰਬੋਜ ਦੀ ਹਾਜ਼ਰੀ ਚ ਦੋਸ਼ ਲਗਾਏ ਗਏ ਕਿ ਜਿਵੇਂ ਹੀ ਇਹ ਗੱਲ ਵਿਧਾਇਕ ਗੋਲਡੀ ਕੰਬੋਜ ਤੱਕ ਪਹੁੰਚੀ, ਉਸ ਤੋਂ ਬਾਅਦ ਪਰਿਵਾਰ ‘ਤੇ ਫੋਨ ਕਾਲਾਂ ਰਾਹੀਂ ਧਮਕੀਆਂ, ਗਾਲੀ-ਗਲੋਚ ਅਤੇ ਦਬਾਅ ਬਣਾਇਆ ਗਿਆ ਕਿ ਉਹ ਆਪਣਾ ਬਿਆਨਾ ਵਾਪਸ ਲੈਣ।

➖ਝੂਠੇ ਕੇਸ ਤੇ ਪੁਲਿਸ ਦੁਰਵਰਤੋਂ ਦੇ ਦੋਸ਼
ਉਨ੍ਹਾਂ ਕਿਹਾ ਕਿ ਵਿਧਾਇਕ ਦੀ ਸ਼ਹਿ ‘ਤੇ ਡਿਪਸ ਸਕੂਲ ਦੇ ਮਾਲਕਾਂ ਖਿਲਾਫ ਝੂਠੀ ਐਫ.ਆਈ.ਆਰ. ਦਰਜ ਕਰਵਾ ਕੇ ਉਨ੍ਹਾਂ ਨੂੰ ਘਰੋਂ ਚੱਕ ਕੇ ਥਾਣੇ ਲਿਜਾਇਆ ਗਿਆ। ਬਾਅਦ ਵਿੱਚ ਰਾਜਨੀਤਿਕ ਦਬਾਅ ਨਾਲ ਉਨ੍ਹਾਂ ਨੂੰ ਛੱਡਿਆ ਗਿਆ।

ਇਸ ਤੋਂ ਇਲਾਵਾ, ਜਦ ਪਰਿਵਾਰ ਨੇ ਆਪਣੇ ਪੈਸੇ ਵਾਪਸ ਮੰਗੇ, ਤਾਂ ਉਨ੍ਹਾਂ ਨੂੰ ਅੱਧੇ ਪੈਸੇ ਦੀ ਪੇਸ਼ਕਸ਼ ਕਰਕੇ ਡਰਾਇਆ ਗਿਆ ਅਤੇ ਹੋਰ ਝੂਠੇ ਕੇਸਾਂ ਵਿੱਚ ਫਸਾਉਣ ਦੀ ਧਮਕੀ ਦਿੱਤੀ ਗਈ।

➖ਪਰਿਵਾਰ ‘ਤੇ ਦਬਾਅ ਅਤੇ ਡਰ ਦਾ ਮਾਹੌਲ
ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਘਰਾਂ ‘ਚ ਦਾਖਲ ਹੋ ਕੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਰਿਵਾਰ ਦੇ ਮੈਂਬਰਾਂ, ਜੋ ਸਰਕਾਰੀ ਨੌਕਰੀ ਵਿੱਚ ਹਨ, ਉਨ੍ਹਾਂ ‘ਤੇ ਵੀ ਨੌਕਰੀ ਛੱਡਣ ਦਾ ਦਬਾਅ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਕਾਰਨ ਪਰਿਵਾਰ ਡਿਪ੍ਰੈਸ਼ਨ ਵਿੱਚ ਚਲਾ ਗਿਆ ਅਤੇ ਆਤਮਹੱਤਿਆ ਵਰਗੇ ਵਿਚਾਰਾਂ ਤੱਕ ਪਹੁੰਚ ਗਿਆ, ਜੋ ਬਹੁਤ ਹੀ ਚਿੰਤਾਜਨਕ ਹੈ।

➖ਪੁਰਾਣੇ ਰਿਕਾਰਡ ਅਤੇ ਜਾਇਦਾਦ ਵਿਵਾਦ ਦੀ ਪਿਛੋਕੜ
ਕਾਕਾ ਕੰਬੋਜ ਨੇ ਦੱਸਿਆ ਕਿ ਇਹ ਸਕੂਲ 2010 ਵਿੱਚ ਕਾਨੂੰਨੀ ਤੌਰ ‘ਤੇ ਵੇਚਿਆ ਗਿਆ ਸੀ ਅਤੇ ਪਿਛਲੇ 13 ਸਾਲਾਂ ਤੋਂ ਇਸ ‘ਤੇ ਕੋਈ ਵੀ ਵਿਵਾਦ ਨਹੀਂ ਸੀ। ਸਾਰੇ ਦਸਤਾਵੇਜ਼, ਪਾਵਰ ਆਫ ਅਟਾਰਨੀ ਅਤੇ ਭੁਗਤਾਨ ਦੇ ਸਬੂਤ ਮੌਜੂਦ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਰਾਜਨੀਤਿਕ ਦਖਲ ਨਾਲ ਇਸ ਮਾਮਲੇ ਨੂੰ ਜ਼ਬਰਦਸਤੀ ਉਭਾਰ ਕੇ ਪ੍ਰੋਪਰਟੀ ਹੜਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

➖ਸੀ.ਬੀ.ਆਈ. ਜਾਂਚ ਦੀ ਮੰਗ
ਭਾਜਪਾ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਬਾਹਰ ਕਰਕੇ ਸੀ.ਬੀ.ਆਈ. ਨੂੰ ਸੌਂਪੀ ਜਾਵੇ, ਤਾਂ ਜੋ ਨਿਰਪੱਖ ਜਾਂਚ ਹੋ ਸਕੇ।

ਕੰਬੋਜ ਨੇ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਸੱਚਮੁੱਚ ਇਮਾਨਦਾਰ ਹਨ, ਤਾਂ ਉਹ ਤੁਰੰਤ ਇਸ ਮਾਮਲੇ ਵਿੱਚ ਦਖਲ ਦੇ ਕੇ ਸੱਚਾਈ ਸਾਹਮਣੇ ਲਿਆਉਣ।

➖ਮੀਡੀਆ ਰਾਹੀਂ ਅਪੀਲ
ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਇਸ ਮਸਲੇ ਨੂੰ ਉੱਪਰ ਤੱਕ ਪਹੁੰਚਾਇਆ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਮਿਲ ਸਕੇ ਅਤੇ ਜਲਾਲਾਬਾਦ ਵਿੱਚ ਕਾਨੂੰਨ ਦਾ ਰਾਜ ਕਾਇਮ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...