👉 ਬਰਸਾਤ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ

by | Apr 13, 2026 | AGRICULTURE UPDATES | 0 comments

ਚੰਡੀਗੜ੍ਹ, 11 ਅਪ੍ਰੈਲ:
ਪੰਜਾਬ ਦੇ ਬਰਸਾਤ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾਉਣ ਅਤੇ ਕਿਸਾਨਾਂ ਤੋਂ ਸਿੱਧਾ ਫੀਡਬੈਕ ਪ੍ਰਾਪਤ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਆਪਣੇ ਸੀਨੀਅਰ ਆਗੂਆਂ ਨੂੰ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤਾ ਹੈ। ਸੂਬਾ ਜਨਰਲ ਸਕੱਤਰ ਅਨਿਲ ਸਰਿਨ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ, ਪਾਰਟੀ ਨੇ ਸੂਬੇ ਦੇ ਦੱਸ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਪੰਜ ਟੀਮਾਂ ਦਾ ਗਠਨ ਕੀਤਾ ਹੈ।

ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਨਿਯੁਕਤ ਟੀਮ ਵਿੱਚ ਸਰਦਾਰ ਮਨਪ੍ਰੀਤ ਸਿੰਘ ਬਾਦਲ, ਸਰਦਾਰ ਦਿਆਲ ਸਿੰਘ ਸੋਢੀ, ਸ਼੍ਰੀ ਸੁਜੀਤ ਜਿਆਣੀ, ਸ਼੍ਰੀ ਅਸ਼ਵਨੀ ਸੇਖਰੀ, ਸ਼੍ਰੀਮਤੀ ਵੰਦਨਾ ਸਾਂਗਵਾਨ ਅਤੇ ਸਰਦਾਰ ਲਖਬੀਰ ਸਿੰਘ ਸ਼ਾਮਲ ਹਨ।

ਫਿਰੋਜ਼ਪੁਰ ਅਤੇ ਬਠਿੰਡਾ ਲਈ ਟੀਮ ਵਿੱਚ ਸਰਦਾਰ ਰਾਣਾ ਗੁਰਮੀਤ ਸਿੰਘ ਸੋਢੀ, ਸਰਦਾਰ ਜਗਮੀਤ ਸਿੰਘ ਬਰਾੜ, ਸ਼੍ਰੀ ਸੁਸ਼ੀਲ ਰਿੰਕੂ, ਸ਼੍ਰੀ ਹਰਮਿੰਦਰ ਜੱਸੀ, ਸਰਦਾਰ ਜਗਦੀਪ ਸਿੰਘ ਨਕਈ, ਸਰਦਾਰ ਸਰਭਜੀਤ ਸਿੰਘ ਮੱਕੜ ਅਤੇ ਸਰਦਾਰ ਦਰਸ਼ਨ ਸਿੰਘ ਨੇਨੇਵਾਲ ਸ਼ਾਮਲ ਹਨ।

ਬਰਨਾਲਾ ਅਤੇ ਸੰਗਰੂਰ ਲਈ ਟੀਮ ਵਿੱਚ ਸ਼੍ਰੀ ਸੋਮ ਪ੍ਰਕਾਸ਼, ਸਰਦਾਰ ਕੇਵਲ ਸਿੰਘ ਢਿੱਲੋਂ, ਮਹਾਰਾਣੀ ਪਰਨੀਤ ਕੌਰ, ਸ਼੍ਰੀ ਹਰਬੰਸ ਲਾਲ, ਸ਼੍ਰੀ ਮੰਗਤ ਰਾਇ ਬੰਸਲ, ਸਰਦਾਰ ਰਣਜੀਤ ਸਿੰਘ ਗਿੱਲ ਅਤੇ ਸਰਦਾਰ ਜਗਦੀਪ ਸਿੰਘ ਚੀਮਾ ਸ਼ਾਮਲ ਹਨ।

ਇਸੇ ਤਰ੍ਹਾਂ, ਅੰਮ੍ਰਿਤਸਰ ਅਤੇ ਪਠਾਨਕੋਟ ਲਈ ਟੀਮ ਵਿੱਚ ਸ਼੍ਰੀ ਵਿਜੈ ਸਾਂਪਲਾ, ਸ਼੍ਰੀ ਸ਼ਵੇਤ ਮਲਿਕ, ਸ਼੍ਰੀ ਤੀਕਸ਼ਣ ਸੂਦ, ਸ਼੍ਰੀ ਦਿਨੇਸ਼ ਸਿੰਘ ਬੱਬੂ, ਸਰਦਾਰ ਫਤਿਹ ਜੰਗ ਸਿੰਘ ਬਾਜਵਾ, ਸਰਦਾਰ ਮਨਜੀਤ ਸਿੰਘ ਮੰਨਾ ਅਤੇ ਸਰਦਾਰ ਬਲਵਿੰਦਰ ਸਿੰਘ ਲਾਡੀ ਸ਼ਾਮਲ ਹਨ।

ਹੁਸ਼ਿਆਰਪੁਰ ਅਤੇ ਕਪੂਰਥਲਾ ਲਈ ਟੀਮ ਵਿੱਚ ਸ਼੍ਰੀ ਮਨੋਰੰਜਨ ਕਾਲੀਆ, ਸ਼੍ਰੀ ਅਵਿਨਾਸ਼ ਖੰਨਾ, ਸ਼੍ਰੀ ਜੰਗੀ ਲਾਲ ਮਹਾਜਨ, ਸ਼੍ਰੀ ਸ਼ੀਤਲ ਅੰਗੁਰਾਲ, ਸ਼੍ਰੀ ਕੇ. ਡੀ. ਭੰਡਾਰੀ ਅਤੇ ਸਰਦਾਰ ਜਗਬੀਰ ਸਿੰਘ ਬਰਾੜ ਸ਼ਾਮਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...