ਅਕਾਲੀ ਦਲ ਦੀ ਹਮਾਇਤ ਕਰੋ ਜਿਸਨੇ ਹਮੇਸ਼ਾ ਤੁਹਾਡੀ ਭਲਾਈ ਵਾਸਤੇ ਕੰਮ ਕੀਤਾ: ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੇ ਮੁਲਾਜ਼ਮਾਂ ਨੂੰ ਕੀਤੀ ਅਪੀਲ

by | Aug 4, 2026 | breaking news, daily, politics | 0 comments

ਪਾਰਟੀ ਨੇ 14191 ਕਰੋੜ ਰੁਪਏ ਦੇ ਡੀ ਏ ਬਕਾਏ ਜਾਰੀ ਕਰਨ ਦੇ ਅਦਾਲਤੀ ਫੈਸਲੇ ਦਾ ਕੀਤਾ ਸਵਾਗਤ, ਆਪ ਵੱਲੋਂ ਮੁਲਾਜ਼ਮਾਂ ਨੂੰ ਇਸਦਾ ਲਾਭ ਦੇਣ ਤੋਂ ਟਾਲਾ ਵੱਟਣ ਦੀ ਭਰਪੂਰ ਕੋਸ਼ਿਸ਼ ਕਰਨ ਦੀ ਕੀਤੀ ਨਿਖੇਧੀ

ਪਾਰਟੀ ਨੇ ਦੱਸਿਆ ਕਿ ਕਿਵੇਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਡੀ ਏ ਵਿਚ 125 ਫੀਸਦੀ ਦਾ ਵਾਧਾ ਕੀਤਾ ਅਤੇ ਤੀਜਾ, ਚੌਥਾ ਤੇ ਪੰਜਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ

ਚੰਡੀਗੜ੍ਹ, 3 ਅਗਸਤ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਕਾਰੀ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਉਸ ਪਾਰਟੀ ਦੀ ਹਮਾਇਤ ਕਰਨ ਜਿਸਨੇ ਉਹਨਾਂ ਦੀ ਭਲਾਈ ਵਾਸਤੇ ਡੱਟ ਕੇ ਕੰਮ ਕੀਤਾ ਤੇ ਪਾਰਟੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਦਾ ਸਵਾਗਤ ਕੀਤਾ ਜਿਸ ਵਿਚ ਅਦਾਲਤ ਨੇ ਉਸਨੂੰ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੇ 14191 ਕਰੋੜ ਰੁਪਏ 15 ਦਿਨਾਂ ਵਿਚ ਜਾਰੀ ਕਰਨ ਦਾ ਹੁਕਮ ਦਿੱਤਾ ਹੈ ਤੇ ਪਾਰਟੀ ਨੇ ਮੁਲਾਜ਼ਮਾਂ ਨੂੰ ਇਹ ਲਾਭ ਦੇਣ ਤੋਂ ਟਾਲਾ ਵੱਟਣ ਦੀ ਸਖ਼ਤ ਨਿਖੇਧੀ ਕੀਤੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਆਪ ਸਰਕਾਰ ਦਾ ਮੁਲਾਜ਼ਮ ਵਿਰੋਧੀ ਰਵੱਈਆ ਅਦਾਲਤ ਵਿਚ ਬੇਨਕਾਬ ਹੋ ਗਿਆ ਹੈ। ਉਹਨਾਂਕਿਹਾ ਕਿ ਸਰਕਾਰ ਨੇ ਆਨੇ ਬਹਾਨੇ ਮੁਲਾਜ਼ਮਾਂ ਨੂੰ ਡੀ ਏ ਦੇ ਲਾਭ ਦੇਣ ਤੋਂ ਟਾਲਾ ਵੱਟਿਆ। ਉਹਨਾਂ ਕਿਹਾ ਕਿ ਸਰਕਾਰ ਨੇ ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਕਮੇਟੀ ਬਣਾਈ ਜਿਸਨੇ ਸਿਫਾਰਸ਼ ਕੀਤੀ ਕਿ ਰਾਜ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇ ਵਾਧੂ ਲਾਭ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ ਕਿਉਂਕਿ ਇਹ ਲਾਭ ਪਹਿਲਾਂ ਹੀ ਕੇਂਦਰ ਸਰਕਾਰ ਦੇ ਬਰਾਬਰ ਹਨ ਜਾਂ ਉਸ ਤੋਂ ਜ਼ਿਆਦਾ ਹਨ। ਆਪ ਨੇ ਇਹ ਵੀ ਕਿਹਾ ਕਿ ਸੂਬਾ ਆਰਥਿਕ ਸੰਕਟ ਵਿਚ ਹੈ ਤੇ ਜ਼ੋਰ ਦੇ ਕੇ ਕਿਹਾ ਕਿ ਉਸਨੂੰ ਡੀ ਏ ਭੱਤੇ ਦੇ ਮਾਮਲੇ ਵਿਚ ਕੇਂਦਰ ਸਰਕਾਰ ਦੇ ਪਿੱਛੇ ਲੱਗਣ ਦੀ ਜ਼ਰੂਰਤ ਨਹੀਂ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਾਰੇ ਤੱਥ ਅਦਾਲਤ ਵਿਚ ਰਿਕਾਰਡ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਸਾਹਮਣੇ ਕੁਝ ਕਹਿੰਦੀ ਸੀ ਤੇ ਅਦਾਲਤ ਵਿਚ ਕੁਝ ਹੋਰ ਆਖਦੀ ਸੀ। ਉਹਨਾਂ ਕਿਹਾ ਕਿ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਦਾਅਵਾ ਕਰਦੇ ਹਨ ਕਿ ਸੂਬੇ ਦਾ ਅਰਥਚਾਰਾ ਚੰਗੀ ਹਾਲਤ ਵਿਚ ਹੈ ਪਰ ਸਰਕਾਰ ਅਦਾਲਤ ਵਿਚ ਇਸਦੇ ਉਲਟ ਦੱਸਦੀ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਆਪ ਸਰਕਾਰ ਵਿਕਾਸ ਦੇ ਮਾਮਲੇ ਵਿਚ ਵਧਾ ਚੜ੍ਹਾ ਕੇ ਦਾਅਵੇ ਪੇਸ਼ ਕਰ ਰਹੀ ਹੈ ਜਦੋਂ ਕਿ ਅਦਾਲਤ ਵਿਚ ਇਸਨੇ ਖੁਦ ਮੰਨਿਆ ਹੈ ਕਿ ਇਹ ਵਿਕਾਸ ਨਹੀਂ ਕਰਵਾ ਸਕੀ ਕਿਉਂਕਿ ਸੂਬੇ ਦੇ ਫੰਡਾਂ ਦਾ ਜ਼ਿਆਦਾ ਹਿੱਸਾ ਤਨਖਾਹਾਂ, ਪੈਨਸ਼ਨਾਂ, ਕਰਜ਼ੇ ਦੀਆਂ ਕਿਸ਼ਤਾਂ ਤੇ ਸਬਸਿਡੀਆਂ ਵਿਚ ਜਾ ਰਿਹਾ ਹੈ।

ਸਰਦਾਰ ਮਜੀਠੀਆ ਨੇ ਕਿਹਾ ਕਿ ਹੁਣ ਵੀ ਆਪ ਸਰਕਾਰ ਦਾ ਅਦਾਲਤ ਦੇ ਹੁਕਮਾਂ ਮੁਤਾਬਕ 15 ਦਿਨਾਂ ਵਿਚ ਡੀ ਏ ਦਾ ਬਕਾਇਆ ਕਲੀਅਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਅੱਜ ਹੀ ਅਦਾਲਤ ਵਿਚ ਆ ਕੇ ਆਖਿਆ ਸੀ ਕਿ ਉਸਨੂੰ ਕਿਸ਼ਤਾਂ ਵਿਚ ਅਦਾਇਗੀ ਦਾ ਮੌਕਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਭਾਵੇਂ ਇਹ ਸਭ ਕੁਝ ਸਰਕਾਰ ਕਰ ਰਹੀ ਹੈ ਪਰ ਦੂਜੇ ਪਾਸੇ ਇਸਨੇ ਇਸ਼ਤਿਹਾਰਬਾਜ਼ੀ ਤੇ ਜਨਤਕ ਪ੍ਰੋਗਰਾਮਾਂ ’ਤੇ 8 ਹਜ਼ਾਰ ਕਰੋੜ ਰੁਪਏ ਖਰਚ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰ ਹਰਜੋਤ ਬੈਂਸ ਵਰਗੇ ਮੰਤਰੀਆਂ ਨੂੰ ਆਪਣੇ ਵਿਦੇਸ਼ੀ ਟੂਰ ਵਾਸਤੇ ਸਰਕਾਰੀ ਭੱਤੇ ਲੈਣ ਦੀ ਆਗਿਆ ਦੇ ਰਹੀ ਹੈ ਜਦੋਂ ਕਿ ਇਸ ਵਾਸਤੇ ਸਿਆਸੀ ਕਲੀਅਰੰਸ ਨਹੀਂ ਮਿਲੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਖਰਚੇ ’ਤੇ ਅਰਵਿੰਦ ਕੇਜਰੀਵਾਲ ਨੂੰ ਚਾਰਟਡ ਜਹਾਜ਼ਾਂ ਵਿਚ ਸਾਰੇ ਦੇਸ਼ ਵਿਚ ਲਿਜਾਣ ’ਤੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਪੈਸਾ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਦੀ ਸੁਰੱਖਿਆ ਵਾਸਤੇ ਵਰਤਿਆ ਜਾ ਸਕਦਾ ਸੀ।

ਇਸ ਮੌਕੇ ਪ੍ਰੈਸ ਕਾਨਫਰੰਸ ਵਿਚ ਹਾਜ਼ਰ ਸ੍ਰੀ ਐਨ ਕੇ ਸ਼ਰਮਾ ਨੇ ਕਿਹਾ ਕਿ ਤੀਜਾ, ਚੌਥਾ ਤੇ ਪੰਜਵਾਂ ਤਨਖਾਹ ਕਮਿਸ਼ਨ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਲਾਗੂ ਕੀਤਾ ਸੀ। ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਡੀ ਏ ਵਿਚ 125 ਫੀਸਦੀ ਦਾ ਰਿਕਾਰਡ ਵਾਧਾ ਕੀਤਾ। ਉਹਨਾਂ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਮੈਰਿਟ ਦੇ ਆਧਾਰ ’ਤੇ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਅਕਾਲੀ ਦਲ ਇਕਲੌਤੀ ਪਾਰਟੀ ਹੈ ਜੋ ਤੁਹਾਡੇ ਨਾਲ ਡੱਟ ਕੇ ਖੜ੍ਹੀ ਹੋਈ ਹੈ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਤੁਹਾਡੇ ਭੱਤੇ ਘਟਾ ਦਿੱਤੇ ਸਨ। ਉਹਨਾਂ ਐਲਾਨ ਕੀਤਾ ਕਿ ਅਕਾਲੀ ਦਲ ਸਰਕਾਰੀ ਮੁਲਾਜ਼ਮਾਂ ਦੀ ਮੰਗ ਮੁਤਾਬਕ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਉਹਨਾਂ ਦੀਆਂ ਹੋਰ ਮੰਗਾਂ ਦੀ ਪੂਰਤੀ ਵਾਸਤੇ ਵਚਲਬੱਧ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...