ਅਕਾਲੀ ਦਲ ਨੇ ਏ ਐਸ ਆਈ ਦੇ ਵੀਡੀਓ ਸਬੂਤ ਪੇਸ਼ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ

by | Mar 25, 2025 | breaking news, daily, politics | 0 comments

ਅਰਸ਼ਦੀਪ ਸਿੰਘ ਕਲੇਰ ਨੇ ਆਪ ਦੇ ਅਹੁਦੇਦਾਰਾਂ ਖਿਲਾਫ ਕਾਰਵਾਈ ਮੰਗੀ ਜਿਹਨਾਂ ਨੇ ਸ਼ੰਭੂ ਵਿਖੇ ਧਰਨੇ ਵਾਲੀ ਥਾਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕੀਤੀਆਂ

ਚੰਡੀਗੜ੍ਹ, 25 ਮਾਰਚ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਪੁਲਿਸ ਦੇ ਉਸ ਏ ਐਸ ਆਈ ਦੇ ਵੀਡੀਓ ਸਬੂਤ ਜਾਰੀ ਕੀਤੇ ਜੋ ਆਪ ਦੀ ਸਰਪੰਚ ਦਾ ਪਤੀ ਹੈ, ਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੈ ਅਤੇ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਸਿਆਸਤਦਾਨ-ਪੁਲਿਸ ਗਠਜੋੜ ਦੇ ਕਾਰਣ ਹੀ ਨਸ਼ਾ ਤਸਕਰੀ ਪੰਜਾਬ ਵਿਚ ਇਸ ਹੱਦ ਤੱਕ ਵੱਧ ਗਈ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਵੀਡੀਓ ਸਬੂਤ ਪੇਸ਼ ਕੀਤੇ ਅਤੇ ਦੱਸਿਆ ਕਿ ਕਿਵੇਂ ਏ ਐਸ ਆਈ ਗੁਰਪ੍ਰੀਤ ਸਿੰਘ ਜੋ ਫਤਿਹਗੜ੍ਹ ਚੂੜੀਆਂ ਤੋਂ ਆਪ ਦੀ ਸਰਪੰਚ ਰਾਜਬੀਰ ਕੌਰ ਦਾ ਪਤੀ ਹੈ, ਰਸਾਇਣ ਨਸ਼ਿਆਂ ਦਾ ਸੇਵਨ ਕਰਦਾ ਹਨ। ਉਹਨਾਂ ਕਿਹਾ ਕਿ ਇਸ ਵੀਡੀਓ ਦੇ ਜਨਤਕ ਹੋਣ ਦੇ ਬਾਵਜੂਦ ਵੀ ਏ ਐਸ ਆਈ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਆਪ ਸਰਕਾਰ ਦੀ ਆਪਣੇ ਅਹੁਦੇਦਾਰਾਂ ਤੇ ਪੁਲਿਸ ਅਫਸਰਾਂ ਜੋ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਹਨ ਤੇ ਲੋਕਾਂ ਦੀਆਂ ਜ਼ਿੰਦਗੀਆਂ ਬਰਬਾਦ ਕਰ ਰਹੇ ਹਨ, ਦੇ ਖਿਲਾਫ ਕਾਰਵਾਈ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਹਨਾਂ ਦੇ ਕੋਲ ਗ੍ਰਹਿ ਵਿਭਾਗ ਹੈ, ਨੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦਾ ਆਪਣਾ ਫਰਜ਼ ਭੁਲਾ ਦਿੱਤਾ ਹੈ। ਉਹਨਾਂ ਕਿਹਾ ਕਿ ਹੁਣ ਨਸ਼ਿਆਂ ਦੇ ਮਸਲੇ ਦੇ ਹੱਲ ਵਾਸਤੇ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦਾ ਸੂਬੇ ਵਿਚੋਂ ਨਸ਼ੇ ਖ਼ਤਮ ਕਰਨ ਦੇ ਸਰਕਾਰ ਦੇ ਇਰਾਦੇ ਵਿਚੋਂ ਵਿਸ਼ਵਾਸ ਉਠ ਗਿਆ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨਸ਼ਿਆਂ ਦੇ ਖਿਲਾਫ ਇਸ਼ਤਿਹਾਰਬਾਜ਼ੀ ਵਿਚ ਲੱਗੀ ਹੈ ਜਦੋਂ ਕਿ ਰੋਜ਼ਾਨਾ ਨੌਜਵਾਨਾ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ।

ਸਰਦਾਰ ਕਲੇਰ ਨੇ ਮੰਗ ਕੀਤੀ ਕਿ ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਸਮਾਨ ਚੋਰੀ ਕਰਨ ਵਾਲੇ ਆਪ ਆਗੂਆਂ ਤੇ ਅਹੁਦੇਦਾਰਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਐਲਾਨ ਕਰ ਰਹੀ ਹੈ ਕਿ ਕਿਸਾਨਾਂ ਨੂੰ ਉਹਨਾਂ ਦੇ ਨੁਕਸਾਨ ਦਾ ਪੂਰਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜਦੋਂ ਕਿ ਟਰਾਲੀਆਂ ਤੇ ਹੋਰ ਸਮਾਨ ਚੋਰੀ ਕਰਨ ਲਈ ਜ਼ਿੰਮੇਵਾਰ ਆਪ ਆਗੂਆਂ ਦੇ ਖਿਲਾਫ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ।

ਉਹਨਾਂ ਮੰਗ ਕੀਤੀ ਕਿ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਵਿਚ ਗੱਲਬਾਤ ਵਾਸਤੇ ਸੱਦ ਕੇ ਉਹਨਾਂ ਨੂੰ ਗ੍ਰਿਫਤਾਰ ਕਰਨ ਲਈ ਮੁਆਫੀ ਮੰਗਣ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...