ਅਕਾਲੀ ਦਲ ਨੇ ਗਨੀਵ ਕੌਰ ਮਜੀਠੀਆ ਦੀਆਂ ਟਿੱਪਣੀਆਂ ਸਦਨ ਦੀ ਕਾਰਵਾਈ ਵਿਚੋਂ ਕੱਢ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਵਿਧਾਨ ਸਭਾ ਸਪੀਕਰ ਤੇ ਹਰਪਾਲ ਚੀਮਾ ਦੀ ਕੀਤੀ ਨਿਖੇਧੀ

by | Aug 6, 2026 | breaking news, daily, politics, religion | 0 comments

ਅਰਸ਼ਦੀਪ ਸਿੰਘ ਕਲੇਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮਾਮਲੇ ਵਿਚ ਕਾਰਵਾਈ ਕਰਨ ਦੀ ਕੀਤੀ ਅਪੀਲ

ਆਪ ਵਿਧਾਇਕਾਂ ਵੱਲੋਂ ਅਕਾਲੀ ਦਲ ਦੀ ਵਿਧਾਇਕਾ ਖਿਲਾਫ ਬਦਸਲੂਕੀ ਕਰਨ ਦੀ ਕੀਤੀ ਨਿਖੇਧੀ, 92 ਵਿਧਾਇਕਾਂ ਮੂਹਰੇ ਡਟਣ ’ਤੇ ਗਨੀਵ ਕੌਰ ਮਜੀਠੀਆ ਦੀ ਕੀਤੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਸਿੱਖਾਂ ਦੀ ਸਰਵ ਉਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਭਾਵਨਾਵਾਂ ਦੀ ਹਮਾਇਤ ਕਰਨ ਵਾਲੀਆਂ ਕੀਤੀਆਂ ਟਿੱਪਣੀਆਂ ਸਦਨ ਦੀ ਕਾਰਵਾਈ ਵਿਚੋਂ ਕੱਢਣ ’ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਸਖ਼ਤ ਨਿਖੇਧੀ ਕੀਤੀ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਗੰਭੀਰ ਨੋਟਿਸ ਲੈਣ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਮੁਖੀ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਤੇ ਸ਼ਰਮ ਵਾਲੀ ਗੱਲ ਹੈ ਕਿ ਵਿਧਾਨ ਸਭਾ ਦੇ ਸਪੀਕਰ ਨੇ ਹਰਪਾਲ ਚੀਮਾ ਦੇ ਕਹਿਣ ’ਤੇ ਸਰਦਾਰਨੀ ਗਨੀਵ ਕੌਰ ਮਜੀਠੀਆ ਵੱਲੋਂ ਕੀਤੀਆਂ ਟਿੱਪਣੀਆਂ ਸਦਨ ਦੀ ਕਾਰਵਾਈ ਵਿਚੋਂ ਕੱਢੀਆਂ ਹਨ। ਉਹਨਾਂ ਕਿਹਾ ਕਿ ਸਰਦਾਰਨੀ ਮਜੀਠੀਆ ਨੇ ਤਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸਿਰਫ ਇਹ ਹੀ ਪੁੱਛਿਆ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਹਾਜ਼ਰੀ ਵਿਚ ਬੇਅਦਬੀ ਵਿਰੋਧੀ ਕਾਨੂੰਨ ਵਿਚ ਸੋਧ ਕਰਨ ਦੇ ਕੀਤੇ ਵਾਅਦੇ ਤੋਂ ਭੱਜ ਰਹੇ ਹਨ। ਉਹਨਾਂ ਇਕ ਸਾਧਾਰਣ ਸਵਾਲ ਪੁੱਛਿਆ ਕਿ ਸਪੀਕਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ’ਸੰਗਤ’ ਸ਼ਬਦ ਦੀ ਪਰਿਭਾਸ਼ਾ ਬਦਲਣ ਦਾ ਯਤਨ ਕਿਉਂ ਕਰ ਰਹੇ ਹਨ।

ਉਹਨਾਂ ਕਿਹਾ ਕਿ ਬਜਾਏ ਆਪਣੀ ਗਲਤੀ ਮੰਨਣ ਦੇ ਵਿਧਾਨ ਸਭਾ ਸਪੀਕਰ ਨੇ ਅਕਾਲੀ ਵਿਧਾਇਕਾ ਦੀ ਆਵਾਜ਼ ਕੁਚਲਣ ਦਾ ਯਤਨ ਕੀਤਾ ਤੇ ਸਦਨ ਵਿਚ ਉਹਨਾਂ ਨਾਲ ਉਦੋਂ ਬਦਸਲੂਕੀ ਕੀਤੀ ਗਈ ਜਦੋਂ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਕੀਤੇ ਜਾਣ ਦਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਇਸ ਘਟਨਾਕ੍ਰਮ ਦੀ ਰੋਸ਼ਨੀ ਵਿਚ ਸਪੀਕਰ ਦੱਸਣ ਕਿ ਕੀ ਤਖ਼ਤ ਦੇ ਲਿਖਤੀ ਹੁਕਮਾਂ ਨੂੰ ਕਾਰਵਾਈ ਵਿਚੋਂ ਕੱਢਣਾ ਜਾਇਜ਼ ਹੈ ਤੇ ਗੁਰੂ ਦੋਖੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੰਬੰਧ ਰੱਖਣ ਤੇ ਸੰਬੋਧਨ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਭਾਗ ਲੈਣਾ ਗਲਤ ਨਹੀਂ ਹੈ ?

ਐਡਵੋਕੇਟ ਕਲੇਰ ਨੇ ਸਰਦਾਰਨੀ ਗਨੀਵ ਕੌਰ ਮਜੀਠੀਆ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਲਈ ਡਟਣ ਦੀ ਵਧਾਈ ਦਿੰਦਿਆਂ ਕਿਹਾ ਕਿ ਉਹਨਾਂ ਨੇ ਸ਼ੇਰਨੀ ਵਰਗੀ ਦਲੇਰੀ ਵਿਖਾਈ ਹੈ ਤੇ 92 ਆਪ ਵਿਧਾਇਕਾਂ ਦੇ ਮੂਹਰੇ ਡੱਟ ਕੇ ਮਾਈ ਭਾਗੋ ਦੀ ਵਾਰਸ ਹੋਣ ਦਾ ਸਬੂਤ ਦਿੱਤਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਆਪ ਵਿਧਾਇਕਾਂ ਵਿਚ ਜ਼ਮੀਰ ਦੀ ਕੋਈ ਆਵਾਜ਼ ਨਹੀਂ ਤੇ ਉਹ ਸੌੜੇ ਹਿੱਤਾਂ ਦੀ ਰਾਖੀ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖਿਲਾਫ ਵੀ ਜਾ ਸਕਦੇ ਹਨ।

ਅਕਾਲੀ ਦਲ ਦੇ ਮੁੱਖ ਬੁਲਾਰੇ ਨੇ ਸ੍ਰੀ ਅਕਾ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਾਰੇ ਆਪ ਵਿਧਾਇਕਾਂ ਦੇ ਖਿਲਾਫ ਕਾਰਵਾਈ ਕਰਨ ਜਿਹਨਾਂ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਵਿਚ ਸੋਧ ਦੀ ਅਰਦਾਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਦੇ ਹਿੱਤਾਂ ਨੂੰ ਵੇਖਦਿਆਂ ਹਾਜ਼ਰੀ ਭਰੀ ਪਰ ਹੁਣ ਸਪਸ਼ਟ ਹੋ ਗਿਆ ਹੈ ਕਿ ਵਿਧਾਨ ਸਭਾ ਸਪੀਕਰ ਦੇ ਨਾਲ-ਨਾਲ ਆਪ ਵਿਧਾਇਕ ਵੀ ਉਸ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਰਵਾਹ ਨਾ ਕੀਤੀ ਜਾਵੇ ਤੇ ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰੂ ਸਾਹਿਬਾਨ ਤੋਂ ਉਪਰ ਹੋਣ ਲਈ ’ਸੰਗਤ’ ਦਾ ਨਾਮ ਵਰਤ ਕੇ ਇਸ ਯੋਜਨਾਂ ਨੂੰ ਅੰਜਾਮ ਦੇਣ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਆਪ ਸਿਆਸੀ ਗਿਰੋਹ ਕਦੇ ਵੀ ਸੰਗਤ ਦੀ ਪ੍ਰਤੀਨਿਧਤਾ ਨਹੀਂ ਕਰਦਾ ਤੇ ਪਾਰਟੀ ਨੂੰ ਇਸ ਘਿਨੌਣੇ ਅਪਰਾਧ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...