ਅਕਾਲੀ ਦਲ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਪਾਕਿਸਤਾਨ ਤੱਕ ਸਤਲੁਜ ਤੇ ਬਿਆਸ ਦਰਿਆਵਾਂ ’ਤੇ ਪੱਕੇ ਬੰਨ ਲਾਉਣ ਲਈ ਵਚਨਬੱਧ: ਸੁਖਬੀਰ ਸਿੰਘ ਬਾਦਲ

by | Jul 27, 2026 | breaking news, politics | 0 comments

ਖਡੂਰ ਸਾਹਿਬ ਹਲਕੇ ਦੇ ਪਿੰਡਾਂ ਵਿਚ ਸਤਲੁਜ ਤੇ ਬਿਆਸ ਕੰਢਿਆਂ ’ਤੇ ਹੜ੍ਹ ਰੋਕੂ ਕੰਮਾਂ ਦੇ ਨਿਰੀਖਣ ਲਈ ਕੀਤਾ ਦੌਰਾ
ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਇਹ ਕੰਮ ਮੁਕੰਮਲ ਕਰੇਗਾ ਕਿਉਂਕਿ ਆਪ ਸਰਕਾਰ ਨੇ ਉਹਨਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ
ਤਰਨ ਤਾਰਨ, 24 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਹਨਾਂ ਦੀ ਪਾਰਟੀ ਹਿਮਾਚਲ ਪ੍ਰਦੇਸ਼ ਤੋਂ ਲੈ ਕੇ ਪਾਕਿਸਤਾਨ ਤੱਕ ਸਤਲੁਜ ਅਤੇ ਬਿਆਸ ਦਰਿਆਵਾਂ ’ਤੇ ਪੱਕੇ ਬੰਨ ਲਾਉਣ ਲਈ ਵਚਨਬੱਧ ਹੈ ਤਾਂ ਜੋ ਸਾਰੇ ਨਾਲ ਲੱਗਵੇਂ ਇਲਾਕੇ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਖਡੂਰ ਸਾਹਿਬ ਹਲਕੇ ਵਿਚ ਸਤਲੁਜ ਤੇ ਬਿਆਸ ਦੇ ਕੰਢੇ ’ਤੇ ਸਥਿਤ ਪਿੰਡਾਂ ਦਾ ਦੌਰਾ ਕੀਤਾ ਜੋ ਕਿ ਹੜ੍ਹ ਮਾਰਾ ਇਲਾਕਾ ਹੈ। ਉਹਨਾਂ ਦੇ ਨਾਲ ਪਾਰਟੀ ਦੇ ਹਲਕਾ ਇੰਚਾਰਜ ਰਮਨਦੀਪ ਕੌਰ ਅਤੇ ਸੀਨੀਅਰ ਆਗੂ ਅਵਤਾਰ ਸਿੰਘ ਬਿੱਲਾ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਇਸ ਹਫਤੇ ਦੇ ਸ਼ੁਰੂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਜਨਾਲਾ, ਡੇਰਾ ਬਾਬਾ ਨਾਨਕ, ਸ਼ਾਹਕੋਟ ਅਤੇ ਸੁਲਤਾਨਪੁਰ ਲੋਧੀ ਹਲਕਿਆਂ ਵਿਚ ਹੜ੍ਹ ਮਾਰੇ ਇਲਾਕਿਆਂ ਦਾ ਦੌਰਾ ਕੀਤਾ ਸੀ।
ਆਪਣੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਦੌਰਾਨ ਲੱਖਾਂ ਏਕੜ ਵਿਚ ਝੋਨੇ ਦੀ ਫਸਲ ਤਬਾਹ ਹੋਣ ਦੇ ਬਾਵਜੂਦ ਵੀ ਇਸ ਸਾਲ ਹੜ੍ਹ ਰੋਕਣ ਵਾਸਤੇ ਲੋੜੀਂਦੇ ਕਦਮ ਨਹੀਂ ਚੁੱਕੇ। ਉਹਨਾਂ ਕਿਹਾ ਕਿ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਉਹਨਾਂ ਨੂੰ ਡਰ ਹੈ ਕਿ ਜੇਕਰ ਭਾਰੀ ਬਰਸਾਤ ਹੋ ਗਈ ਤਾਂ ਕੀ ਬੰਨ ਟਿਕ ਸਕਣਗੇ।
ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਬੰਨਾਂ ਦੀ ਮਜ਼ਬੂਤੀ ਵਾਸਤੇ ਤੁਰੰਤ ਸਹਾਇਤਾ ਕਰੇਗਾ ਤੇ ਉਹਨਾਂ ਨੇ ਸਾਰੇ ਡੀਜ਼ਲ ਤੇ ਤਾਰਾ ਦਾ ਜਾਲ ਲਾਉਣ ਵਾਸਤੇ ਖਰਚਾ ਆਪ ਚੁੱਕਣਗੇ।
ਸਰਦਾਰ ਬਾਦਲ ਨੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਨਾ ਸਿਰਫ ਇਹ ਯਕੀਨੀ ਬਣਾਵੇਗੀ ਕਿ ਪੱਕੇ ਬੰਨ ਲਗਾਏ ਜਾਣ ਬਲਕਿ ਅਸੀਂ ਬੰਨਾਂ ਦੇ ਨਾਲ-ਨਾਲ ਪੱਕੀਆਂ ਸੜਕਾਂ ਵੀ ਬਣਾਵਾਂਗੇ ਤਾਂ ਜੋ ਦਰਿਆਵਾਂ ਦੇ ਨਾਲ ਰਹਿੰਦੇ ਲੋਕਾਂ ਵਾਸਤੇ ਆਵਾਜਾਈ ਸੁਖਾਲੀ ਹੋਵੇ।
ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਏਜੰਸੀਆਂ ਵੱਲੋਂ ਅਕਾਲੀ ਦਲ ਅਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਤੋਂ ਸੁਚੇਤ ਰਹਿਣ। ਉਹਨਾਂ ਕਿਹਾ ਕਿ ਇਸ ਗੱਲ ਦੀ ਪ੍ਰਬਲ ਸੰਭਾਵਨਾ ਹੈ ਕਿ ਕੋਈ ਨਵਾਂ ਅਕਾਲੀ ਦਲ ਪੈਦਾ ਹੋ ਜਾਵੇ ਤੇ ਤੁਹਾਡੀਆਂ ਵੋਟਾਂ ਲੈਣ ਵਾਸਤੇ ਦਾਅਵਾ ਕਰੇ ਕਿ ਉਹ ਅਸਲ ਅਕਾਲੀ ਦਲ ਹੈ। ਉਹਨਾਂ ਕਿਹਾ ਕਿ ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਤੁਹਾਡੀ ਪੰਥਕ ਪਾਰਟੀ ਜੋ 100 ਸਾਲਾਂ ਤੋਂ ਵੱਧ ਸਮੇਂ ਤੋਂ ਤੁਹਾਡੀ ਪੰਥਕ ਵਿਰਾਸਤ ਸਾਂਭਦੀ ਆ ਰਹੀ ਹੈ, ਉਸਦੇ ਅਸਲ ਵਾਰਸ ਕਿਹੜੇ ਹਨ।
ਉਹਨਾਂ ਕਿਹਾ ਕਿ ਤਰਨ ਤਾਰਨ ਦੇ ਨਾਲ-ਨਾਲ ਸੂਬੇ ਦੇ ਹੋਰ ਸਰਹੱਦੀ ਇਲਾਕਿਆਂ ਵਿਚ ਸਾਰੇ ਵਿਕਾਸ ਕਾਰਜ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੀ ਸਰਕਾਰ ਵਿਚ ਸਰਹੱਦੀ ਇਲਾਕੇ ਵਿਕਾਸ ਵਾਸਤੇ ਤਰਸ ਰਹੇ ਹਨ ਤੇ ਲੋਕਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਵਾਅਦਾ ਕਰਦਾ ਹੈ ਕਿ ਉਹ ਸਰਹੱਦੀ ਇਲਾਕਿਆਂ ਦਾ ਸਰਵ ਪੱਖੀ ਵਿਕਾਸ ਕਰਵਾਏਗਾ ਤੇ ਇਲਾਕੇ ਵਿਚ ਨੌਕਰੀਆਂ ਦੇ ਮੌਕੇ ਤੇ ਖੁਸ਼ਹਾਲੀ ਵਾਸਤੇ ਇੰਡਸਟਰੀ ਲਿਆਉਣ ਵਾਸਤੇ ਵਿਸ਼ੇਸ਼ ਪੈਕੇਜ ਦਿੱਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...