ਅਕਾਲੀ ਦੱਲ ਵਾਰਿਸ ਪੰਜਾਬ ਦਾ ਵਫਦ ਅੱਜ ਉਤਰਾਖੰਡ ਦੇ ਸਥਾਨਕ ਲੋਕਾਂ , ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੇਮਕੁੰਟ ਟਰੱਸਟ ਨਾਲ ਮੁਲਾਕ਼ਾਤ ਕਰਕੇ ਆਇਆ

by | Jun 22, 2026 | daily, politics | 0 comments

ਅਕਾਲੀ ਦੱਲ ਵਾਰਿਸ ਪੰਜਾਬ ਦਾ ਵਫਦ ਅੱਜ ਉਤਰਾਖੰਡ ਦੇ ਸਥਾਨਕ ਲੋਕਾਂ , ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੇਮਕੁੰਟ ਟਰੱਸਟ ਨਾਲ ਮੁਲਾਕ਼ਾਤ ਕਰਕੇ ਆਇਆ ਅਤੇ 16 ਜੂਨ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਤੋਂ ਬਾਅਦ ਸਿੱਖਾ ਖ਼ਿਲਾਫ਼ ਪੈਦਾ ਕੀਤੇ ਜਾ ਰਹੇ ਨਫ਼ਰਤੀ ਮਾਹੌਲ ਖ਼ਿਲਾਫ਼ ਸਥਾਨਕ ਸਿੱਖਾਂ ਵਿਚ ਪੈਦਾ ਹੋਏ ਅਸੁਰੱਖਿਆ ਸੰਬਧੀ ਮਾਹੌਲ ਦੇ ਵਿਸ਼ੇ ਤੇ ਉਤਰਾ ਖੰਡ ਦੇ ਪ੍ਰਸ਼ਾਸਨ ਨਾਲ ਗੱਲਬਾਤ ਕਰਦੇ ਹੋਏ , 16 ਦੀ ਕਾਰਵਾਈ ਨੂੰ ਸਿੱਖਾ ਖ਼ਿਲਾਫ਼ ਇੱਕ ਤਰਫਾ ਨਜਾਇਜ ਕਾਰਵਾਈ ਦਸਦੇ ਹੋਏ ਪਰਸ਼ਾਸਨ ਵਲੋਂ ਅੰਮ੍ਰਿਤ ਧਾਰੀ ਸਿੱਖਾ ਨੂੰ ਬਿਨਾਂ ਦਸਤਾਰ ਤੋਂ ਅਦਾਲਤ ਅਤੇ ਮੀਡੀਆ ਵਿੱਚ ਪੇਸ਼ ਕਰਨ ਵਾਰੇ ਸਵਾਲ ਚੁੱਕੇ , ਇਸ ਮੁਲਾਕਾਤ ਤੋਂ ਬਾਅਦ ਪ੍ਰਸ਼ਾਸਨ ਨੇ ਦੂਸਰੀ ਧਿਰ ਉੱਤੇ ਕ੍ਰਾਸ ਪਰਚਾ ਕਰਨ ਦੀ ਗੱਲ ਮੰਨ ਲਈ, ਨੰਗੇ ਸਿਰ ਪੇਸ਼ ਕਰਨ ਵਾਲੇ ਪੁਲਸ ਮੁਲਾਜਮਾਂ ਦੀ ਪੜ੍ਹਤਾਲ ਖੋਲ ਦਿੱਤੀ ਅਤੇ ਮਾਮਲੇ ਦੀ ਪੜ੍ਹਤਾਲ ਜਿਲ੍ਹੇ ਤੋਂ ਬਾਹਰ ਕਰਨ ਦੀ ਮੰਗ ਮੰਨ ਲਈ, ਦੂਸਰੇ ਪਾਸੇ ਪਾਰਟੀ ਦੇ ਵਫਦ ਨਾਲ ਸਥਾਨਕ ਲੋਕਾਂ ਜਿਸ ਵਿੱਚ ਸਥਾਨਕ ਹਿੰਦੂ ਅਤੇ ਸਥਾਨਕ ਸਿੱਖ ਸਨ ਉਹਨਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਾਂ ਖ਼ਿਲਾਫ਼ ਨਜਾਇਜ ਸਾਜਿਸ਼ੀ ਮਾਹੌਲ ਬਣਾਉਣ ਉੱਤੇ ਸਵਾਲ ਚੁੱਕੇ ਅਤੇ ਇਸ ਮਾਹੌਲ ਖ਼ਿਲਾਫ਼ ਸਥਾਨਕ ਸਿੱਖਾਂ ਨੇ ਅਕਾਲੀ ਦੱਲ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਪੱਖ ਨਾਲ ਸਹਿਮਤੀ ਜਤਾਈ , ਇਸਦੇ ਨਾਲ਼ ਹੀ ਵਫਦ ਨੇ ਹੇਮਕੁੰਟ ਟਰੱਸਟ ਨਾਲ ਵੀ ਗੱਲ ਕੀਤੀ ਜਿਸਨੇ ਨਿਹੰਗ ਸਿੰਘਾਂ ਖਿਲਾਫ ਆਪਣੇ ਮੁਲਾਜ਼ਮਾਂ ਦੀ ਇਤਰਾਜ ਯੋਗ ਸ਼ਬਦਾਂਵਲੀ ਉੱਤੇ ਮੁਆਫੀ ਮੰਗੀ , ਵਫਦ ਮੈਂਬਰਾ ਨੇ ਉਤਰਾਖੰਡ ਦੀ ਸਿੱਖ ਵੱਸੋ ਵਾਲੇ ਪੇਂਡੂ ਖੇਤਰ ਵਿਚ ਵੀ ਸਥਾਨਕ ਸਿੱਖਾਂ ਨਾਲ ਮੁਲਾਕਾਤ ਕਰਦੇ ਹੋਏ ਓਹਨਾ ਵਿਚ ਪੈਦਾ ਹੋਈ ਅਸੁਰਖਿਆ ਦੀ ਭਾਵਨਾ ਵਾਰੇ ਵੀ ਖੁੱਲ ਕੇ ਉਹਨਾਂ ਦੇ ਖਦਸ਼ੇ ਸੁਣੇ ਅਤੇ ਪ੍ਰਸ਼ਾਸਨ ਅੱਗੇ ਗੱਲ ਰੱਖੀ , ਇਸ ਵਫਦ ਦੀ ਅਗਵਾਈ ਸਰਦਾਰ ਤਰਸੇਮ ਸਿੰਘ ਖਾਲਸਾ , ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ , ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਵਕੀਲ ਗੁਰਪ੍ਰੀਤ ਸੰਧੂ , ਕਾਰਜਕਾਰੀ ਮੈਂਬਰ ਰਛਪਾਲ ਸੋਸਨ ਸ਼ਾਮਲ ਸਨ ਅਤੇ ਪਾਰਟੀ ਬੁਲਾਰੇ ਗੰਗਵੀਰ ਸਿੰਘ ਰਾਠੌਰ ਨੇ ਸਥਾਨਕ ਲੋਕਾਂ ਨਾਲ ਕਾਰਡੀਨੇਟਰ ਵਜੋਂ ਭੂਮਿਕਾ ਨਿਭਾਈ

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...