ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ

by | May 24, 2026 | breaking news, daily, health | 0 comments

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਲਈ 24/7 ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ•, 23 ਮਈ:

ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।” ਉਨ•ਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਸ਼ਾਮਲ ਹਨ। ਹਰੇਕ ਹਸਪਤਾਲ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓ.ਆਰ.ਐਸ. ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਵਿੱਚ ਲੋੜੀਂਦੀ ਸਹੂਲਤ ਦਿੱਤੀ ਗਈ ਹੈ। ਸੂਬੇ ਵੱਲੋਂ ਗਰਮੀ ਸਬੰਧੀ ਬਿਮਾਰੀ (ਐਚ.ਆਰ.ਆਈ.) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ•ਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਟਰਾਂਸਪੋਰਟ ਵਿਭਾਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ, “”ਸਾਡੀਆਂ ਮੈਡੀਕਲ ਟੀਮਾਂ ਪੂਰੀ ਤਰ•ਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ।””

ਡੱਬੀ: ਹੀਟਵੇਵ ਸੇਫਟੀ ਐਡਵਾਈਜ਼ਰੀ

ਗਰਮੀ ਤੋਂ ਬਚਣ ਲਈ ਕੀ ਕਰੀਏ

ਵੱਧ ਤੋਂ ਵੱਧ ਪਾਣੀ ਪਿਓ:
ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓ.ਆਰ.ਐਸ., ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ।

ਢੁਕਵੇਂ ਕੱਪੜੇ ਪਾਓ:
ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ ਜਾਂ ਤੌਲੀਏ ਦੀ ਵਰਤੋਂ ਕਰੋ।

ਆਪਣੇ ਦਿਨ ਦੀ ਢੁਕਵੀਂ ਯੋਜਨਾਬੰਦੀ ਕਰੋ:
ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਹੀ ਬਾਹਰੀ ਕੰਮ ਕਰੋ ।

ਸਮਝਦਾਰੀ ਨਾਲ ਖਾਓ:

ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ।

ਘਰ ਨੂੰ ਅੰਦਰੋਂ ਠੰਡਾ ਰੱਖੋ:
ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ।

ਕਾਮਿਆਂ ਦੀ ਸੁਰੱਖਿਆ:
ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ।

ਕੀ ਨਾ ਕਰੀਏ

ਸਿਖਰ ਦੁਪਹਿਰੇ ਵੇਲੇ ਧੁੱਪ ਤੋਂ ਬਚੋ:
ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਉਦੋਂ ਤੱਕ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ।

ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕਰੋ:
ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ।

ਭਾਰੀ ਭੋਜਨ ਤੋਂ ਗੁਰੇਜ਼ ਕਰੋ:
ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ।

ਕੋਈ ਸਖ਼ਤ ਕੰਮ ਨਾ ਕਰੋ:
ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ।

ਵਾਹਨ ਸੁਰੱਖਿਆ: ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ।

ਲੱਛਣ ਜਿਨਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ

ਜੇਕਰ ਤੁਹਾਨੂੰ ਨਿਮਨਲਿਖਤ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ:

– ਸਰੀਰ ਦਾ ਉੱਚ ਤਾਪਮਾਨ (40 ਡਿਗਬਹ ਸੈਲਸੀਅਸ ਜਾਂ ਵੱਧ ਹੋਵੇ)
– ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ – ਗਰਮ, ਲਾਲ ਅਤੇ ਖੁਸ਼ਕ ਚਮੜੀ
– ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ

ਐਮਰਜੈਂਸੀ ਹੈਲਪਲਾਈਨ: 104, 108, ਜਾਂ 112

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...