ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

by | Sep 5, 2026 | breaking news, crime, daily, politics | 0 comments

ਕਿਹਾ: ਮੁੱਖ ਮੰਤਰੀ ਨੂੰ ਮੋਹਨਜੀਤ ਨਾਲ ਕੀਤੇ ਗਏ ਸਲੂਕ ‘ਤੇ ਸ਼ਰਮ ਆਉਣੀ ਚਾਹੀਦੀ ਹੈ

ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ, ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ

ਆਪ ਦੇ ਭ੍ਰਿਸ਼ਟਾਚਾਰ ਵਿਰੁੱਧ 8 ਸਤੰਬਰ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਕਾਲੀ ਝੰਡੀ ਦਿਖਾਉਣ ਵਾਲੇ ਮੋਹਨਜੀਤ ਸਿੰਘ ਸਿੱਧੂ ਨੂੰ ਹਿਰਾਸਤ ਵਿਚ ਲੈ ਕੇ ਤਸ਼ੱਦਦ ਕੀਤੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਨੇ ਅਹਿਮਦ ਸ਼ਾਹ ਅਬਦਾਲੀ ਵਾਂਗ ਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਸੀ, ਜਿਹੜੇ ਸ਼ਾਇਦ ਇਹ ਮੰਨਦੇ ਹਨ ਕਿ ਉਹ ਹਮੇਸ਼ਾ ਲਈ ਰਾਜ ਕਰਨਗੇ।

ਵੜਿੰਗ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਪੱਤਰ ਲਿਖ ਕੇ ਪੰਜਾਬ ਪੁਲਿਸ ਦੁਆਰਾ ਨੌਜਵਾਨ ਤੇ ਤਸ਼ੱਦਦ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ, ਜਿਸਨੇ ਸੂਬਾ ਸਰਕਾਰ ਵਿਰੁੱਧ ਵਿਰੋਧ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ‘ਤੇ ਕਾਲੀ ਝੰਡੀ ਲਹਿਰਾਈ ਸੀ।

ਕਮਿਸ਼ਨ ਦੇ ਚੇਅਰਮੈਨ ਨੂੰ ਲਿਖੇ ਇੱਕ ਪੱਤਰ ਵਿੱਚ, ਵੜਿੰਗ ਨੇ ਕਿਹਾ ਕਿ ਮੋਹਨਜੀਤ ਸਿੰਘ ਸਿੱਧੂ ਨੂੰ ਪੁਲਿਸ ਹਿਰਾਸਤ ਵਿੱਚ ਬੇਰਹਿਮੀ ਨਾਲ ਤਸ਼ੱਦਦ ਕੀਤਾ ਗਿਆ ਅਤੇ ਬਿਜਲੀ ਦੇ ਝਟਕੇ ਦਿੱਤੇ ਗਏ।

ਵੜਿੰਗ ਨੇ ਕਿਹਾ ਕਿ ਸਿੱਧੂ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਮੁਲਾਜ਼ਮਾਂ ਨੇ ਉਸਨੂੰ ਜ਼ਬਰਦਸਤੀ ਨਸ਼ੀਲੇ ਪਦਾਰਥ ਦਿੱਤੇ ਅਤੇ ਬਾਅਦ ਵਿੱਚ ਉਸਦਾ ਡੋਪ ਟੈਸਟ ਕਰਵਾਇਆ, ਜਿਹੜਾ ਕਿ ਪਾਜ਼ਿਟਿਵ ਆਇਆ।

ਵੜਿੰਗ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੁਣ ਸਿੱਧੂ ਵਿਰੁੱਧ ਕਥਿਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ, ਜਿਹੜਾ ਇੱਕ ਫਰਜੀ ਮਾਮਲਾ ਹੈ।

ਵੜਿੰਗ ਨੇ ਪੱਤਰ ਵਿੱਚ ਕਿਹਾ ਹੈ ਕਿ ਇਸ ਮਾਮਲੇ ਦੀ ਕਿਰਪਾ ਕਰਕੇ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਸਾਰਿਆਂ ਨਾਲ, ਖਾਸ ਕਰਕੇ ਤਸ਼ੱਦਦ ਅਤੇ ਝੂਠੀ ਐਫਆਈਆਰ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ।

ਪੰਜਾਬ ਕਾਂਗਰਸ ਮੁਖੀ ਨੇ ਕਿਹਾ ਹੈ ਕਿ ਇਹ ਘਟਨਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਅਧੀਨ ਪੁਲਿਸ ਦੀ ਬੇਰਹਿਮੀ ਦਾ ਸੰਕੇਤ ਹੈ।

ਵੜਿੰਗ, ਜਿਹੜੇ ਕਿ ਲੁਧਿਆਣਾ ਤੋਂ ਕਾਂਗਰਸ ਸੰਸਦ ਮੈਂਬਰ ਵੀ ਹਨ, ਨੇ ਮੋਹਨਜੀਤ ‘ਤੇ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ।

ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਹਨਜੀਤ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅੱਜ ਉਸਨੂੰ (ਮੋਹਨਜੀਤ) ਮਿਲੇ ਸਨ, ਉਹ ਬਾਅਦ ਵਿੱਚ ਉਸਨੂੰ ਮਿਲਣ ਲਈ ਜਾਣਗੇ।

ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਕਾਂਗਰਸ 8 ਸਤੰਬਰ ਨੂੰ ‘ਆਪ’ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰੇਗੀ, ਜਿਸਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਤਰੀਕਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਦਾ ਐਲਾਨ ਬਹੁਤ ਜਲਦੀ ਕਰ ਦਿੱਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...