ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

by | Jul 13, 2026 | breaking news, daily, religion | 0 comments

ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਕੀਤਾ ਗਿਆ ਸਨਮਾਨਿਤ
ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ. ਜਸਪ੍ਰੀਤ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਸ਼ਰਧਾ ਭੇਟ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਓਐਸਡੀ ਸ. ਸਤਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਸਾਹਿਤ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵਿਦੇਸ਼ ਵਿੱਚ ਵੱਸਦੇ ਹੋਏ ਵੀ ਸ. ਜਸਪ੍ਰੀਤ ਸਿੰਘ ਵੱਲੋਂ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰਮਤਿ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਿੱਖ ਅਧਿਐਨ ਲਈ ਸਥਾਪਿਤ ਕੀਤੀ ਗਈ ਚੇਅਰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਫ਼ਲਸਫ਼ੇ ਸਬੰਧੀ ਖੋਜ ਕਾਰਜਾਂ ਨੂੰ ਨਵਾਂ ਆਧਾਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਸਮਰੱਥ ਸਿੱਖਾਂ ਵੱਲੋਂ ਸਿੱਖੀ ਦੇ ਪ੍ਰਚਾਰ, ਖੋਜ ਅਤੇ ਵਿਦਿਅਕ ਖੇਤਰ ਵਿੱਚ ਦਿੱਤਾ ਜਾ ਰਿਹਾ ਯੋਗਦਾਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾਦਾਇਕ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਸ. ਜਸਪ੍ਰੀਤ ਸਿੰਘ ਲੰਬੇ ਸਮੇਂ ਤੋਂ ਸਿੱਖ ਅਧਿਐਨ ਅਤੇ ਖੋਜ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਸਹਿਯੋਗ ਦੇ ਰਹੇ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਸੇਵਾਭਾਵਨਾ ਸਦਕਾ ਸਥਾਪਿਤ ਕੀਤੀ ਗਈ ਸਿੱਖ ਅਧਿਐਨ ਚੇਅਰ ਭਵਿੱਖ ਵਿੱਚ ਸਿੱਖ ਵਿਰਾਸਤ ਨਾਲ ਸਬੰਧਤ ਖੋਜ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦੀਆਂ ਅਸੀਸਾਂ ਪ੍ਰਾਪਤ ਕਰਨਾ ਉਨ੍ਹਾਂ ਲਈ ਜੀਵਨ ਦਾ ਸੁਭਾਗ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਵਿੱਚ ਪ੍ਰਾਪਤ ਹੋਣ ਵਾਲੀ ਹਰ ਸਫ਼ਲਤਾ ਪਰਮਾਤਮਾ ਦੀ ਬਖ਼ਸ਼ਿਸ਼ ਅਤੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਦਾ ਹੀ ਸਿੱਟਾ ਹੁੰਦੀ ਹੈ। ਉਨ੍ਹਾਂ ਆਖਿਆ ਕਿ ਸਿੱਖੀ ਦੀ ਮਹਾਨ ਵਿਰਾਸਤ ਨਾਲ ਜੁੜੇ ਰਹਿਣਾ ਅਤੇ ਇਸ ਦੇ ਪ੍ਰਚਾਰ-ਪ੍ਰਸਾਰ ਵਿੱਚ ਆਪਣਾ ਯੋਗਦਾਨ ਪਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਅਤੇ ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰਜੀਤ ਸਿੰਘ, ਸੂਚਨਾ ਅਧਿਕਾਰੀ ਸ. ਜਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...