ਅਮਰੀਕਾ ਵਿੱਚ ਅੱਤਵਾਦੀ ਹੈਪੀ ਪਾਸੀਆ ਗ੍ਰਿਫ਼ਤਾਰ – ਪੰਜਾਬ ਨੂੰ ਬਦਨਾਮ ਕਰਨ ਵਾਲਿਆਂ ਨੂੰ ਮਿਲਿਆ ਢੁਕਵਾਂ ਜਵਾਬ- ਨੀਲ ਗਰਗ

by | Apr 18, 2025 | breaking news, daily, politics | 0 comments

ਕਿਹਾ – ਜਿਸ ਅੱਤਵਾਦੀ ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਨੂੰ ‘ਆਪ’ ਸਰਕਾਰ ਨੇ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਸਖ਼ਤ ਨਿਗਰਾਨੀ ਅਤੇ ਸਹੀ ਇਨਪੁੱਟ ਕਾਰਨ ਅਮਰੀਕਾ ਵਿੱਚ ਅੱਤਵਾਦੀ ਗ੍ਰਿਫ਼ਤਾਰ – ਨੀਲ ਗਰਗ

ਚੰਡੀਗੜ੍ਹ, 18 ਅਪ੍ਰੈਲ

ਪੰਜਾਬ ਵਿੱਚ ਦਰਜਨ ਤੋਂ ਵੱਧ ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਅਤੇ ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ ‘ਤੇ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਮਿਲਿਆ ਹੈ ਜੋ ਪੰਜਾਬ ਨੂੰ ਬਦਨਾਮ ਕਰਨ ਅਤੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

ਨੀਲ ਗਰਗ ਨੇ ਕਿਹਾ ਕਿ ਜਿਹੜੇ ਅੱਤਵਾਦੀ ਪਾਸੀਆ, ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਦੀ ‘ਆਪ’ ਸਰਕਾਰ ਨੇ ਨਾ ਸਿਰਫ਼ ਇਕ ਗਤੀਵਿਧੀ ਨੂੰ ਟਰੈਕ ਕੀਤਾ, ਸਗੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਵੀ ਦਿਖਾਇਆ। ਇਹ ਗ੍ਰਿਫ਼ਤਾਰੀ ਪੰਜਾਬ ਸਰਕਾਰ ਲਈ ਇੱਕ ਵੱਡੀ ਸਫਲਤਾ ਹੈ। ਇਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੁਨੇਹਾ ਮਿਲੇਗਾ।

ਨੀਲ ਗਰਗ ਨੇ ਇਸ ਮੁੱਦੇ ‘ਤੇ ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਅਜੇ ਵੀ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਪੁਲਿਸ ਸ਼ਾਮ 7 ਵਜੇ ਸੌਂ ਜਾਂਦੀ ਹੈ? ਗਰਗ ਨੇ ਕਿਹਾ ਕਿ ਪੰਜਾਬ ਪੁਲਿਸ 24×7 ਚੌਕਸ ਰਹਿੰਦੀ ਹੈ ਅਤੇ ਇਹ ਅੱਜ ਸਾਬਤ ਹੋ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵੱਲ ਅੱਖ ਚੁੱਕਣ ਵਾਲਿਆਂ ਦਾ ਅੰਜਾਮ ਸਿਰਫ਼ ਜੇਲ੍ਹ ਹੁੰਦਾ ਹੈ। ਪਿਛਲੇ ਡੇਢ ਮਹੀਨਿਆਂ ਵਿੱਚ, ‘ਆਪ’ ਸਰਕਾਰ ਨੇ ਹਜ਼ਾਰਾਂ ਅਪਰਾਧੀਆਂ ਅਤੇ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਬਾਜਵਾ ਵਰਗੇ ਆਗੂ ਸਿਰਫ਼ ਬਿਆਨ ਦਿੰਦੇ ਹਨ ਜਦੋਂ ਕਿ ‘ਆਪ’ ਸਰਕਾਰ ਅਤੇ ਪੰਜਾਬ ਪੁਲਿਸ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...