ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਪੀਐੱਮ ਮੋਦੀ ਤੋਂ ਪੁੱਛਿਆ, “ਉਹਨਾਂ ਨੂੰ ਜੇਲ੍ਹ ਭੇਜ ਕੇ ਤੁਹਾਨੂੰ ਕੀ ਮਿਲਿਆ?

by | Sep 5, 2026 | breaking news, daily, politics | 0 comments

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਕਿਸੇ ਦੀ ਸਮਝ ਤੋਂ ਬਾਹਰ ਹੈ, ਕਿਉਂਕਿ ਉਹਨਾਂ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ ਹੀ ਨਹੀਂ ਗਿਆ: ਅਰਵਿੰਦ ਕੇਜਰੀਵਾਲ

ਸਤੇਂਦਰ ਜੈਨ ਖ਼ਿਲਾਫ਼ ਏਸੀਬੀ ਦਾ ਕੇਸ ਇੰਨਾ ਕਮਜ਼ੋਰ ਸੀ ਕਿ ਉਹਨਾਂ ਨੂੰ ਸਿਰਫ਼ ਦਸ ਦਿਨਾਂ ਵਿੱਚ ਜ਼ਮਾਨਤ ਮਿਲ ਗਈ: ਅਰਵਿੰਦ ਕੇਜਰੀਵਾਲ

ਪੀਐੱਮ ਮੋਦੀ 24 ਘੰਟੇ ਲੋਕਾਂ ਨੂੰ ਜੇਲ੍ਹ ਭੇਜਣ ਬਾਰੇ ਹੀ ਸੋਚਦੇ ਰਹਿੰਦੇ ਹਨ,।ਉਹਨਾਂ ਨੂੰ ਦੇਸ਼ ਚਲਾਉਣਾ ਵੀ ਨਹੀਂ ਆਉਂਦਾ: ਅਰਵਿੰਦ ਕੇਜਰੀਵਾਲ

ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਕਿਵੇਂ ਬਣ ਗਏ? ਤੁਹਾਨੂੰ ਤਾਂ ਕਿਸੇ ਪਿੰਡ ਦਾ ਐੱਸਐੱਚਓ ਹੋਣਾ ਚਾਹੀਦਾ ਸੀ: ਅਰਵਿੰਦ ਕੇਜਰੀਵਾਲ

ਤਾਨਾਸ਼ਾਹ ਤਾਕਤਾਂ ਜਿੰਨੀ ਵੀ ਕੋਸ਼ਿਸ਼ ਕਰ ਲੈਣ, ਸੱਚ ਨੂੰ ਕਦੇ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਾਇਦ ਵਿਸ਼ਵ ਦੇ ਇਤਿਹਾਸ ਵਿੱਚ ਕਦੇ ਇੰਨਾ ਝੂਠ ਨਹੀਂ ਬੋਲਿਆ ਗਿਆ ਹੋਵੇਗਾ, ਜਿੰਨੇ ਝੂਠ ਭਾਜਪਾ ਨੇ ਆਪਣੀ ਘਟੀਆ ਰਾਜਨੀਤੀ ਨੂੰ ਬਚਾਉਣ ਲਈ ਏਸੀਬੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਤੋਂ ਬੁਲਵਾਏ ਹਨ: ਮਨੀਸ਼ ਸਿਸੋਦੀਆ

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਅਦਾਲਤ ਤੋਂ ਜ਼ਮਾਨਤ ਮਿਲਣ ਤੋਂ ਬਾਅਦ, ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਪੰਜਾਬ ਦੇ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਕੀਤਾ। ਅਰਵਿੰਦ ਕੇਜਰੀਵਾਲ ਨੇ ਪੁੱਛਿਆ ਕਿ ਸਤੇਂਦਰ ਜੈਨ ਨੂੰ ਜੇਲ੍ਹ ਭੇਜ ਕੇ ਪ੍ਰਧਾਨ ਮੰਤਰੀ ਨੂੰ ਕੀ ਹਾਸਲ ਹੋਇਆ, ਜਦਕਿ ਉਹਨਾਂ ਨੂੰ ਪੁਲਿਸ ਰਿਮਾਂਡ ‘ਤੇ ਵੀ ਨਹੀਂ ਲਿਆ ਗਿਆ ਸੀ। ਉਹਨਾਂ ਕਿਹਾ ਕਿ ਕੇਸ ਇੰਨਾ ਕਮਜ਼ੋਰ ਸੀ ਕਿ ਸਤੇਂਦਰ ਜੈਨ ਨੂੰ ਸਿਰਫ਼ ਦਸ ਦਿਨਾਂ ਦੇ ਅੰਦਰ ਜ਼ਮਾਨਤ ਮਿਲ ਗਈ। ਉਹਨਾਂ ਨੇ ਇਹ ਵੀ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਚਲਾਉਣਾ ਵੀ ਨਹੀਂ ਆਉਂਦਾ।

‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ‘X’ ‘ਤੇ ਲਿਖਿਆ, “ਸਤੇਂਦਰ ਜੈਨ ਨੂੰ ਵੀਰਵਾਰ ਨੂੰ ਜ਼ਮਾਨਤ ਮਿਲ ਗਈ। ਉਹਨਾਂ ਨੂੰ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਸੀ? ਇਹ ਕਿਸੇ ਦੀ ਸਮਝ ਵਿੱਚ ਨਹੀਂ ਆ ਰਿਹਾ। ਆਮ ਤੌਰ ‘ਤੇ ਕਿਸੇ ਵਿਅਕਤੀ ਤੋਂ ਪੁੱਛਗਿੱਛ ਕਰਨ ਲਈ ਰਿਮਾਂਡ ‘ਤੇ ਲਿਆ ਜਾਂਦਾ ਹੈ, ਜਿਸ ਲਈ ਪੁਲਿਸ ਹਿਰਾਸਤ ਮੰਗੀ ਜਾਂਦੀ ਹੈ। ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਵਿਅਕਤੀ ਜੁਡੀਸ਼ੀਅਲ ਕਸਟਡੀ ਵਿੱਚ ਜਾਂਦਾ ਹੈ।”

ਉਹਨਾਂ ਕਿਹਾ ਕਿ ਇਸ ਕੇਸ ਵਿੱਚ ਸਤੇਂਦਰ ਜੈਨ ਨੂੰ ਪੁਲਿਸ ਹਿਰਾਸਤ ਵਿੱਚ ਭੇਜਿਆ ਹੀ ਨਹੀਂ ਗਿਆ। “ਉਹਨਾਂ ਤੋਂ ਕੋਈ ਪੁੱਛਗਿੱਛ ਨਹੀਂ ਕੀਤੀ ਗਈ। ਉਹਨਾਂ ਨੂੰ ਸਿੱਧਾ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਉਹਨਾਂ ਖ਼ਿਲਾਫ਼ ਕੇਸ ਇੰਨਾ ਕਮਜ਼ੋਰ ਸੀ ਕਿ ਉਹਨਾਂ ਨੂੰ ਮਾਤਰ ਦਸ ਦਿਨਾਂ ਵਿੱਚ ਜ਼ਮਾਨਤ ਮਿਲ ਗਈ।”

‘ਆਪ’ ਸੁਪਰੀਮੋ ਨੇ ਪੀਐੱਮ ਮੋਦੀ ਤੋਂ ਪੁੱਛਿਆ, “ਤੁਹਾਨੂੰ ਇਸ ਤੋਂ ਕੀ ਮਿਲਿਆ? 24 ਘੰਟੇ ਤੁਸੀਂ ਬੱਸ ਲੋਕਾਂ ਨੂੰ ਜੇਲ੍ਹ ਭੇਜਣ ਬਾਰੇ ਹੀ ਸੋਚਦੇ ਰਹਿੰਦੇ ਹੋ। ਤੁਹਾਨੂੰ ਦੇਸ਼ ਚਲਾਉਣ ਵਿੱਚ ਕੋਈ ਦਿਲਚਸਪੀ ਨਹੀਂ ਹੈ ਅਤੇ ਨਾ ਹੀ ਤੁਹਾਨੂੰ ਦੇਸ਼ ਚਲਾਉਣਾ ਆਉਂਦਾ ਹੈ। ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਕਿਵੇਂ ਬਣ ਗਏ? ਤੁਹਾਨੂੰ ਤਾਂ ਕਿਸੇ ਪਿੰਡ ਦਾ ਐੱਸਐੱਚਓ ਹੋਣਾ ਚਾਹੀਦਾ ਸੀ। ਤੁਹਾਡੀਆਂ ਹਰਕਤਾਂ ਬਿਲਕੁਲ ਅਜਿਹੀਆਂ ਹੀ ਹਨ।”

ਦੂਜੇ ਪਾਸੇ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੱਤਯਮੇਵ ਜਯਤੇ। ‘ਆਪ’ ਦੇ ਸੀਨੀਅਰ ਆਗੂ ਸਤੇਂਦਰ ਜੈਨ ਨੂੰ ਜ਼ਮਾਨਤ ਮਿਲਣਾ ਸੱਚ ਅਤੇ ਇਨਸਾਫ਼ ਦੀ ਵੱਡੀ ਜਿੱਤ ਹੈ। ਤਾਨਾਸ਼ਾਹ ਤਾਕਤਾਂ ਜਿੰਨੀ ਵੀ ਕੋਸ਼ਿਸ਼ ਕਰ ਲੈਣ, ਸੱਚ ਨੂੰ ਕਦੇ ਦਬਾਇਆ ਜਾਂ ਹਰਾਇਆ ਨਹੀਂ ਜਾ ਸਕਦਾ। ਝੂਠੇ ਕੇਸਾਂ ਅਤੇ ਸਾਜ਼ਿਸ਼ਾਂ ਦਾ ਅੰਤ ਹਮੇਸ਼ਾ ਸੱਚ ਦੀ ਜਿੱਤ ਨਾਲ ਹੁੰਦਾ ਹੈ। ਸਾਨੂੰ ਮਾਨਯੋਗ ਅਦਾਲਤ ‘ਤੇ ਅਟੁੱਟ ਵਿਸ਼ਵਾਸ ਹੈ। ਇਨਕਲਾਬ ਜ਼ਿੰਦਾਬਾਦ।”

ਇਸ ਦੇ ਨਾਲ ਹੀ ‘ਆਪ’ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਸੱਤਯਮੇਵ ਜਯਤੇ। ਸ਼ਾਇਦ ਵਿਸ਼ਵ ਦੇ ਇਤਿਹਾਸ ਵਿੱਚ ਕਦੇ ਇੰਨਾ ਝੂਠ ਨਹੀਂ ਬੋਲਿਆ ਗਿਆ ਹੋਵੇਗਾ, ਜਿੰਨੇ ਝੂਠ ਭਾਜਪਾ ਨੇ ਆਪਣੀ ਹੱਛੀ ਰਾਜਨੀਤੀ ਨੂੰ ਬਚਾਉਣ ਲਈ ਏਸੀਬੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਤੋਂ ਬੁਲਵਾਏ ਹਨ। ਪਰ ਸੱਚ ਦੀ ਹੀ ਜਿੱਤ ਹੁੰਦੀ ਹੈ। ਸਤਿਏਂਦਰ ਜੈਨ ਜ਼ਿੰਦਾਬਾਦ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...