ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਚੰਡੀਗੜ੍ਹ ਵਿੱਚ ਅਸਮਿਤਾ ਲੀਗ ਦਾ ਆਯੋਜਨ

by | Mar 8, 2026 | NATIONAL NEWS | 0 comments

ਚੰਡੀਗੜ੍ਹ, 8 ਮਾਰਚ 2026:

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ‘ਤੇ ਅਸਮਿਤਾ ਲੀਗ ਦਾ ਸਫ਼ਲ ਆਯੋਜਨ ਮੇਰਾ ਯੁਵਾ ਭਾਰਤ ਚੰਡੀਗੜ੍ਹ ਅਤੇ ਸਪੋਰਟਸ ਅਥਾਰਿਟੀ ਆਵ੍ ਇੰਡੀਆ ਦੁਆਰਾ ਖੇਡ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ 8 ਮਾਰਚ 2026 ਨੂੰ ਸਪੋਰਟਸ ਕੰਪਲੈਕਸ, ਸੈਕਟਰ 46, ਚੰਡੀਗੜ੍ਹ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ।

ਇਹ ਪ੍ਰੋਗਰਾਮ ਅਸਮਿਤਾ (Achieving Sports Milestone by Inspiring women Through Action-ASMITA) ਪਹਿਲ ਦੇ ਤਹਿਤ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਮਹਿਲਾਵਾਂ ਅਤੇ ਬਾਲੜੀਆਂ ਵਿੱਚ ਖੇਡਾਂ ਦੇ ਪ੍ਰਤੀ ਭਾਗੀਦਾਰੀ ਵਧਾਉਣਾ ਅਤੇ ਵਿਭਿੰਨ ਉਮਰ ਸਮੂਹਾਂ ਦੀਆਂ ਮਹਿਲਾਵਾਂ ਦੇ ਦਰਮਿਆਨ ਤੰਦਰੁਸਤੀ ਅਤੇ ਸਰਗਰਮ ਜੀਵਨਸ਼ੈਲੀ ਨੂੰ ਹੁਲਾਰਾ ਦੇਣਾ ਹੈ।

ਇਸ ਪ੍ਰੋਗਰਾਮ ਵਿੱਚ ਤਿੰਨ ਉਮਰ ਵਰਗਾਂ – 13 ਸਾਲ ਤੋਂ ਘੱਟ, 13-18 ਸਾਲ ਅਤੇ 18 ਸਾਲ ਤੋਂ ਅਧਿਕ – ਵਿੱਚ ਕਰਵਾਏ ਗਏ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ ਸਮੇਤ ਐਥਲੈਟਿਕਸ ਮੁਕਾਬਲੇ ਸ਼ਾਮਲ ਸਨ। ਮੁਕਾਬਲੇ ਵਾਲੇ ਪ੍ਰੋਗਰਾਮਾਂ ਤੋਂ ਇਲਾਵਾ, ਵਿਆਪਕ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨ ਅਤੇ ਉਤਸ਼ਾਹਪੂਰਨ ਮਾਹੌਲ ਬਣਾਉਣ ਲਈ ਲੈਮਨ ਸਪੂਨ ਰੇਸ ਅਤੇ ਥ੍ਰੀ-ਲੈਗਡ ਰੇਸ ਜਿਹੀਆਂ ਮਨੋਰੰਜਕ ਗਤੀਵਿਧੀਆਂ ਵੀ ਆਯੋਜਨ ਕੀਤੀ ਗਈਆਂ।

ਇਸ ਸਮਾਗਮ ਵਿੱਚ 5 ਸਾਲ ਤੋਂ ਘੱਟ ਉਮਰ ਦੀਆਂ ਬਾਲੜੀਆਂ ਤੋਂ ਲੈ ਕੇ 60 ਸਾਲ ਤੱਕ ਦੀਆਂ ਮਹਿਲਾਵਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜੋ ਇਸ ਪਹਿਲ ਦੀ ਸਮਾਵੇਸ਼ੀ ਭਾਵਨਾ ਨੂੰ ਦਰਸਾਉਂਦਾ ਹੈ ਅਤੇ ਖੇਡਾਂ ਅਤੇ ਤੰਦਰੁਸਤੀ ਪ੍ਰਤੀ ਮਹਿਲਾਵਾਂ ਅਤੇ ਬਾਲੜੀਆਂ ਦੀ ਵਧਦੀ ਰੁਚੀ ਨੂੰ ਵੀ ਦਰਸਾਉਂਦਾ ਹੈ।

ਇਸ ਪ੍ਰੋਗਰਾਮ ਵਿੱਚ ਸ਼੍ਰੀਮਤੀ ਸੁਮਨ ਸ਼ਰਮਾ, ਡਿਪਟੀ ਮੇਅਰ, ਚੰਡੀਗੜ੍ਹ; ਡਾ. ਮਹਿੰਦਰ ਸਿੰਘ, ਸੰਯੁਕਤ ਡਾਇਰੈਕਟਰ ਖੇਡਾਂ, ਚੰਡੀਗੜ੍ਹ ਪ੍ਰਸ਼ਾਸਨ; ਅਤੇ ਸ਼੍ਰੀ ਵਿਨੈ ਕੁਮਾਰ, ਜ਼ਿਲ੍ਹਾ ਯੁਵਾ ਅਧਿਕਾਰੀ, ਮੇਰਾ ਯੁਵਾ ਭਾਰਤ ਚੰਡੀਗੜ੍ਹ ਮੁੱਖ ਮਹਿਮਾਨ ਦੇ ਰੂਪ ਸ਼ਾਮਲ ਹੋਏ। ਉਨ੍ਹਾਂ ਨੇ ਪ੍ਰਤੀਭਾਗੀਆਂ ਨੂੰ ਪ੍ਰੋਤਸਾਹਿਤ ਕੀਤਾ ਅਤੇ ਮਹਿਲਾਵਾਂ ਅਤੇ ਬਾਲੜੀਆਂ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਵਿਭਿੰਨ ਪ੍ਰਤੀਯੋਗਿਤਾਵਾਂ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਖੇਡਾਂ ਅਤੇ ਤੰਦਰੁਸਤੀ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਪ੍ਰੇਰਣਾ ਮਿਲੀ।

ਅਸਮਿਤਾ (ਏਐੱਸਐੱਮਆਈਟੀਏ/ASMITA) ਲੀਗ ਨੇ ਖੇਡਾਂ ਦੇ ਜ਼ਰੀਏ ਮਹਿਲਾ ਸਸ਼ਕਤੀਕਰਣ ਦਾ ਉਤਸਵ ਮਨਾਉਣ ਦੇ ਨਾਲ ਚੰਡੀਗੜ੍ਹ ਵਿੱਚ ਮਹਿਲਾਵਾਂ ਅਤੇ ਬਾਲੜੀਆਂ ਵਿੱਚ ਤੰਦਰੁਸਤੀ, ਆਤਮਵਿਸ਼ਵਾਸ ਅਤੇ ਸਮੁਦਾਇਕ ਭਾਗੀਦਾਰੀ ਦੀ ਸੰਸਕ੍ਰਿਤੀ ਨੂੰ ਹੁਲਾਰਾ ਦੇਣ ਦਾ ਇੱਕ ਸਸ਼ਕਤ ਮੰਚ ਪ੍ਰਦਾਨ ਕੀਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...