ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪਿਸਤੌਲਾਂ,6 ਕਿਲੋ ਹੈਰੋਇਨ ਬਰਾਮਦ

by | Aug 25, 2026 | breaking news, crime, daily, politics | 0 comments

ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਹਥਿਆਰਾਂ ਅਤੇ ਨਸ਼ਿਆਂ ਦੀ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਵਿਅਕਤੀਆਂ ਨੂੰ 9 ਗੈਰ-ਕਾਨੂੰਨੀ ਪਿਸਤੌਲਾਂ ਅਤੇ 6.311 ਕਿਲੋਗ੍ਰਾਮ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਤਿੰਨ ਨੈੱਟਵਰਕਾਂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਮਾਨਦੀਪ ਸਿੰਘ (20) ਅਤੇ ਤੀਰਥ ਸਿੰਘ (20) , ਦੋਵੇਂ ਵਾਸੀ ਪਿੰਡ ਸ਼ੇਖਮੰਗਾ, ਸੁਲਤਾਨਪੁਰ ਲੋਧੀ, ਕਪੂਰਥਲਾ; ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (21) ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ (ਦਿਹਾਤੀ); ਕਮਲੇਸ਼ ਰਾਣੀ (65) ਵਾਸੀ ਇੰਦਰਾ ਕਲੋਨੀ ,ਅੰਮ੍ਰਿਤਸਰ ਅਤੇ ਇੱਕ ਨਾਬਾਲਗ, ਵਜੋਂ ਹੋਈ ਹੈ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ .30 ਬੋਰ ਜ਼ਿਗਾਨਾ ਅਤੇ ਇੱਕ 9 ਐਮਐਮ ਜ਼ਿਗਾਨਾ (ਤੁਰਕੀ ਦਾ ਬਣਿਆ), ਤਿੰਨ .30 ਬੋਰ (ਚੀਨ ਦੇ ਬਣੇ) ਪਿਸਤੌਲ, ਇੱਕ 9 ਐਮਐਮ ਗਲੌਕ (ਅਸਟ੍ਰੀਆ ਦਾ ਬਣਿਆ) ਅਤੇ ਇੱਕ 9 ਐਮਐਮ ਬੇਰੇਟਾ (ਇਟਲੀ ਵਿੱਚ ਬਣਿਆ) ਸ਼ਾਮਲ ਹਨ। ਨਸ਼ੀਲੇ ਪਦਾਰਥ ਅਤੇ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਤਿੰਨ ਮੋਟਰਸਾਈਕਲਾਂ ਵੀ ਜ਼ਬਤ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ ’ਤੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉਨਾਂ ਦੇ ਇਸ਼ਾਰੇ ’ਤੇ ਹੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ਿਆਂ ਤੇ ਹਥਿਆਰ ਤਸਕਰੀ ਦੇ ਇਨ੍ਹਾਂ ਨੈੱਟਵਰਕਾਂ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਅਰਮਾਨਦੀਪ ਸਿੰਘ ਅਤੇ ਤੀਰਥ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਤਫ਼ਤੀਸ਼ਤ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਦੂਜੀ ਕਾਰਵਾਈ ਵਿੱਚ ਪੁਲਿਸ ਟੀਮਾਂ ਨੇ 6.090 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਇੱਕ ਹੋਰ ਮੁਲਜ਼ਮ ਕਮਲੇਸ਼ ਰਾਣੀ ਨੂੰ 211 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਨਾਬਾਲਗ ਦੇ ਚਚੇਰੇ ਭਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਮਲੇਸ਼ ਰਾਣੀ ਵਿਰੁੱਧ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਦਰਜ ਹੋਣ ਦਾ ਪਤਾ ਲੱਗਾ ਹੈ।

ਸੀਪੀ ਹਰਮਨਬੀਰ ਗਿੱਲ ਨੇ ਦੱਸਿਆ ਕਿ ਇੱਕ ਹੋਰ ਕਾਰਵਾਈ ਵਿੱਚ ਪੁਲਿਸ ਨੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਤਿੰਨ ਗ਼ੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਤਿੰਨ ਵੱਖ-ਵੱਖ ਮਾਮਲੇ— ਐਫਆਈਆਰ ਨੰਬਰ 151 ਮਿਤੀ 19.08.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਛਾਉਣੀ ਵਿਖੇ; ਐਫਆਈਆਰ ਨੰਬਰ 194 ਮਿਤੀ 20.08.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਥਾਣਾ ਛੇਹਰਟਾ ਵਿਖੇ ਅਤੇ ਐਫਆਈਆਰ ਨੰਬਰ 154 ਮਿਤੀ 22.08.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਛਾਉਣੀ ਵਿਖੇ ਦਰਜ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...