ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

by | Sep 4, 2026 | breaking news, crime, daily, politics | 0 comments

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਅਤੇ ਦੂਜਾ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਵਿਅਕਤੀਆਂ ਨੂੰ .30 ਬੋਰ ਦੇ ਅੱਠ ਗੈਰ-ਕਾਨੂੰਨੀ ਪਿਸਤੌਲਾਂ ਅਤੇ 103 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ (24) ਵਾਸੀ ਪਿੰਡ ਬੈਂਕਾ, ਤਰਨ ਤਾਰਨ ਅਤੇ ਗੁਰਬੀਰ ਸਿੰਘ ਉਰਫ਼ ਗੋਰਾ (32) ਵਾਸੀ ਪਿੰਡ ਤਾਰਾ ਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਦੋਸ਼ੀ ਰਣਜੀਤ ਉਰਫ਼ ਜੀਤਾ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਵਿਸਫੋਟਕ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਗੈਰ-ਕਾਨੂੰਨੀ ਵਿਦੇਸ਼ੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਸੂਬੇ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕਰ ਰਹੇ ਸਨ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਗੁਰਦੁਆਰਾ ਬੋਹੜੀ ਸਾਹਿਬ ਰੋਡ ਨੇੜੇ ਨਾਕਾ ਲਗਾਇਆ ਅਤੇ ਰਣਜੀਤ ਸਿੰਘ ਉਰਫ਼ ਜੀਤਾ ਨੂੰ ਇੱਕ .30 ਬੋਰ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ, ਉਸਦੇ ਕਬਜ਼ੇ ਵਿੱਚੋਂ ਚਾਰ ਹੋਰ .30 ਬੋਰ ਪਿਸਤੌਲ ਅਤੇ 100 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਰਣਜੀਤ ਉਰਫ਼ ਜੀਤਾ ਤੋਂ ਕੀਤੀ ਪੁੱਛਗਿੱਛ ਦੌਰਾਨ, ਉਸਦੇ ਸਾਥੀ ਦੀ ਪਛਾਣ ਗੁਰਬੀਰ ਉਰਫ ਗੋਰਾ ਵਜੋਂ ਹੋਈ ਅਤੇ ਪੁਲਿਸ ਵੱਲੋਂ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ .30 ਬੋਰ ਪਿਸਤੌਲ ਬਰਾਮਦ ਕੀਤੇ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ ਗੁਰਬੀਰ ਉਰਫ਼ ਗੋਰਾ ਲਗਭਗ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ ਸੀ।

ਇਸ ਸਬੰਧੀ, ਐਫਆਈਆਰ ਨੰਬਰ 264 ਮਿਤੀ 30.08.2026 ਨੂੰ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...