ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

by | Jan 31, 2026 | breaking news, daily | 0 comments

*— ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਦਾ ਹੋਇਆ ਖੁਲਾਸਾ: ਡੀਜੀਪੀ ਗੌਰਵ ਯਾਦਵ*

*— ਅੰਮ੍ਰਿਤਸਰ ‘ਚ 24 ਘੰਟਿਆਂ ਦੌਰਾਨ 95 ਕਿਲੋਗ੍ਰਾਮ ਹੈਰੋਇਨ ਹੋਈ ਬਰਾਮਦ*

*— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਸੁਹੇਲ ਕਾਸਿਮ ਮੀਰ*

ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।

ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ਨਾਲ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੀ ਮਿਲੀਭੁਗਤ ਨਾਲ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਜੁੜੇ ਹੋਰ ਡਿਜੀਟਲ ਸਬੂਤਾਂ ਬਾਰੇ ਖੁਲਾਸਾ ਹੋਇਆ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਖਾਸਾ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਉਸ ਵੇਲੇ ਰੋਕਿਆ, ਜਦੋਂ ਉਹ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵਿਚਕਾਰ ਇੱਕ ਸ਼ੱਕੀ ਬੈਗ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ ‘ਤੇ, ਪੁਲਿਸ ਨੇ ਹੈਰੋਇਨ ਦੇ 103 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...