ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋਟਿਕਸ ਤਸਕਰੀ ਨੈੱਟਵਰਕ ਦਾ ਪਰਦਾਫਾਸ਼; ਚਾਰ ਕਿਲੋ ਹੈਰੋਇਨ ਸਮੇਤ 4 ਵਿਅਕਤੀ ਕਾਬੂ

by | Jul 26, 2025 | breaking news, crime, daily | 0 comments

ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰ ਸ਼ਾਹ ਦੇ ਸਿੱਧੇ ਸੰਪਰਕ ਵਿੱਚ ਸਨ, ਖੇਪਾਂ ਦੀ ਡਿਲੀਵਰੀ ਲਈ ਆਟੋ-ਰਿਕਸ਼ਾ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 26 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਣਜੀਤ ਸਿੰਘ ਅਤੇ ਕਰਨ ਮਸੀਹ, ਦੋਵੇਂ ਵਾਸੀ ਅਟਾਰੀ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਅਤੇ ਅਜੈਪਾਲ ਸਿੰਘ, ਦੋਵੇਂ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਵਜੋਂ ਹੋਈ ਹੈ । ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਆਟੋ ਰਿਕਸ਼ਾ (ਪੀਬੀ 02 ਡੀਐਨ 5173) ਜਿਸਦੀ ਵਰਤੋਂ ਦੋਸ਼ੀ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਿਲੀਵਰ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਿਤ ਤਸਕਰ ਸ਼ਾਹ ਜੋ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੂਬੇ ਵਿੱਚ ਹੋਰ ਪਾਰਟੀਆਂ ਨੂੰ ਅੱਗੇ ਨਸ਼ੀਲੇ ਪਦਾਰਥਾਂ ਦੀ ਖੇਪ ਡਿਲੀਵਰ ਕਰ ਰਹੇ ਸਨ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਅੰਮ੍ਰਿਤਸਰ ਦੇ ਪਿੰਡ ਅਟਾਰੀ ਨੇੜੇ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਮਿਲਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ‘ਤੇ ਸਥਿਤ ਬੱਸ ਸਟਾਪ ਕਠਾਣੀਆਂ ਨੇੜੇ ਚਾਰ ਮੁਲਜ਼ਮਾਂ ਨੂੰ ਉਦੋਂ ਰੋਕਿਆ, ਜਦੋਂ ਉਹ ਆਪਣੇ ਆਟੋ-ਰਿਕਸ਼ਾ ‘ਤੇ ਖੇਪ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧੀ ਐਫਆਈਆਰ ਨੰਬਰ 40 ਮਿਤੀ 25-07-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...