ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

by | Jan 30, 2026 | breaking news, daily | 0 comments

*— ਇਸ ਉਪਰੰਤ ਕੀਤੀ ਜਾਂਚ ਦੌਰਾਨ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ; ਅਗਲੇਰੀ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ*

*— ਵਿਲੇਜ ਡਿਫੈਂਸ ਕਮੇਟੀ ਰਾਹੀਂ ਪ੍ਰਾਪਤ ਜਾਣਕਾਰੀ ਸਦਕਾ ਇਸ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਮਿਲੀ ਮਦਦ: ਡੀਆਈਜੀ ਸੰਦੀਪ ਗੋਇਲ*

*— ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ: ਐਸਐਸਪੀ ਸੁਹੇਲ ਕਾਸਿਮ ਮੀਰ*

ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਆਪਰੇਸ਼ਨ ਵੀਡੀਸੀਜ਼ – ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰਤਰਰਾਸ਼ਟਰੀ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸ ਨਾਲ ਇਸ ਖੇਪ ਵਿੱਚ ਸੰਗਠਿਤ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦੀ ਸ਼ਮੂਲੀਅਤ ਦਾ ਪਤਾ ਲਗਦਾ ਹੈ।

ਡੀਜੀਪੀ ਨੇ ਦੱਸਿਆ ਕਿ ਇਸ ਉਪਰੰਤ ਜਾਂਚ ਦੌਰਾਨ ਅੰਮ੍ਰਿਤਸਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫਰਾਰ ਮੁਲਜ਼ਮਾਂ ਨੂੰ ਟਰੇਸ ਕਰਨ, ਬਰਾਮਦਗੀ ਸਬੰਧੀ ਲੜੀ ਦਾ ਪਤਾ ਲਗਾਉਣ ਅਤੇ ਵਿਆਪਕ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਵੀਡੀਸੀ ਨੈੱਟਵਰਕ ਰਾਹੀਂ ਪ੍ਰਾਪਤ ਜਾਣਕਾਰੀ ‘ਤੇ ਤਰੁੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਿੰਡ ਊਠੀਆਂ ਵਿੱਚ ਇੱਕ ਮੋਟਰਸਾਈਕਲ ਨੂੰ ਰੋਕਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਦੀ ਮੌਜੂਦਗੀ ਦਾ ਪਤਾ ਲੱਗਣ ‘ਤੇ, ਸ਼ੱਕੀ ਵਿਅਕਤੀ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਖੇਪ ਸਮੇਤ ਮੋਟਰਸਾਈਕਲ ਛੱਡ ਕੇ ਨਾਲ ਲੱਗਦੇ ਖੇਤਾਂ ਵੱਲ ਭੱਜ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਆਲੇ ਦੁਆਲੇ ਦੇ ਖੇਤਾਂ ਵਿੱਚ ਇੱਕ ਯੋਜਨਾਬੱਧ ਤਲਾਸ਼ੀ ਅਭਿਆਨ ਚਲਾਇਆ ਜਿਸ ਦੇ ਨਤੀਜੇ ਵਜੋਂ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਵਿਸਫੋਟਕਾਂ ਦੀ ਖੇਪ ਬਰਾਮਦ ਹੋਈ।

ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਕਾਬੂ ਕਰਨ, ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 26 ਮਿਤੀ 29.01.2026 ਨੂੰ ਥਾਣਾ ਰਾਜਾਸਾਂਸੀ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...