ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ

by | Jul 15, 2026 | breaking news, crime, politics | 0 comments

ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ

ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ ‘ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿਕ ਹਥਿਆਰ ਸਮੇਤ ਪੰਜ ਮੈਗਜ਼ੀਨਾਂ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ ਦਾ ਪਤਾ ਲਗਾਉਣ, ਇਸ ਮਾਡਿਊਲ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਆਕਾਸ਼ਬੀਰ ਉਰਫ਼ ਕਾਸ਼ੀ ਅਤੇ ਜੋਬਨ ਸਿੰਘ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਅਤਿ-ਆਧੁਨਿਕ ਹਥਿਆਰ, ਗੋਲੀ ਸਿੱਕਾ, ਗ੍ਰਨੇਡ ਆਦਿ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਟਾਰੀ ਖੇਤਰ ਦੇ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ।

ਐਸਐਸਪੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 303 ਮਿਤੀ 13.07.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...