ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ

by | Jul 15, 2026 | breaking news, crime, daily, politics | 0 comments

ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ

ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ।

ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 46 ਮਿਤੀ 14-07-2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...