ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

by | Jul 25, 2026 | breaking news, crime, daily, politics | 0 comments

ਦੋਵਾਂ ਮਾਮਲਿਆਂ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜ਼ਬਤ : ਐਸਐਸਪੀ ਅੰਮ੍ਰਿਤਸਰ ਦਿਹਾਤੀ ਕਵਲਪ੍ਰੀਤ ਚਾਹਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ , ਅੰਮ੍ਰਿਤਸਰ, ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੀ ਹੁੰਡਈ ਕਰੇਟਾ ਟਾ ਕਾਰ ਵੀ ਜ਼ਬਤ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਨੈੱਟਵਰਕ ਵਿੱਚ ਸ਼ਾਮਲ ਸਾਰੇ ਕਾਰਕੁਨਾਂ ਦੀ ਪਛਾਣ ਕਰਨ ਅਤੇ ਪੂਰੀ ਸਪਲਾਈ ਚੇਨ ਨੂੰ ਖਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ।

ਪਹਿਲੀ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਸ਼ੱਕੀ ਸ਼ਮਸ਼ੇਰ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ ਦੇ ਨਸ਼ਾ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਪੁਖ਼ਤਾ ਇਤਲਾਹ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਥਾਣਾ ਅਜਨਾਲਾ ਦੇ ਅਧਿਕਾਰਤ ਖੇਤਰ ਵਿੱਚ ਨਾਕਾ ਲਗਾਇਆ ਅਤੇ ਕਰੇਟਾ ਕਾਰ ਵਿੱਚ ਜਾ ਰਹੇ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ । ਉਨ੍ਹਾਂ ਕਿਹਾ ਕਿ ਕਾਰ ਦੀ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ 6 ਕਿਲੋ ਹੈਰੋਇਨ ਬਰਾਮਦ ਕੀਤੀ ।

ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਕਿਹਾ ਕਿ ਮੁਲਜ਼ਮ ਜਸਵਿੰਦਰ ਸਿੰਘ ਨੂੰ ਰਈਆ ਖੇਤਰ ਤੋਂ 510 ਗ੍ਰਾਮ ਹੈਰੋਇਨ ਅਤੇ 9,90,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧ ਵਿੱਚ ਦੋ ਵੱਖ-ਵੱਖ ਮਾਮਲੇ – ਐਫਆਈਆਰ ਨੰਬਰ 246 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਧੀਨ ਥਾਣਾ ਅਜਨਾਲਾ ਵਿਖੇ ਅਤੇ ਐਫਆਈਆਰ ਨੰਬਰ 223 ਮਿਤੀ 22/07/26 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਥਾਣਾ ਬਿਆਸ ਵਿਖੇ ਦਰਜ ਕੀਤੇ ਗਏ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...