ਅੱਜ ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਉੱਘੇ ਸ਼ਾਇਰ ਮਨਜੀਤ ਪੁਰੀ ਦੇ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ‘ਤੇ ਵਿਚਾਰ-ਚਰਚਾ ਕਰਵਾਈ ਗਈ।

by | Apr 26, 2026 | breaking news, daily | 0 comments

ਅੱਜ ਸਵਪਨ ਫਾਊਂਡੇਸ਼ਨ, ਪਟਿਆਲਾ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਉੱਘੇ ਸ਼ਾਇਰ ਮਨਜੀਤ ਪੁਰੀ ਦੇ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ‘ਤੇ ਵਿਚਾਰ-ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਪੰਜਾਬ ਸਾਹਿਤ ਅਕਾਦਮੀ ਦੇ ਮੀਤ ਪ੍ਰਧਾਨ ਡਾ. ਅਰਵਿੰਦਰ ਸਿੰਘ ਢਿੱਲੋਂ ਨੇ ਸਭ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਅਦਾਰੇ ਦੇ ਕੰਮਾਂ ਦਾ ਲੇਖਾ-ਜੋਖਾ ਕੀਤਾ। ਇਸ ਉਪਰੰਤ ਮਨਜੀਤ ਪੁਰੀ ਨੇ ਆਪਣੀਆਂ ਗ਼ਜ਼ਲਾਂ ਦਾ ਪਾਠ ਕਰਕੇ ਸਭ ਨੂੰ ਸਰਸ਼ਾਰ ਕੀਤਾ। ਇਸ ਤੋਂ ਬਾਅਦ ਜਗਦੀਪ ਸਿੱਧੂ ਨੇ ਡਾ. ਜੱਗਦੀਪ ਦੀ ਗੈਰਹਾਜ਼ਰੀ ਵਿੱਚ ਉਹਨਾਂ ਦਾ ਲਿਖਿਆ ਪਰਚਾ ਪੜ੍ਹਿਆ। ਉਹਨਾਂ ਕਿਹਾ ਕਿ ਮੈਨੂੰ ਮਨਜੀਤ ਦੀ ਸ਼ਾਇਰੀ ਵਿੱਚ ਸਹਿਜਤਾ ਦਾ ਅਹਿਸਾਸ ਹੁੰਦਾ ਹੈ। ਉਹ ਸਹਿਜਤਾ ਜੋ ਪੀੜ ਦੀ ਹੱਦ ਪਾਰ ਕਰ ਚੁੱਕਣ ਤੋਂ ਬਾਅਦ ਆਉਂਦੀ ਹੈ। ਸ਼ਾਇਰ ਧਰਮਿੰਦਰ ਸੇਖੋਂ ਨੇ ਗ਼ਜ਼ਲ ਦੀ ਭਾਸ਼ਾ ਚੰਗੀ ਲੱਗਣ ਬਾਰੇ ਗੱਲ ਕੀਤੀ। ਉਹਨਾਂ ਕੁਝ ਸਵਾਲ ਵੀ ਉਠਾਏ। ਪਾਲ ਅਜਨਬੀ ਨੇ ਕਿਹਾ ਕਿ ਕਿਤਾਬ ਵਿੱਚਲੀ ਸ਼ਾਇਰੀ ਬੇਗਾਨੀ ਨਹੀਂ ਲੱਗਦੀ, ਅਨੁਭਵ ਵਿੱਚੋਂ ਆਈ ਹੈ ਜੋ ਪਾਠਕ ਦਾ ਅਨੁਭਵ ਵੀ ਹੋ ਨਿਭੜਦੀ ਹੈ। ਸ਼ਾਇਰ ਭੱਟੀ ਨੇ ਕਿਹਾ ਕਿ ਸਿਖਾਂਦਰੂ ਦੇ ਤੌਰ ‘ਤੇ ਇਸ ਸ਼ਾਇਰੀ ਵਿੱਚੋਂ ਸਾਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ। ਅਵਤਾਰ ਪਤੰਗ ਨੇ ਕਿਹਾ ਕਿ ਇਹ ਸ਼ਾਇਰੀ ਤ੍ਰਿਪਤ ਕਰਦੀ ਹੈ।

ਜਗਤਾਰ ਜੋਗ ਨੇ ਮਨਜੀਤ ਦੀ ਗ਼ਜ਼ਲ ‘ਡੁੱਬਦੇ ਸੂਰਜਾਂ ਤੋਂ…’ ਤਰੁਨਮ ਵਿੱਚ ਸੁਣਾਈ।
ਸ਼ਮਸ਼ੇਰ ਸਾਹਿਲ ਨੇ ਕਈ ਸ਼ਿਅਰਾਂ ਦੀ ਵਿਆਖਿਆ ਕਰਕੇ ਕਿਹਾ ਕਿ ਇਹ ਬਹੁ-ਪਰਤੀ ਸ਼ਾਇਰੀ ਹੈ।

ਉੱਘੇ ਊਰਦੂ ਸ਼ਾਇਰ ਡਾ. ਜਤਿੰਦਰ ਪਰਵਾਜ ਨੇ ਕਿਹਾ ਕਿ ‘ਕੁਝ ਤਿੜਕਿਆ ਤਾਂ ਹੈ’ ਦੀ ਸ਼ਾਇਰੀ ਸੰਗੀਤ ਤੇ ਰਵਾਨੀ ਨਾਲ ਲਬਰੇਜ਼ ਹੈ। ਇਸ ਤਰ੍ਹਾਂ ਦੀ ਸ਼ਾਇਰੀ ਪਾਠਕ ਦੇ ਭਾਵਾਂ ਦੀ ਤਰਜ਼ਮਾਨੀ ਕਰਦੀ ਹੈ।

ਪ੍ਰਧਾਨਗੀ ਮੰਡਲ ਵਿੱਚੋਂ ਸਭ ਤੋਂ ਪਹਿਲਾਂ ਕਲਾ ਪਰਿਸ਼ਦ ਦੇ ਉਪ ਪ੍ਰਧਾਨ ਤੇ ਆਲੋਚਕ ਡਾ. ਯੋਗਰਾਜ ਨੇ ਕਿਹਾ ਕਿ ਗ਼ਜ਼ਲ ਲਿਖਣਾ ਕੋਈ ਸੌਖਾ ਕੰਮ ਨਹੀਂ। ਉਹਨਾਂ ਅਗਾਂਹ ਕਿਹਾ ਕਿ ਮਨਜੀਤ ਦੀ ਗ਼ਜ਼ਲ ਵਿੱਚ ਸਿਆਸਤ ਜ਼ਿਆਦਾਤਰ ਲੁਕਵੇਂ ਰੂਪ ਵਿੱਚ ਆਉਂਦੀ ਹੈ। ਉਹਨਾਂ ਨੇ ਮਨਜੀਤ ਦੀ ਰਚਨਾ ਦੀ ਭਾਸ਼ਾਈ ਪਕਵਾਈ ਦੀ ਵੀ ਗੱਲ ਕੀਤੀ।

ਅੱਜ ਦੇ ਸਮਾਗਮ ਦੇ ਮੁੱਖ ਮਹਿਮਾਨ ਉੱਘੇ ਲੇਖਕ ਡਾ. ਵਿਜੇ ਕਪੂਰ ਨੇ ਕਿਹਾ ਕਿ ਇਹ ਪ੍ਰਤੀਰੋਧ ਦੀ ਕਵਿਤਾ ਹੈ। ਇਸ ਵਿੱਚ ਸੱਤਾ ਵਿਰੁੱਧ ਲਲਕਾਰ ਹੈ, ਕਦੇ ਲਿਪਟੀ ਹੋਈ, ਕਦੇ ਸਿੱਧੀ। ਉਹਨਾਂ ਅਗਾਂਹ ਕਿਹਾ ਕਿ ਇਸ ਵਿੱਚ ਅਤੀਤ ਦੀ ਯਾਦ ਨਹੀਂ, ਵਰਤਮਾਨ ਦੀ ਲਗਾਤਾਰਤਾ ਹੈ। ਉਹਨਾਂ ਵਧੀਆ ਕਾਫ਼ੀਆਂ ਤੇ ਰਦੀਫਾਂ ਦੀ ਵੀ ਗੱਲ ਕੀਤੀ। ਇਸ ਚਰਚਾ ਦੀ ਪ੍ਰਧਾਨਗੀ ਉੱਘੇ ਲੇਖਕ ਤੇ ਚਿੰਤਕ ਡਾ. ਮਨਮੋਹਨ ਨੇ ਕੀਤੀ। ਉਹਨਾਂ ਆਪਣੀ ਗੱਲ ਕਰਦੇ ਹੋਏ ਕਿਹਾ ਕਿ ਗ਼ਜ਼ਲ ਨੂੰ ਕਿਸੇ ਚੌਖਟੇ ਵਿੱਚ ਬੰਨ੍ਹ ਕੇ ਨਹੀਂ ਰੱਖਿਆ ਜਾ ਸਕਦਾ। ਗ਼ਜ਼ਲ ਵਿੱਚ ਪਾਬੰਦੀ ਜ਼ਰੂਰੀ ਹੈ। ਗ਼ਜ਼ਲ ਦੀ ਸ਼ਬਦਾਵਲੀ ਨੂੰ ਜ਼ਰੂਰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਉਹਨਾਂ ਮਨਜੀਤ ਦੀ ਗ਼ਜ਼ਲ ਬਾਰੇ ਕੁਝ ਨੁਕਤੇ ਸਾਂਝੇ ਕਰਦੇ ਹੋਏ ਕਿਹਾ ਕਿ ਮਨਜੀਤ ਅਹਿਸਾਸ ਦਾ ਸੂਖ਼ਮ ਸ਼ਾਇਰ ਹੈ। ਉਹਨਾਂ ਨੇ ਸ਼ਿਅਰਾਂ ਵਿੱਚ ਪਰਦਾਦਾਰੀ ਦੀ ਵੀ ਗੱਲ ਕੀਤੀ। ਉਹਨਾਂ ਮਨਜੀਤ ਨੂੰ ਰਚਨਾਕਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ, ਸ਼ਾਇਰ ਸਵਰਨਜੀਤ ਸਵੀ ਨੇ ਕਿਹਾ ਕਿ ਉਹ ਮਨਜੀਤ ਦੀ ਸ਼ਾਇਰੀ ਦੇ ਮੁਰੀਦ ਹਨ ਅਤੇ ਅਕਸਰ ਉਹਨਾਂ ਨੂੰ ਪੜ੍ਹਦੇ ਰਹਿੰਦੇ ਹਨ। ਉਹਨਾਂ ਅਗਾਂਹ ਕਿਹਾ ਕਿ ਕਲਾ ਪਰਿਸ਼ਦ ਵੱਲੋਂ ਸਾਹਿਤਕ ਸਮਾਗਮ ਨਿਰਵਿਘਨ ਜਾਰੀ ਰਹਿਣਗੇ। ਉਹਨਾਂ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।

ਮੰਚ ਸੰਚਾਲਨ ਸਵਪਨ ਫਾਊਂਡੇਸ਼ਨ ਦੇ ਜਨਰਲ ਸਕੱਤਰ ਤੇ ਸ਼ਾਇਰ ਜਗਦੀਪ ਸਿੱਧੂ ਨੇ ਕੀਤਾ ਤੇ ਸਾਰਾ ਪ੍ਰਬੰਧਨ ਸੰਸਥਾ ਦੇ ਖਜਾਨਚੀ ਸੁਖਵਿੰਦਰ ਸਿੱਧੂ ਨੇ ਕੀਤਾ। ਇਸ ਸਮਾਗਮ ਵਿੱਚ ਹਰਵਿੰਦਰ ਸਿੱਧੂ, ਡਾ. ਕੰਵਲਜੀਤ, ਸਨੀ ਕਬੀਰ, ਰਣਬੀਰ ਸੋਹਲ, ਗੁਲ ਚੌਹਾਨ, ਡਾ. ਹਰਬੰਸ ਕੌਰ ਗਿੱਲ, ਡਾ. ਗੁਰਦੇਵ ਸਿੰਘ ਗਿੱਲ, ਡਾ. ਦਵਿੰਦਰ ਸਿੰਘ ਬੋਹਾ, ਜਸਪਾਲ ਫਿਰਦੌਸੀ, ਪ੍ਰੀਤਮ ਰੁਪਾਲ, ਕੁਲਵੰਤ ਕੌਰ, ਗੁਰਚਰਨ ਮੋਹਾਲੀ, ਮਹਾਦੇਵ,ਮਨਜੀਤਪਾਲ ਸਿੰਘ, ਪਵਨਦੀਪ, ਵਰਿੰਦਰ ਸਿੰਘ ਆਦਿ ਨੇ ਸ਼ਮੂਲੀਅਤ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...