ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by | Apr 17, 2026 | crime | 0 comments

-ਉਕਤ ਮਾਡਿਊਲ ਦੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ‘ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਵੀ ਸਬੰਧ ਸਾਹਮਣੇ ਆਏ: ਡੀਜੀਪੀ ਗੌਰਵ ਯਾਦਵ

-ਗ੍ਰਿਫ਼ਤਾਰ ਮੁਲਜ਼ਮ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ‘ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸਬੰਧ ਹਨ। ਉਨ੍ਹਾਂ ਕਿਹਾ ਕਿ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ, ਜਿਸਨੂੰ ਮਾਡਿਊਲ ਦੇ ਭਾਰਤ ਵਿਚਲੇ ਸਥਾਨਕ ਕਾਰਕੁਨਾਂ, ਜੋ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ, ਨੇ ਸਫ਼ਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚਲਦਿਆਂ ਮੁਲਜ਼ਮ ਸਾਗਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ-ਰਾਮ ਤੀਰਥ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸ਼ੁਰੂ ਵਿੱਚ ਜਨਵਰੀ 2026 ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਉਕਤ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਤੋਂ ਉਸਨੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਪ੍ਰਾਪਤ ਕਰਕੇ ਉਸਨੂੰ ਨਿਰਧਾਰਤ ਥਾਂ ‘ਤੇ ਪਹੁੰਚਾਇਆ, ਜਿਸ ਲਈ ਉਸਨੂੰ ਪ੍ਰਤੀ ਖੇਪ ਬਦਲੇ ਪੈਸੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਸਦੇ ਹੈਂਡਲਰ ਨੇ ਪੈਸੇ ਦੇ ਲਾਲਾਚ ਬਦਲੇ ਉਸਨੂੰ ਇਹ ਕੰਮ ਕਰਨ ਲਈ ਰਾਜ਼ੀ ਕੀਤਾ।

ਉਨ੍ਹਾਂ ਕਿਹਾ ਕਿ ਫਰਵਰੀ 2026 ਵਿੱਚ ਮੁਲਜ਼ਮ ਸਾਗਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਰਚ 2026 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸਨੇ ਏਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਹੈਂਡਲਰ ਨਾਲ ਮੁੜ ਸੰਪਰਕ ਕਾਇਮ ਕੀਤਾ ਅਤੇ ਉਸ ਦੇ ਨਿਰਦੇਸ਼ਾਂ ‘ਤੇ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 (1) (ਡੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 22 ਮਿਤੀ 15.04.2026 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...