ਆਕਸੀਜਨ ਸਪਲਾਈ ‘ਚ ਵਿਘਨ: ਡਿਊਟੀ ਵਿੱਚ ਅਣਗਹਿਲੀ ਲਈ ਜਲੰਧਰ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਸਮੇਤ ਤਿੰਨ ਡਾਕਟਰ ਮੁਅੱਤਲ, ਇੱਕ ਹਾਊਸ ਸਰਜਨ ਬਰਖਾਸਤ

by | Jul 30, 2025 | breaking news, daily, health | 0 comments

— ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਘਟਨਾ ਨੂੰ ‘ਨਾ-ਮੁਆਫੀਯੋਗ’ ਪ੍ਰਬੰਧਕੀ ਅਣਗਹਿਲੀ ਦੱਸਿਆ

— ਜਲੰਧਰ ਸਿਵਲ ਹਸਪਤਾਲ ਵਿੱਚ ਆਕਸੀਜਨ ਦੇ ਚਾਰ ਬੈਕਅੱਪ ਸਰੋਤ, ਪਰ ਸਟਾਫ਼ ਪ੍ਰੈਸ਼ਰ ਦੀ ਨਿਗਰਾਨੀ ਕਰਨ ‘ਚ ਨਾਕਾਮ ਰਿਹਾ

— ਸਿਹਤ ਸੰਭਾਲ ਸੇਵਾਵਾਂ ‘ਚ ਕੁਤਾਹੀ ਪ੍ਰਤੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੂੰ ਦੁਹਰਾਇਆ

ਚੰਡੀਗੜ੍ਹ, 30 ਜੁਲਾਈ:

ਜਲੰਧਰ ਸਿਵਲ ਹਸਪਤਾਲ ਵਿੱਚ ਵਾਪਰੀ ਦੁਖਦਾਈ ਘਟਨਾ ਦਾ ਸਖ਼ਤ ਨੋਟਸ ਲੈਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੈਡੀਕਲ ਸੁਪਰਡੈਂਟ ਅਤੇ ਸੀਨੀਅਰ ਮੈਡੀਕਲ ਅਫਸਰ ਸਮੇਤ ਤਿੰਨ ਡਾਕਟਰਾਂ ਨੂੰ ਮੁਅੱਤਲ ਕਰਨ ਦੇ ਨਾਲ-ਨਾਲ ਇੱਕ ਹਾਊਸ ਸਰਜਨ ਨੂੰ ਬਰਖਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ, ਜਿਨ੍ਹਾਂ ਦੀ ਘੋਰ ਅਣਗਹਿਲੀ ਕਾਰਨ ਆਕਸੀਜਨ ਦੀ ਸਪਲਾਈ ਵਿੱਚ ਵਿਘਨ ਪੈਣ ਕਰਕੇ ਕਈ ਮਰੀਜ਼ਾਂ ਦੀ ਜਾਨ ਚਲੀ ਗਈ।

ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਮੈਡੀਕਲ ਸੁਪਰਡੈਂਟ ਰਾਜ ਕੁਮਾਰ, ਸੀਨੀਅਰ ਮੈਡੀਕਲ ਅਫਸਰ (ਐਸਐਮਓ) ਸੁਰਜੀਤ ਸਿੰਘ, ਕੰਸਲਟੈਂਟ ਐਨਸਥੀਸੀਆ ਡਾ. ਸੋਨਾਕਸ਼ੀ (ਆਨ-ਡਿਊਟੀ ਡਾਕਟਰ) ਸ਼ਾਮਲ ਹਨ। ਸਿਹਤ ਮੰਤਰੀ ਨੇ ਕਿਹਾ ਕਿ ਉਕਤ ਤਿੰਨਾਂ ਡਾਕਟਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਸ ਘਟਨਾ ਦੀ ਵਿਸਥਾਰਤ ਜਾਂਚ ਕੀਤੀ ਜਾ ਰਹੀ ਹੈ, ਜਿਸ ਵਿੱਚ ਦੋਸ਼ੀ ਪਾਏ ਜਾਣ ‘ਤੇ ਉਕਤ ਡਾਕਰਟਾਂ ਨੂੰ ਸੇਵਾ ਤੋਂ ਬਰਖਾਸਤ ਵੀ ਕੀਤਾ ਜਾ ਸਕਦਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਉਹ ਕਿਸੇ ਵੀ ਸੇਵਾ ਲਾਭ ਦੇ ਹੱਕਦਾਰ ਨਹੀਂ ਹੋਣਗੇ। ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾ-ਮੁਆਫੀਯੋਗ’ ਪ੍ਰਬੰਧਕੀ ਅਣਗਹੀਲੀ ਲਈ ਮਿਸਾਲੀ ਸਜ਼ਾ ਦਿੱਤੀ ਜਾਵੇਗੀ।

ਇਸ ਦੇ ਨਾਲ ਹੀ ਡਿਊਟੀ ਪ੍ਰਤੀ ਘੋਰ ਅਣਗਹਿਲੀ ਲਈ ਹਾਊਸ ਸਰਜਨ ਡਾ. ਸ਼ਮਿੰਦਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਸਪਤਾਲ ਦੇ ਆਕਸੀਜਨ ਪਲਾਂਟ ਵਿੱਚ ਤਕਨੀਕੀ ਨੁਕਸ ਪੈਣ ਕਾਰਨ ਆਕਸੀਜਨ ਸਪਲਾਈ ਵਿੱਚ ਅਚਾਨਕ ਵਿਘਨ ਪੈ ਗਿਆ ਜਿਸ ਦੇ ਚਲਦਿਆਂ ਐਤਵਾਰ ਸ਼ਾਮ ਨੂੰ ਜਲੰਧਰ ਸਿਵਲ ਹਸਪਤਾਲ ਵਿੱਚ ਤਿੰਨ ਗੰਭੀਰ ਰੂਪ ਵਿੱਚ ਬਿਮਾਰ ਮਰੀਜ਼ਾਂ ਦੀ ਮੌਤ ਹੋ ਗਈ।

ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਘਟਨਾ ਪ੍ਰਬੰਧਕੀ ਅਣਗਹਿਲੀ ਕਾਰਨ ਵਾਪਰੀ ਹੈ, ਜਦਕਿ ਹਸਪਤਾਲ ਵਿੱਚ ਢੁਕਵਾਂ ਬੁਨਿਆਦੀ ਢਾਂਚਾ, ਮਨੁੱਖੀ ਸ਼ਕਤੀ ਅਤੇ ਕਈ ਆਕਸੀਜਨ ਸਪਲਾਈ ਸਰੋਤ ਉਪਲਬਧ ਸਨ।

ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਦੋਹਰੇ ਕੰਪ੍ਰੈਸਰਾਂ ਵਾਲਾ ਇੱਕ ਫੰਕਸ਼ਨਲ ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀਐਸਏ) ਆਕਸੀਜਨ ਪਲਾਂਟ, 18-20 ਸਿਲੰਡਰਾਂ ਵਾਲਾ ਇੱਕ ਮੈਨੀਫੋਲਡ ਸਿਸਟਮ, ਅਤੇ ਇੱਕ ਤਰਲ ਮੈਡੀਕਲ ਆਕਸੀਜਨ ਪਲਾਂਟ ਹੈ, ਜੋ ਚਾਰ ਬੈਕਅੱਪ ਸਰੋਤਾਂ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਆਕਸੀਜਨ ਦੇ ਪ੍ਰੈਸ਼ਰ ਵਿੱਚ ਵੱਡੀ ਗਿਰਾਵਟ ਆਉਣਾ ਡਿਊਟੀ ਸਟਾਫ ਦੀ ਗੈਰ-ਜ਼ਿੰਮੇਵਾਰਾਨਾ ਪਹੁੰਚ ਨੂੰ ਦਰਸਾਉਂਦਾ ਹੈ।

ਡਾ. ਬਲਬੀਰ ਸਿੰਘ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਲਾਪਰਵਾਹੀ ਪੂਰੀ ਤਰ੍ਹਾਂ ਪ੍ਰਬੰਧਕੀ ਨਾਕਾਮੀ ਹੈ। ਹਸਪਤਾਲ ਵਿੱਚ 49 ਇੰਟਰਨਲ ਮੈਡੀਕਲ ਅਫਸਰ, 46 ਡੀਐਨਬੀ ਡਾਕਟਰ, 14 ਹਾਊਸ ਸਰਜਨ ਅਤੇ 17 ਮੈਡੀਕਲ ਅਫਸਰ ਹਨ, ਜੋ ਕਿ ਪ੍ਰਤੀ ਬੈੱਡ ਇੱਕ ਡਾਕਟਰ ਨੂੰ ਯਕੀਨੀ ਬਣਾਉਣ ਲਈ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਡਿਊਟੀ ਵਿੱਚ ਅਣਗਹਿਲੀ ਕਾਰਨ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਗਈਆ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਮੇਸ਼ਾ ਰਾਜ ਵਿੱਚ ਸਿਹਤ ਸੰਭਾਲ ਅਤੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਸਿਹਤ ਸੰਭਾਲ ਤੇ ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਇਸ ਦੌਰਾਨ ਸਿਹਤ ਮੰਤਰੀ ਨੇ ਰਾਜ ਦੀਆਂ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ਵਿੱਚ ਆਈਸੀਯੂ, ਆਪ੍ਰੇਸ਼ਨ ਥੀਏਟਰ (ਓਟੀ) ਅਤੇ ਐਮਰਜੈਂਸੀ ਵਾਰਡਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਵੀ ਜਾਰੀ ਕੀਤੇ । ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ 24×7 ਆਕਸੀਜਨ ਦੀ ਉਪਲਬਧਤਾ, ਮਹੱਤਵਪੂਰਨ ਉਪਕਰਣਾਂ ਲਈ 30 ਮਿੰਟ ਬੈਕ-ਅੱਪ ਦੇ ਨਾਲ ਕਾਰਜਸ਼ੀਲ ਯੂਪੀਐਸ ਸਿਸਟਮ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਜਨਰੇਟਰ ਸੈੱਟ ਹੋਣੇ ਚਾਹੀਦੇ ਹਨ। ਉਨ੍ਹਾ ਕਿਹਾ ਕਿ ਅਜਿਹੀਆਂ ਕੁਤਾਹੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...