ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

by | Aug 9, 2025 | breaking news, crime, daily | 0 comments

-ਯੁੱਧ ਨਸ਼ਿਆਂ ਵਿਰੁੱਧ ਦਾ 160ਵਾਂ ਦਿਨ: 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 96 ਨਸ਼ਾ ਤਸਕਰ ਕਾਬੂ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ

ਚੰਡੀਗੜ੍ਹ, 8 ਅਗਸਤ:

ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 151 ਰੇਲਵੇ ਸਟੇਸ਼ਨਾਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਇਹ ਅਪ੍ਰੇਸ਼ਨ ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾ ਦੇ ਹਿੱਸੇ ਵਜੋਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਜ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ , ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਦੇ 151 ਰੇਲਵੇ ਸਟੇਸ਼ਨਾਂ ’ਤੇ ਚਲਾਏ ਗਏ ਅਭਿਆਨ ਦੌਰਾਨ ਰੇਲਵੇ ਸਟੇਸ਼ਨਾਂ ਵਿਖੇ ਆਉਣ-ਜਾਣ ਵਾਲੇ ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕਾਰਜ ਦੌਰਾਨ ਲਗਭਗ 72 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਵੀ ਲਿਆ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 160ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ ਸ਼ੁੱਕਰਵਾਰ ਨੂੰ 352 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਰਾਜ ਭਰ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 59 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 160 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 25,149 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਕਾਰਨਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ, 12627 ਨਸ਼ੀਲੀਆਂ ਗੋਲੀਆਂ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 106 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 232 ਤੋਂ ਵੱਧ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਦੀ ਜਾਂਚ ਕੀਤੀ ਹੈ ਅਤੇ ਰਾਜ ਭਰ ਵਿੱਚ ਨਸ਼ਿਆਂ ਦੇ ਹੌਟਸਪੌਟਾਂ ’ਤੇ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 375 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...