ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਰਾਜ ਭਰ ‘ਚ 213 ਬੱਸ ਅੱਡਿਆਂ ’ਤੇ ਚਲਾਈ ਤਲਾਸ਼ੀ ਮੁਹਿੰਮ

by | Aug 6, 2025 | breaking news, daily | 0 comments

— ਯੁੱਧ ਨਸ਼ਿਆਂ ਵਿਰੁੱਧ ਦੇ 158ਵੇਂ ਦਿਨ 91 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.1 ਕਿਲੋ ਹੈਰੋਇਨ ਬਰਾਮਦ

— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 52 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕੀਤਾ

ਚੰਡੀਗੜ੍ਹ, 6 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਉਣ ਵਾਲੇ ਆਜ਼ਾਦੀ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚੱਲ ਰਹੇ ਵਿਸ਼ੇਸ਼ ਕਾਰਜਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਰਾਜ ਭਰ ਵਿੱਚ 213 ਬੱਸ ਅੱਡਿਆਂ ’ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।

ਇਹ ਕਾਰਵਾਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਕੀਤੀ ਗਈ।

ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ) ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ ਸੀਪੀ/ਐਸਐਸਪੀ ਨੂੰ, ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ।

ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ 2224 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਤਿੰਨ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਬੱਸ ਸਟੈਂਡਾਂ ਨਾਲ ਲੱਗਦੀਆਂ ਵੱਖ-ਵੱਖ ਪਾਰਕਿੰਗਾਂ ’ਤੇ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਹੈ। ਇਸ ਦੌਰਾਨ 541 ਚਲਾਨ ਕੀਤੇ ਗਏ ਅਤੇ 16 ਵਾਹਨ ਜ਼ਬਤ ਕੀਤੇ ਗਏ ਹਨ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 158ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਜਾਰੀ ਰੱਖਦਿਆਂ 344 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਨਾਲ ਰਾਜ ਭਰ ਵਿੱਚ 61 ਐਫਆਈਆਰਜ਼ ਦਰਜ ਹੋਣ ਤੋਂ ਬਾਅਦ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ, 158 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 24,865 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋਗ੍ਰਾਮ ਹੈਰੋਇਨ, 20 ਕਿਲੋਗ੍ਰਾਮ ਭੁੱਕੀ ਅਤੇ 9122 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 366 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ – ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਅੱਜ 52 ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...