ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

by | May 30, 2026 | breaking news, daily, politics | 0 comments

— ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ

— ਵਧੇਰੇ ਪਾਰਦਰਸ਼ਤਾ, ਕੁਸ਼ਲ ਲਾਗੂਕਰਨ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਵੈਚਾਲਿਤ ਪ੍ਰਣਾਲੀ: ਡੀਜੀਪੀ ਗੌਰਵ ਯਾਦਵ

— ਡੀਜੀਪੀ ਪੰਜਾਬ ਵੱਲੋਂ ਅੰਮ੍ਰਿਤਸਰ ਵਿੱਚ ਕਾਨੂੰਨ ਤੇ ਵਿਵਸਥਾ ‘ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

— ‘ਬੜਾ ਖਾਣਾ’ ਦੌਰਾਨ ਪੁਲਿਸ ਕਰਮਚਾਰੀਆਂ, ਹਥਿਆਰਬੰਦ ਬਲਾਂ ਤੇ ਸਿਵਲ ਪ੍ਰਸ਼ਾਸਨ ਦੀਆਂ ਉੱਘੀਆਂ ਸ਼ਖ਼ਸੀਅਤਾਂ ਨਾਲ ਖਾਣਾ ਖਾਧਾ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ।

ਉਨ੍ਹਾਂ ਕਿਹਾ “ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ.”

ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ।

ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ ‘ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
ਉਨ੍ਹਾਂ ਕਿਹਾ “ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ ‘ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ।

ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ ‘ਬੜਾ ਖਾਣਾ’ ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।

ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

‘ਬੜਾ ਖਾਣਾ’ ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ।

ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ।

ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...