ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਉਸੇ ਵਕਤ ਉਸ ਮੰਗ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹਨਾਂ ਦੇ ਧੰਨਭਾਗ ਹਨ ਕਿ ਅਨੰਦਪੁਰ ਸਾਹਿਬ ਵਰਗੀ ਪਵਿੱਤਰ ਧਰਤੀ ਤੇ ਉਹਨਾਂ ਨੂੰ ਸੇਵਾ ਕਰਨ ਦਾ ਮੌਕਾ ਮਿਲੇਗਾ ਉਹਨਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮਨਾਏ ਜਾ ਰਹੇ ਹਨ ਤੇ ਉਹ ਇਸ ਕਾਰਜ ਨੂੰ ਪਹਿਲ ਦੇ ਆਧਾਰ ਦੇ ਉੱਤੇ ਕਰਾਉਣਗੇ ਉਹਨਾਂ ਨੇ ਆਪਣੇ ਵੱਲੋਂ ਉਸ ਨੂੰ ਪਾਸ ਕਰਕੇ ਮਹਿਕਮੇ ਨੂੰ ਭੇਜ ਦਿੱਤਾ ਹੈ ਤੇ ਵਿਸ਼ਵਾਸ ਦਵਾਇਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਜਲਦੀ ਹੀ ਇਸ ਦੇ ਕੰਮ ਸ਼ੁਰੂ ਕੀਤਾ ਜਾਵੇਗਾ।
ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਉਹ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦੇ ਹਨ ਜਿਨਾਂ ਨੇ ਇਲਾਕੇ ਦੀ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਸਵੀਕਾਰ ਕਰਕੇ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਹੈ।ਬੀਬਾ ਅਮਨਜੋਤ ਕੌਰ ਰਾਮੂੰਵਾਲੀਆ ਨੇ ਕਿਹਾ ਕਿ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਸਨੀਕਾਂ ਦੀ ਸੇਵਾ ਕਰਨਾ ਮੇਰੇ ਲਈ ਵੱਡੇ ਸੁਭਾਗ ਦੀ ਗੱਲ ਹੈ ਤੇ ਉਹ ਭਵਿੱਖ ਚ ਵੀ ਲੋਕਾਂ ਦੀ ਸੇਵਾ ਕਰ ਆਪਣਾ ਜੀਵਨ ਸਫਲਾ ਕਰਨਗੇ ॥