‘ਆਪ’ ਆਗੂਆਂ ਨੇ ਪ੍ਰਤਾਪ ਬਾਜਵਾ ‘ਤੇ ਕੀਤਾ ਤਿੱਖਾ ਹਮਲਾ, ਬਾਜਵਾ ਜਿਹੜੇ 50 ਬੰਬਾਂ ਦੀ ਗੱਲ ਕਰ ਰਹੇ ਹਨ, ਉਨ੍ਹਾਂ ਨੂੰ ਪੰਜਾਬ ਦੀ ਸ਼ਾਂਤੀ ਦੀ ਨਹੀਂ, ਸਗੋਂ ਆਪਣੀ ਰਾਜਨੀਤੀ ਦੀ ਜ਼ਿਆਦਾ ਚਿੰਤਾ ਹੈ

by | Apr 13, 2025 | breaking news, daily, politics | 0 comments

ਪ੍ਰਤਾਪ ਬਾਜਵਾ ਪੁਲਿਸ ਨੂੰ ਦੇਣ ਪੂਰੀ ਜਾਣਕਾਰੀ, ਨਹੀਂ ਤਾਂ ਇਹ ਮੰਨਿਆ ਜਾਵੇਗਾ ਕਿ ਉਨ੍ਹਾਂ ਦੇ ਪਾਕਿਸਤਾਨੀ ਗੈਂਗਸਟਰਾਂ ਨਾਲ ਹਨ ਸੰਬੰਧ – ਹਰਪਾਲ ਚੀਮਾ

‘ਆਪ’ ਬੁਲਾਰੇ ਨੀਲ ਗਰਗ ਦਾ ਪ੍ਰਤਾਪ ਬਾਜਵਾ ਨੂੰ ਸਵਾਲ – ਜੇ ਬਾਜਵਾ ਕੋਲ ਇਹ ਜਾਣਕਾਰੀ ਸੀ, ਤਾਂ ਉਨ੍ਹਾਂ ਨੇ ਇਸ ਬਾਰੇ ਪੰਜਾਬ ਪੁਲਿਸ ਜਾਂ ਕੇਂਦਰੀ ਏਜੰਸੀਆਂ ਨੂੰ ਕਿਉਂ ਨਹੀਂ ਦੱਸਿਆ?

ਬਲਤੇਜ ਪੰਨੂ ਨੇ ਪ੍ਰਤਾਪ ਬਾਜਵਾ ਨੂੰ ਪੁੱਛਿਆ- ਜੇਕਰ ਬਾਜਵਾ ਨੂੰ 50 ਬੰਬਾਂ ਦੇ ਆਉਣ ਬਾਰੇ ਪਤਾ ਹੈ, ਤਾਂ ਉਸਨੂੰ ਦੱਸਣਾ ਚਾਹੀਦਾ ਹੈ ਕਿ ਬਾਕੀ 32 ਬੰਬ ਕਿੱਥੇ-ਕਿੱਥੇ ਪਏ ਹਨ?

ਚੰਡੀਗੜ੍ਹ, 13 ਅਪ੍ਰੈਲ

ਕਾਂਗਰਸ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਪੰਜਾਬ ਵਿੱਚ ਸਰਹੱਦ ਪਾਰ ਤੋਂ 50 ਗ੍ਰਨੇਡ ਬੰਬ ਆਉਣ ਦੇ ਦਾਅਵੇ ‘ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਬਾਜਵਾ ‘ਤੇ ਪਾਕਿਸਤਾਨ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਹੈ।

ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਤਾਪ ਬਾਜਵਾ ਇੰਨੇ ਵੱਡੇ ਸੰਵਿਧਾਨਕ ਅਹੁਦੇ ‘ਤੇ ਹਨ। ਉਨ੍ਹਾਂ ਨੂੰ ਅਜਿਹੇ ਝੂਠੇ ਬਿਆਨ ਨਹੀਂ ਦੇਣੇ ਚਾਹੀਦੇ। ਜੇਕਰ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕਰਨਾ ਚਾਹੀਦਾ ਹੈ ਅਤੇ ਜੇਕਰ ਉਹ ਕੋਈ ਜਾਣਕਾਰੀ ਨਹੀਂ ਦਿੰਦੇ ਹਨ, ਤਾਂ ਇਹ ਸਾਬਤ ਹੋ ਜਾਵੇਗਾ ਕਿ ਉਨ੍ਹਾਂ ਦੇ ਪਾਕਿਸਤਾਨ ਦੇ ਉਨ੍ਹਾਂ ਗੈਂਗਸਟਰਾਂ ਨਾਲ ਸਬੰਧ ਹਨ ਜੋ ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੇ ਹਨ।

ਚੀਮਾ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਹੈ। ਜੇਕਰ ਉਨ੍ਹਾਂ ਦਾ ਬਿਆਨ ਗ਼ਲਤ ਨਿਕਲਦਾ ਹੈ, ਤਾਂ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਾਂਗਰਸ ਪਾਰਟੀ ਨੂੰ ਪ੍ਰਤਾਪ ਬਾਜਵਾ ਖ਼ਿਲਾਫ਼ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਉਣ ਦੀ ਵੀ ਅਪੀਲ ਕੀਤੀ।

‘ਆਪ’ ਦੇ ਬੁਲਾਰੇ ਨੀਲ ਗਰਗ ਨੇ ਪ੍ਰਤਾਪ ਬਾਜਵਾ ‘ਤੇ ਪਲਟਵਾਰ ਕਰਦਿਆਂ ਪੁੱਛਿਆ ਕਿ ਜੇਕਰ ਉਨ੍ਹਾਂ ਕੋਲ ਇਹ ਜਾਣਕਾਰੀ ਪਹਿਲਾਂ ਹੀ ਸੀ, ਤਾਂ ਉਨ੍ਹਾਂ ਨੇ ਪੰਜਾਬ ਪੁਲਿਸ ਜਾਂ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਇਸ ਬਾਰੇ ਸੂਚਿਤ ਕਿਉਂ ਨਹੀਂ ਕੀਤਾ? ਇੰਨੀ ਸੰਵੇਦਨਸ਼ੀਲ ਜਾਣਕਾਰੀ ਨੂੰ ਇੰਨੇ ਲੰਬੇ ਸਮੇਂ ਤੱਕ ਕਿਉਂ ਲੁਕਾਇਆ ਗਿਆ?

ਉਨ੍ਹਾਂ ਸਵਾਲ ਕੀਤਾ ਕਿ ਪ੍ਰਤਾਪ ਬਾਜਵਾ ਕੋਲ ਅਜਿਹੀ ਜਾਣਕਾਰੀ ਆਉਣ ਨਾਲ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਕੀ ਉਨ੍ਹਾਂ ਦੇ ਤਾਰ ਪਾਕਿਸਤਾਨ ਨਾਲ ਤਾਂ ਨਹੀਂ ਜੁੜੇ ਹੋਏ ਹਨ ਜਾਂ ਉਹ ਇਸ ਸਾਜ਼ਿਸ਼ ਦਾ ਹਿੱਸਾ ਤਾਂ ਨਹੀਂ ਹਨ? ਨੀਲ ਗਰਗ ਨੇ ਕਾਂਗਰਸ ਪਾਰਟੀ ਦੀ ਉੱਚ ਲੀਡਰਸ਼ਿਪ, ਖ਼ਾਸ ਕਰਕੇ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਅਤੇ ਪ੍ਰਤਾਪ ਬਾਜਵਾ ਖਿਲਾਫ ਇਸ ਮਾਮਲੇ ਦੀ ਜਾਂਚ ਕਰਨ ਦੀ ਅਪੀਲ ਕੀਤੀ।

ਆਪ ਆਗੂ ਬਲਤੇਜ ਪੰਨੂ ਨੇ ਕਿਹਾ ਕਿ ਜੇਕਰ ਪ੍ਰਤਾਪ ਬਾਜਵਾ ਨੂੰ 50 ਬੰਬਾਂ ਦੇ ਆਉਣ ਦੀ ਜਾਣਕਾਰੀ ਹੈ ਤਾਂ ਉਨ੍ਹਾਂ ਨੂੰ ਲੋਕੇਸ਼ਨ ਵੀ ਪੱਤਾ ਹੋਵੇਗੀ ਕਿ ਬਾਕੀ 32 ਬੰਬ ਕਿੱਥੇ-ਕਿਥੇ ਰੱਖੇ ਗਏ ਹਨ ਅਤੇ ਅੱਗੇ ਉਨ੍ਹਾਂ ਦੀ ਵਰਤੋਂ ਕਿਹੜੀਆਂ ਥਾਵਾਂ ‘ਤੇ ਕੀਤੀ ਜਾਵੇਗੀ?

ਉਨ੍ਹਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ ਕਿ ਕਾਂਗਰਸ ਦੇ ਇੰਨੇ ਵੱਡੇ ਨੇਤਾ ਕੋਲ ਪਾਕਿਸਤਾਨ ਬਾਰੇ ਜਾਣਕਾਰੀ ਹੈ। ਇਸ ਨਾਲ ਇਹ ਸ਼ੱਕ ਪੈਦਾ ਹੁੰਦਾ ਹੈ ਕਿ ਕੀ ਪ੍ਰਤਾਪ ਬਾਜਵਾ ਦਾ ਪੁਰਾਣੇ ਸਮਗਲਰਾਂ ਅਤੇ ਗੈਂਗਸਟਰਾਂ ਨਾਲ ਕੋਈ ਸਬੰਧ ਹੈ? ਜੇਕਰ ਕੋਈ ਲਿੰਕ ਨਹੀਂ ਹੈ ਤਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ?

ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਬਾਕੀ ਬਚੇ ਬੰਬਾਂ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈਣ ਲਈ ਕਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...