“ਆਪ ਦੀ ਨਸ਼ਿਆਂ ਦੇ ਖਿਲਾਫ ਮੁਹਿੰਮ ਉਸੇ ਤਰ੍ਹਾਂ ਪਬਲੀਸਿਟੀ ਸਟੰਟ ਹੈ ਜਿਵੇਂ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ:- ਭਾਜਪਾ

by | Jul 1, 2025 | breaking news, daily, politics | 0 comments

ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਮ ‘ਤੇ ‘ਆਪ’ ਸਰਕਾਰ ਆਪਣੇ ਆਗੂਆਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ: ਜੋਸ਼ੀ

“ਮਾਨ ਜਾਖੜ ਦੇ ਖ਼ਤ ‘ਤੇ ਚੁੱਪ ਕਿਉਂ? ਜਿਸ ‘ਚ ਹਾਈਕੋਰਟ ਜੱਜ ਵੱਲੋਂ ਡਰੱਗ ਸਮਗਲਰਾਂ-ਰਾਜਨੇਤਾਵਾਂ ਦੇ ਗਠਜੋੜ ਦੀ ਜਾਂਚ ਮੰਗੀ ਗਈ ਸੀ”

ਚੰਡੀਗੜ੍ਹ, 1 ਜੁਲਾਈ 2025
ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਦੇ ਖਿਲਾਫ ਮੁਹਿੰਮ ਉਸੇ ਤਰ੍ਹਾਂ ਇੱਕ ਪਬਲੀਸਿਟੀ ਸਟੰਟ ਹੈ, ਜਿਵੇਂ ਉਨ੍ਹਾਂ ਦੀ ਭ੍ਰਿਸ਼ਟਾਚਾਰ ਦੇ ਖਿਲਾਫ ਮੁਹਿੰਮ ਪੰਜਾਬੀਆਂ ਦੀਆਂ ਅੱਖਾਂ ਵਿੱਚ ਧੂੜ ਝੋਂਕਣ ਵਾਲੀ ਮੁਹਿੰਮ ਹੈ। ਇਹ ਇਲਜ਼ਾਮ ਹੈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਪ੍ਰਦੇਸ਼ ਮੀਡੀਆ ਪ੍ਰਮੁੱਖ ਵਿਨੀਤ ਜੋਸ਼ੀ ਦਾ।

ਆਪਣੇ ਇਲਜ਼ਾਮਾਂ ਨੂੰ ਪੱਕਾ ਸਾਬਤ ਕਰਦੇ ਹੋਏ, ਜੋਸ਼ੀ ਨੇ ਸਬੂਤ ਦੇ ਤੌਰ ‘ਤੇ ਦੱਸਿਆ ਕਿ ਸਰਕਾਰ ਬਣਨ ਦੇ ਕੁਝ ਦਿਨਾਂ ਬਾਅਦ 24 ਮਈ 2022 ਨੂੰ, ਭਗਵੰਤ ਮਾਨ ਨੇ ਇਹ ਕਹਿੰਦੇ ਹੋਏ ਕਿ ਉਨ੍ਹਾਂ ਨੂੰ ਆਪਣੇ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਦੇ ਸਬੂਤ ਮਿਲੇ ਹਨ ਅਤੇ ਮੰਤਰੀ ਨੇ ਉਨ੍ਹਾਂ ਦੇ ਸਾਹਮਣੇ ਕਬੂਲ ਵੀ ਕੀਤਾ ਹੈ, ਉਸ ਮੰਤਰੀ ਵਿਜੇ ਸਿੰਘਲਾ ਦਾ ਅਸਤੀਫਾ ਲੈ ਕੇ ਉਸਨੂੰ ਪੰਜਾਬ ਵਿਜੀਲੈਂਸ ਤੋਂ ਗ੍ਰਿਫ਼ਤਾਰ ਕਰਵਾ ਦਿੱਤਾ। ਪਰ ਹੁਣ ਪੰਜਾਬ ਵਿਜੀਲੈਂਸ ਨੇ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤੀ ਗਈ ਕਲੋਜ਼ਰ ਰਿਪੋਰਟ ਵਿੱਚ ਕਿਹਾ ਹੈ ਕਿ ਸਿੰਗਲਾ ਜਾਂ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਦੇ ਖਿਲਾਫ ਕੋਈ ਸਬੂਤ ਨਹੀਂ । ਜਦ ਮੰਤਰੀ ਸਿੰਗਲਾ ਨੇ ਮੁੱਖਮੰਤਰੀ ਦੇ ਅੱਗੇ ਕ੍ਰਪਸ਼ਨ ਕਬੂਲੀ ਸੀ ਤਾਂ ਫਿਰ ਪੰਜਾਬ ਵਿਜੀਲੈਂਸ ਉਨ੍ਹਾਂ ਨੂੰ ਕਲੀਨ ਚਿੱਟ ਕਿਵੇਂ ਦੇ ਸਕਦੀ ਹੈ? ਇਸ ਦਾ ਮਤਲਬ ਹੈ ਕਿ ਭਗਵੰਤ ਮਾਨ ਨੇ ਝੂਠ ਬੋਲਿਆ ਸੀ, ਪੰਜਾਬੀਆਂ ਨੂੰ ਗੁਮਰਾਹ ਕੀਤਾ ਸੀ। ਇਸੇ ਤਰ੍ਹਾਂ ਨਸ਼ਿਆਂ ਦੇ ਖਿਲਾਫ ਮੁਹਿੰਮ ਵਿੱਚ ਵੀ ਪੰਜਾਬੀਆਂ ਨੂੰ ਝੂਠ ਬੋਲ ਕੇ ਬੇਵਕੂਫ਼ ਬਣਾਇਆ ਜਾ ਰਿਹਾ ਹੈ।

ਭਗਵੰਤ ਮਾਨ ਤੋਂ ਜੋਸ਼ੀ ਨੇ ਸਵਾਲ ਪੁੱਛਿਆ ਕਿ ਤਰਨਤਾਰਨ, ਫਿਰੋਜ਼ਪੁਰ, ਲੁਧਿਆਣਾ, ਜਲੰਧਰ, ਮੋਹਾਲੀ ਵਰਗੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੇ ਜਨਤਕ ਇਲਜ਼ਾਮ ਜਿਨ੍ਹਾਂ ਆਪ ਸਰਕਾਰ ਦੇ ਨੇਤਾਵਾਂ ਅਤੇ ਵਿਧਾਇਕਾਂ ‘ਤੇ ਲੱਗ ਰਹੇ ਹਨ, ਉਨ੍ਹਾਂ ‘ਤੇ ਕਾਰਵਾਈ ਕਰਨ ਤੋਂ ਉਹ ਕਿਉਂ ਕਤਰਾ ਰਹੇ ਹਨ?

ਜੋਸ਼ੀ ਨੇ ਭਗਵੰਤ ਮਾਨ ਦੇ ਦੋਗਲੇਪਣ ਨੂੰ ਨੰਗਾ ਕਰਦੇ ਹੋਏ ਕਿਹਾ ਕਿ ਆਪ ਵਿਧਾਇਕ ਡਾ. ਅਜੇ ਗੁਪਤਾ ਨੇ ਜਨਤਕ ਤੌਰ ‘ਤੇ ਇਲਜ਼ਾਮ ਲਗਾਇਆ ਸੀ ਕਿ “ਨਸ਼ੇ ਸਰੇਆਮ ਵਿਕ ਰਹੇ ਹਨ ਅਤੇ ਕੁਝ ਆਪ ਪਾਰਟੀ ਦੇ ਵੱਡੇ ਨੇਤਾ ਇਸ ਵਿੱਚ ਸ਼ਾਮਲ ਹਨ।” ਇਸੇ ਤਰ੍ਹਾਂ, ਕੁੰਵਰ ਵਿਜੇ ਪ੍ਰਤਾਪ ਜਿਨ੍ਹਾਂ ਨੂੰ ਆਪ ਪਾਰਟੀ ਨੇ ਆਪਣੀ ਪਾਰਟੀ ਤੋਂ ਕੱਢ ਦਿੱਤਾ, ਨੇ ਦੋ ਪੁਲਿਸ ਅਧਿਕਾਰੀਆਂ ‘ਤੇ ਨਸ਼ਾ ਵਪਾਰ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਗਾਏ, ਜਿਨ੍ਹਾਂ ਨੂੰ ਰਾਜਸਭਾ ਸਾਂਸਦ ਰਾਘਵ ਚੱਢਾ ਦਾ ਨੇੜਲਾ ਦੱਸਿਆ ਗਿਆ। “ਮਾਨ ਆਪਣੀ ਹੀ ਪਾਰਟੀ ਦੇ ਨੇਤਾਵਾਂ ਦੇ ਇਹਨਾਂ ਇਲਜ਼ਾਮਾਂ ਦੀ ਜਾਂਚ ਕਿਉਂ ਟਾਲ ਰਹੇ ਨੇ?”

16 ਜੂਨ 2025 ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਗਵੰਤ ਮਾਨ ਨੂੰ ਖ਼ਤ ਲਿਖ ਕੇ ਮੰਗ ਕੀਤੀ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਤੋਂ ਨਸ਼ੀਲੇ ਪਦਾਰਥਾਂ ਦੇ ਪੈਸਿਆਂ ਦੇ ਲੈਣ-ਦੇਣ ਦੀ “ਸਮੇਂ-ਬੱਧ” ਜਾਂਚ ਕਿਸੇ ਵਿਸ਼ਵਸਨੀਯ ਏਜੰਸੀ ਜਾਂ ਫਿਰ ਬਹੁ-ਏਜੰਸੀ ਜਾਂਚ, ਚੀਫ਼ ਜਸਟਿਸ ਦੀ ਨਿਗਰਾਨੀ ਹੇਠ ਕਰਵਾਉਣ ਦੀ ਬੇਨਤੀ ਕਰਨ ਤਾਂ ਜੋ ਨਸ਼ਿਆਂ ਦੀ ਵਿਕਰੀ ਤੋਂ ਹੋਣ ਵਾਲੀ ਕਮਾਈ ਦੇ ਅਸਲ ਸ਼ਕਤੀਸ਼ਾਲੀ ਅਤੇ ਪ੍ਰਭਾਵਸ਼ਾਲੀ ਲਾਭਾਰਥੀਆਂ ਦਾ ਪਰਦਾਫਾਸ਼ ਹੋ ਸਕੇ। ਇਸ ਖ਼ਤ ‘ਤੇ ਭਗਵੰਤ ਮਾਨ ਕਾਰਵਾਈ ਕਰਦੇ ਹੋਏ ਚੀਫ਼ ਜਸਟਿਸ ਨੂੰ ਖ਼ਤ ਕਿਉਂ ਨਹੀਂ ਲਿਖ ਰਹੇ?

ਜੋਸ਼ੀ ਨੇ ਅੰਤ ਵਿੱਚ ਕਿਹਾ ਕਿ “ਆਪ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਬਜਾਏ ਆਪਣੇ ਨੇਤਾਵਾਂ ਨੂੰ ਬਚਾਉਣ ਵਿੱਚ ਲੱਗੀ ਹੈ। ਜੇਕਰ ਸਰਕਾਰ ਇਮਾਨਦਾਰ ਹੈ, ਤਾਂ ਇਹਨਾਂ ਸਾਰੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕਰੇ। ਪੰਜਾਬ ਦੇ ਨੌਜਵਾਨਾਂ ਦੀ ਜ਼ਿੰਦਗੀ ਦਾਅ ‘ਤੇ ਲੱਗੀ ਹੈ, ਅਤੇ ਆਪ ਸਰਕਾਰ ਦੀ ਚੁੱਪ ਇਸ ਸਮੱਸਿਆ ਨੂੰ ਹੋਰ ਵਧਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...