ਆਪ ਨੂੰ ਕਰਾਰਾ ਝਟਕਾ, ਮੁੱਖ ਮੰਤਰੀ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਭਾਜਪਾ ਵਿਚ ਸ਼ਾਮਿਲ

by | May 11, 2026 | breaking news, daily, election, politics | 0 comments

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਰਵਾਇਆ ਸ਼ਾਮਿਲ

-ਸਾਜਣ ਖੇੜਾ ਤੇ ਬਲਜਿੰਦਰ ਸਿੰਘ ਬਰਨਾਲਾ ਵੀ ਹੋਏ ਭਾਜਪਾ ਵਿਚ ਸ਼ਾਮਿਲ
-ਸਰਕਾਰੀ ਸੱਤਾ ਦੇ ਜੋਰ ਤੇ ਭਾਜਪਾ ਵਰਕਰਾਂ ਤੇ ਦਫ਼ਤਰਾਂ ਤੇ ਹਮਲੇ ਕਰਨ ਨਾਲ ਈਡੀ ਤੇ ਸੀਬੀਆਈ ਦੀ ਰੇਡ ਬੰਦ ਨਹੀਂ ਹੋਣਗੀਆਂ-ਜਾਖੜ
-ਹਰੇਕ ਭ੍ਰਿਸ਼ਟਾਚਾਰੀ ਦਾ ਹੋਵੇਗਾ ਹਿਸਾਬ, ਪੱਖਪਾਤੀ ਅਫ਼ਸਰਾਂ ਨੂੰ ਚਿਤਾਵਨੀ, ਕਾਨੂੰਨ ਅਨੁਸਾਰ ਕਰੋ ਕੰਮ
-ਭਾਜਪਾ ਸਥਾਨਕ ਸਰਕਾਰਾਂ ਚੋਣਾਂ ਲਈ ਤਿਆਰ

ਚੰਡੀਗੜ੍ਹ, 11 ਮਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਹਾਜਰੀ ਵਿਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਗਿਆਨ ਸਿੰਘ ਮਾਨ ਤੋਂ ਇਲਾਵਾ ਬਰਨਾਲਾ ਦੇ ਕਾਰੋਬਾਰੀ ਤੇ ਐਨਆਰਆਈ ਬਲਜਿੰਦਰ ਸਿੰਘ ਬਰਨਾਲਾ ਤੇ ਜਲਾਲਾਬਾਦ ਦੇ ਵਿਧਾਇਕ ਗੋਲਡੀ ਕੰਬੋਜ ਦੇ ਪੀਏ ਰਹੇ ਅਤੇ ਆਪ ਦੇ ਅਰਨੀਵਾਲਾ ਜੋਲ ਇੰਚਾਰਜ ਮਨਜਿੰਦਰ ਸਿੰਘ ਸਾਜਣ ਖੇੜਾ ਨੂੰ ਭਾਜਪਾ ਵਿਚ ਸ਼ਾਮਿਲ ਕਰਵਾਇਆ।

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਸਾਂਝੇ ਤੌਰ ਤੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਲੋਕ ਜਿਸ ਬਦਲਾਅ ਦੀ ਉਮੀਦ ਨਾਲ ਆਪ ਨਾਲ ਜੁੜੇ ਸਨ, ਉਸ ਸੁਪਨੇ ਟੁੱਟਣ ਤੇ ਅੱਜ ਭਾਜਪਾ ਦੇ ਪਰਿਵਾਰ ਵਿਚ ਸ਼ਾਮਿਲ ਹੋ ਰਹੇ ਹਨ।

ਇਸ ਮੌਕੇ ਅੱਜ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਜਿਵੇਂ ਅੰਮ੍ਰਿਤਸਰ, ਬਟਾਲਾ, ਤਰਨਤਾਰਨ ਤੇ ਲੁਧਿਆਣਾ ਵਿਚ ਭਾਜਪਾ ਦੇ ਦਫ਼ਤਰਾਂ ਤੇ ਵਰਕਰਾਂ ਤੇ ਹੋਏ ਹਮਲਿਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਭਾਜਪਾ ਸੂਬਾ ਪ੍ਰਧਾਨ ਨੇ ਚਿਤਾਵਨੀ ਦਿੱਤੀ ਕਿ ਸਭ ਦਾ ਹਿਸਾਬ ਹੋਵੇਗਾ। ਉਨ੍ਹਾਂ ਨੇ ਇਸ ਮੌਕੇ ਵਿਸੇਸ਼ ਤੌਰ ਤੇ ਪੁਲਿਸ ਤੇ ਸਿਵਲ ਅਫਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਯਾਦ ਰੱਖਣ ਕਿ ਉਹ ਸਰਕਾਰ ਦੇ ਖਜਾਨੇ ਵਿਚੋਂ ਤਨਖਾਹ ਲੈਂਦੇ ਹਨ ਤੇ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕਿਸੇ ਪਾਰਟੀ ਦੇ ਕਰਿੰਦੇ। ਇਸ ਲਈ ਕਾਨੂੰਨ ਅਨੁਸਾਰ ਕੰਮ ਕਰਨ ਅਤੇ ਜੋ ਕੋਈ ਵੀ ਆਪਣੇ ਅਹੁਦੇ ਦਾ ਦੁਰਪਯੋਗ ਕਰੇਗਾ ਉਸ ਖਿਲਾਫ ਸਮਾਂ ਆਉਣ ਤੇ ਕਾਰਵਾਈ ਹੋਵੇਗੀ।
ਉਨ੍ਹਾਂ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਜਪਾ ਦੇ ਦਫਤਰਾਂ ਤੇ ਹਮਲੇ ਕਰਨ ਨਾਲ ਈਡੀ ਤੇ ਸੀਬੀਆਈ ਦੀ ਰੇਡ ਖਤਮ ਨਹੀਂ ਹੋਣਗੀਆਂ। ਜਿੱਥੇ ਕਿਤੇ ਵੀ ਭ੍ਰਿਸ਼ਟਾਚਾਰ ਹੋਇਆ ਹੈ ਉਸਦੀ ਜਾਂਚ ਤਾਂ ਦੇਣਾ ਪਵੇਗਾ ਅਤੇ ਵਾਰੀ ਹਰੇਕ ਭ੍ਰਿਸ਼ਟਾਚਾਰੀ ਦੀ ਆਵੇਗੀ।
ਸੁਨੀਲ ਜਾਖੜ ਨੇ ਕਿਹਾ ਕਿ ਆਪ ਨੂੰ ਪੰਜਾਬ ਵਿਚ ਮਮਤਾ ਦੇ ਬੰਗਾਲ ਵਰਗੇ ਹਾਲਾਤ ਨਹੀਂ ਬਣਾਉਣ ਦੇਣ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਇਸ ਤਰਾਂ ਦੇ ਆਪ ਪਾਰਟੀ ਦੇ ਪੁਲਿਸ ਬਲ ਦੇ ਸਹਿਯੋਗ ਨਾਲ ਹੋ ਰਹੇ ਤਸੱਤਦ ਦਾ ਪੂਰੇ ਜੋਸ਼ ਨਾਲ ਟਾਕਰਾ ਕੀਤਾ ਜਾਵੇਗਾ ਅਤੇ ਆਪ ਦੀ ਗੁੰਡਾਗਰਦੀ ਪਾਰਟੀ ਨੂੰ ਲੋਕਾਂ ਦੀ ਗੱਲ ਕਰਨ ਤੋਂ ਰੋਕ ਨਹੀਂ ਸਕਦੀ ਹੈ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਭਾਜਪਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ ਪੂਰੀ ਤਰਾਂ ਨਾਲ ਤਿਆਰ ਹੈ ਅਤੇ ਪੰਜਾਬ ਦੇ ਲੋਕ ਵੀ ਤਿਆਰ ਹਨ ਭ੍ਰਿਸ਼ਟ ਆਪ ਦੇ ਸ਼ਾਸਣ ਦਾ ਅੰਤ ਕਰਨ ਲਈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਵਿਚ ਸਰਕਾਰੀ ਮਸ਼ਨੀਰੀ ਆਪਣੀ ਨਿਰਪੱਖਤਾ ਬਣਾਈ ਰੱਖੇ ਨਹੀਂ ਤਾਂ ਲੀਡਰਾਂ ਦੇ ਨਾਲ ਨਾਲ ਪੱਖਪਾਤੀ ਅਫ਼ਸਰਾਂ ਨੂੰ ਵੀ ਸਮਾਂ ਆਉਣ ਤੇ ਜਵਾਬਦੇਹ ਬਣਾਇਆ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...