ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੇ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਕੀਤੀ ਨਿਖੇਧੀ

by | Aug 24, 2026 | breaking news, daily, politics | 0 comments

ਕਾਂਗਰਸ ਦੱਸੇ ਕੀ 1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਮੰਨਣਾ ਪਾਰਟੀ ਦੀ ਅਧਿਕਾਰਤ ਸੋਚ ਹੈ?: ਧਾਲੀਵਾਲ

ਦੀਪੇਂਦਰ ਹੁੱਡਾ ਦੇ ਬਿਆਨ ‘ਤੇ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਖੜਗੇ ਤੁਰੰਤ ਕਾਰਵਾਈ ਕਰਨ, ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਣ: ਕੁਲਦੀਪ ਧਾਲੀਵਾਲ

ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਆਗੂਆਂ ਦੀ ਚੁੱਪੀ ਨੂੰ ਦੱਸਿਆ ਮੰਦਭਾਗਾ, ਕਿਹਾ- ਸਿੱਖ ਵਿਰੋਧੀ ਬਿਆਨ ‘ਤੇ ਪ੍ਰਤਾਪ ਬਾਜਵਾ, ਚੰਨੀ, ਰੰਧਾਵਾ, ਵੜਿੰਗ ਸਮੇਤ ਸਾਰੇ ਸੰਸਦ ਮੈਂਬਰ ਆਪਣੀ ਸਥਿਤੀ ਸਪੱਸ਼ਟ ਕਰਨ

ਪੰਜਾਬ ਆਉਣ ਤੋਂ ਪਹਿਲਾਂ ਰਾਹੁਲ ਗਾਂਧੀ ਦੱਸਣ ਕਿ ਉਹ ਸਿੱਖ ਪੀੜਤ ਪਰਿਵਾਰਾਂ ਦੇ ਨਾਲ ਹਨ ਜਾਂ ਅਜਿਹੇ ਬਿਆਨ ਦੇਣ ਵਾਲੇ ਆਪਣੇ ਨੇਤਾਵਾਂ ਦੇ ਨਾਲ: ਧਾਲੀਵਾਲ

ਰਾਸ਼ਟਰੀ ਪਾਰਟੀਆਂ ਵਲੋਂ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਣ ਵਾਲਾ ਅਕਾਲੀ ਦਲ ਦੱਸੇ ਹੁਣ ਭਾਜਪਾ ਨਾਲ ਗੱਠਜੋੜ ਦਾ ਅਸਲ ਆਧਾਰ ਕੀ ਹੈ: ਧਾਲੀਵਾਲ

ਅਕਾਲੀ-ਭਾਜਪਾ ਗੱਠਜੋੜ ਨਾਲ ‘ਆਪ’ ਨੂੰ ਕੋਈ ਨੁਕਸਾਨ ਨਹੀਂ, ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੇ ਪੁਰਾਣੇ ਗੱਠਜੋੜਾਂ ਅਤੇ ਸੱਤਾ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ: ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਅੱਜ ਵੀ ਸਿੱਖਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ ਅਤੇ ਅਜਿਹੇ ਸਮੇਂ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਜੁੜੇ ਵਿਅਕਤੀ ਨੂੰ ਆਦਰਸ਼ ਦੱਸਣ ਵਾਲਾ ਬਿਆਨ ਪੂਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲਾ ਹੈ।

ਸ਼ਨਿੱਚਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਇੱਕ ਸੀਨੀਅਰ ਨੇਤਾ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ, ਤਾਂ ਇਹ ਕਾਂਗਰਸ ਦੀ ਮਾਨਸਿਕਤਾ ਅਤੇ ਉਸ ਦੀ ਰਾਜਨੀਤੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਾਂਗਰਸ ਦੀ ਹਾਈਕਮਾਂਡ ਤੋਂ ਸਵਾਲ ਕੀਤਾ ਕਿ ਕੀ ਦੀਪੇਂਦਰ ਹੁੱਡਾ ਦਾ ਇਹ ਬਿਆਨ ਪਾਰਟੀ ਦੀ ਅਧਿਕਾਰਤ ਸੋਚ ਹੈ? ਉਨ੍ਹਾਂ ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਤੋਂ ਮੰਗ ਕੀਤੀ ਕਿ ਇਸ ਬਿਆਨ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਦੀਪੇਂਦਰ ਹੁੱਡਾ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ।

ਉਨ੍ਹਾਂ ਪੰਜਾਬ ਕਾਂਗਰਸ ਦੇ ਨੇਤਾਵਾਂ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੀਪੇਂਦਰ ਹੁੱਡਾ ਦੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਦੇ ਵੱਡੇ ਨੇਤਾਵਾਂ ਦੀ ਚੁੱਪੀ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਦੀਪੇਂਦਰ ਹੁੱਡਾ ਨਾਲ ਬੈਠਣ ਵਾਲੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਅਤੇ ਡਾ. ਅਮਰ ਸਿੰਘ ਵਰਗੇ ਨੇਤਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਇਸ ਬਿਆਨ ਨਾਲ ਸਹਿਮਤ ਹਨ ਜਾਂ ਨਹੀਂ।

ਧਾਲੀਵਾਲ ਨੇ ਕਿਹਾ ਕਿ ਜੋ ਨੇਤਾ ਪੰਜਾਬ ਅਤੇ ਸਿੱਖਾਂ ਦੇ ਮੁੱਦਿਆਂ ‘ਤੇ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ, ਇਸ ਮੁੱਦੇ ‘ਤੇ ਚੁੱਪੀ ਉਨ੍ਹਾਂ ਦੇ ਦੋਹਰੇ ਮਾਪਦੰਡਾਂ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਸਿੱਖਾਂ ਨਾਲ ਖੜ੍ਹੇ ਹੋਣ ਦੀ ਇਜਾਜ਼ਤ ਦਿੰਦੀ ਹੈ, ਤਾਂ ਉਹ ਖੁੱਲ੍ਹ ਕੇ ਦੀਪੇਂਦਰ ਹੁੱਡਾ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਸਥਿਤੀ ਸਪੱਸ਼ਟ ਕਰੇ ਅਤੇ ਪੰਜਾਬ ਦੀ ਜਨਤਾ ਨੂੰ ਦੱਸੇ ਕਿ ਉਹ 1984 ਦੇ ਪੀੜਤ ਸਿੱਖ ਪਰਿਵਾਰਾਂ ਨਾਲ ਖੜ੍ਹੀ ਹੈ ਜਾਂ ਅਜਿਹੇ ਬਿਆਨ ਦੇਣ ਵਾਲੇ ਨੇਤਾਵਾਂ ਨਾਲ।

ਧਾਲੀਵਾਲ ਨੇ ਕਿਹਾ ਕਿ ਸਿੱਖ ਭਾਈਚਾਰਾ ਆਪ੍ਰੇਸ਼ਨ ਬਲੂ ਸਟਾਰ, ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਅਤੇ 1984 ਵਿੱਚ ਦਿੱਲੀ, ਕਾਨਪੁਰ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਹੋਏ ਸਿੱਖ ਵਿਰੋਧੀ ਹਿੰਸਕ ਘਟਨਾਕ੍ਰਮ ਨੂੰ ਕਦੇ ਨਹੀਂ ਭੁੱਲ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਨੇਤਾਵਾਂ ਵੱਲੋਂ ਵਾਰ-ਵਾਰ ਅਜਿਹੇ ਬਿਆਨ ਦਿੱਤੇ ਜਾਣਾ ਸਿੱਖ ਭਾਈਚਾਰੇ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਾਂਗ ਹੈ।

ਧਾਲੀਵਾਲ ਨੇ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਅਤੇ ਅੰਮ੍ਰਿਤਸਰ ਦੌਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੂੰ ਪੰਜਾਬ ਦੀ ਧਰਤੀ ‘ਤੇ ਆਉਣ ਤੋਂ ਪਹਿਲਾਂ ਇਸ ਮਾਮਲੇ ਵਿੱਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਅਤੇ ਸਿੱਖ ਵੋਟਰਾਂ ਤੋਂ ਕਿਸ ਮੂੰਹ ਨਾਲ ਵੋਟਾਂ ਮੰਗਣਗੇ, ਜਦੋਂ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਨੇਤਾ 1984 ਦੀ ਸਿੱਖ ਵਿਰੋਧੀ ਹਿੰਸਾ ਨਾਲ ਜੁੜੇ ਵਿਅਕਤੀ ਨੂੰ ਆਪਣਾ ਆਦਰਸ਼ ਦੱਸਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਦੀਪੇਂਦਰ ਹੁੱਡਾ ਦੇ ਬਿਆਨ ‘ਤੇ ਕਾਰਵਾਈ ਹੋਵੇ, ਉਸ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਪੰਜਾਬ ਦੀ ਜਨਤਾ ਦੇ ਸਾਹਮਣੇ ਆਵੇ ਅਤੇ ਆਪਣਾ ਪੱਖ ਸਪੱਸ਼ਟ ਕਰੇ।

ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਕੇ ਦਿੱਤੇ ਬਿਆਨਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਿਛਲੇ ਕਈ ਸਾਲਾਂ ਤੋਂ ਰਾਸ਼ਟਰੀ ਪਾਰਟੀਆਂ ‘ਤੇ ਪੰਜਾਬ ਦੇ ਹੱਕਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਉਂਦਾ ਰਿਹਾ ਹੈ ਅਤੇ ਇਹ ਦਾਅਵਾ ਕਰਦਾ ਰਿਹਾ ਹੈ ਕਿ ਉਹ ਕਿਸੇ ਦਿੱਲੀ ਅਧਾਰਤ ਰਾਸ਼ਟਰੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗਾ। ਹੁਣ ਜੇਕਰ ਭਾਜਪਾ ਨਾਲ ਗੱਠਜੋੜ ਦੀ ਗੱਲ ਹੋ ਰਹੀ ਹੈ, ਤਾਂ ਅਕਾਲੀ ਲੀਡਰਸ਼ਿਪ ਨੂੰ ਪੰਜਾਬ ਦੀ ਜਨਤਾ ਸਾਹਮਣੇ ਇਸ ਦੇ ਆਧਾਰ ਅਤੇ ਕਾਰਨ ਸਪੱਸ਼ਟ ਕਰਨੇ ਚਾਹੀਦੇ ਹਨ।

ਉਨ੍ਹਾਂ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ My Country, My Life ਵਿੱਚ ਆਪ੍ਰੇਸ਼ਨ ਬਲੂ ਸਟਾਰ ਬਾਰੇ ਕੀਤੇ ਹਵਾਲਿਆਂ ਦਾ ਜ਼ਿਕਰ ਕਰਦਿਆਂ ਅਕਾਲੀ ਲੀਡਰਸ਼ਿਪ ਤੋਂ ਪੁੱਛਿਆ ਕਿ ਉਹ ਭਾਜਪਾ ਨਾਲ ਗੱਠਜੋੜ ਕਰਦੇ ਸਮੇਂ ਇਸ ਸਿਆਸੀ ਅਤੇ ਇਤਿਹਾਸਕ ਵਿਰਾਸਤ ‘ਤੇ ਪੰਜਾਬ ਨੂੰ ਕੀ ਜਵਾਬ ਦੇਵੇਗੀ।

ਧਾਲੀਵਾਲ ਨੇ ਕਿਸਾਨ ਅੰਦੋਲਨ ਦੌਰਾਨ ਅਕਾਲੀ ਦਲ ਦੀ ਭੂਮਿਕਾ ਨੂੰ ਲੈ ਕੇ ਵੀ ਸਵਾਲ ਚੁੱਕਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸਮੇਂ ਹਰਸਿਮਰਤ ਕੌਰ ਬਾਦਲ ਕੇਂਦਰ ਸਰਕਾਰ ਵਿੱਚ ਮੰਤਰੀ ਸਨ ਅਤੇ ਬਾਅਦ ਵਿੱਚ ਕਿਸਾਨਾਂ ਦੇ ਦਬਾਅ ਹੇਠ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਪੁੱਛਿਆ ਕਿ ਅੱਜ ਜੇਕਰ ਅਕਾਲੀ ਦਲ ਫਿਰ ਭਾਜਪਾ ਨਾਲ ਖੜ੍ਹਾ ਹੁੰਦਾ ਹੈ ਤਾਂ ਉਹ ਪੰਜਾਬ ਦੇ ਕਿਸਾਨਾਂ ਨੂੰ ਇਸ ਦਾ ਕੀ ਜਵਾਬ ਦੇਵੇਗਾ?

ਧਾਲੀਵਾਲ ਨੇ ਕੇਂਦਰ ਦੀ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਪ੍ਰਣਾਲੀ ਨੂੰ ਲੈ ਕੇ ਵੀ ਅਕਾਲੀ ਲੀਡਰਸ਼ਿਪ ਤੋਂ ਆਪਣੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਦੇ ਹਿੱਤਾਂ ਨਾਲ ਜੁੜੇ ਕਿਸੇ ਵੀ ਅੰਤਰਰਾਸ਼ਟਰੀ ਵਪਾਰ ਸਮਝੌਤੇ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਆਪਣੀ ਸਪੱਸ਼ਟ ਨੀਤੀ ਜਨਤਾ ਸਾਹਮਣੇ ਰੱਖਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਕਰ ਅਜਿਹੀਆਂ ਨੀਤੀਆਂ ਖੇਤੀ ਖੇਤਰ ਅਤੇ ਕਿਸਾਨਾਂ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੁੰਦੀਆਂ ਹਨ, ਤਾਂ ਅਕਾਲੀ ਦਲ ਨੂੰ ਭਾਜਪਾ ਨਾਲ ਗੱਠਜੋੜ ਕਰਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਸਿਆਸੀ ਗੱਠਜੋੜਾਂ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ।

ਧਾਲੀਵਾਲ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਚਾਹੇ ਜਿੰਨੇ ਵੀ ਸਿਆਸੀ ਗੱਠਜੋੜ ਕਰ ਲੈਣ, ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ ‘ਤੇ ਮਜ਼ਬੂਤੀ ਨਾਲ ਖੜ੍ਹੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਪਾਰਟੀਆਂ ਦੇ ਪੁਰਾਣੇ ਗੱਠਜੋੜਾਂ ਅਤੇ ਸੱਤਾ ਦੀ ਰਾਜਨੀਤੀ ਨੂੰ ਸਮਝ ਚੁੱਕੇ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਆਪਣੇ ਹਿੱਤਾਂ ਦੇ ਆਧਾਰ ‘ਤੇ ਫ਼ੈਸਲਾ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਜਨਹਿਤ ਪਹਿਲਕਦਮੀਆਂ ਕਾਰਨ ਵਿਰੋਧੀ ਧਿਰਾਂ ਦੇ ਕਿਸੇ ਵੀ ਗੱਠਜੋੜ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...