ਆਪ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦੀ ਕੋਸ਼ਿਸ਼: ਸੁਖਬੀਰ ਸਿੰਘ ਬਾਦਲ

by | May 25, 2025 | breaking news, daily, politics | 0 comments

ਸਮੁੱਚੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਲਈ ਕੇਂਦਰੀ ਜਾਂਚ ਮੰਗੀ

ਚੰਡੀਗੜ੍ਹ, 24 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਆਪ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਡਰਾਮਾ ਹੈ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਸਿਆਸੀ ਡਰਾਮੇਬਾਜ਼ੀਆਂ ਨਾਲ ਵਾਰ-ਵਾਰ ਲੋਕਾਂ ਨੂੰ ਮੂਰਖ ਨਹੀਂ ਬਣਾਇਆ ਜਾ ਸਕੇਗਾ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਜਿਹੀ ਡਰਾਮੇਬਾਜ਼ੀ ਕਰਨ ਦਾ ਚਾਅ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਹਨ ਪਰ ਹਾਲੇ ਤੱਕ ਕੋਈ ਵੀ ਨਤੀਜਾ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਹੁਣ ਵੀ ਮੁੱਖ ਮੰਤਰੀ, ਜੋ ਲੁਧਿਆਣਾ ਵਿਚ 24000 ਏਕੜ ਜ਼ਮੀਨ ਧੱਕੇ ਨਾਲ ਐਕਵਾਇਰ ਕਰਨ ਵਾਸਤੇ ਬਹੁਤ ਜ਼ਿਆਦਾ ਦਬਾਅ ਹੇਠ ਹਨ, ਨੇ ਲੋਕਾਂ ਦਾ ਧਿਆਨ ਪਾਸੇ ਕਰਨ ਦੇ ਯਤਨ ਕੀਤੇ ਹਨ।ਉਹਨਾਂ ਕਿਹਾ ਕਿ ਮੁੱਖ ਮੰਤਰੀ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ’ਤੇ ਕੋਈ ਚਰਚਾ ਨਹੀਂ ਚਾਹੁੰਦੇ ਕਿਉਂਕਿ ਇਹ ਸਪਸ਼ਟ ਤੌਰ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਹੈ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੂੰ ਇਹ ਖਦਸ਼ਾ ਹੈ ਕਿ ਰਮਨ ਅਰੋੜਾ ਖਿਲਾਫ ਕੇਸ ਖੁਰਦ ਬੁਰਦ ਕਰ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਮਾਮਲੇ ਦੀ ਕੇਂਦਰੀ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਆਪ ਦੇ ਸਿਖ਼ਰਲੇ ਪੱਧਰ ਤੋ ਭ੍ਰਿਸ਼ਟਾਚਾਰ ਦਾ ਸਾਰਾ ਮਾਮਲਾ ਬੇਨਕਾਬ ਹੋ ਜਾਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਇਸਦੀ ਜਾਂਚ ਨਹੀਂ ਕਰਵਾ ਸਕੇਗੀ ਅਤੇ ਇਹੀ ਕਾਰਣ ਹੈ ਕਿ ਇਸ ਸਾਰੇ ਮਾਮਲੇ ਦੀ ਕੇਂਦਰੀ ਜਾਂਚ ਦੀ ਲੋੜ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...