ਆਪ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਨਸ਼ਿਆਂ ਵਿਰੁੱਧ ਮਿਲੀ ਵੱਡੀ ਸਫਲਤਾ: ਹਰਪਾਲ ਸਿੰਘ ਚੀਮਾ

by | Mar 7, 2025 | breaking news, daily | 0 comments

‘ਆਪ’ ਦੀ ‘ਯੁੱਧ ਨਸ਼ਿਆ ਵਿਰੱਧ’ ਮੁਹਿੰਮ ਪੰਜਾਬ ‘ਚ ਨਸ਼ਿਆਂ ਵਿਰੁੱਧ ਲੜਾਈ ‘ਚ ਅਹਿਮ ਮੋੜ ਸਾਬਤ ਹੋਵੇਗੀ: ਚੀਮਾ

ਚੀਮਾ ਨੇ ਵਿਰੋਧੀ ਧਿਰ ਦੀ ਕੀਤੀ ਨਿੰਦਾ, ਕਿਹਾ- ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਨਸ਼ਿਆਂ ਦੇ ਖਤਰੇ ਨੂੰ ਵਧਣ-ਫੁੱਲਣ ਦਿੱਤਾ

‘ਆਪ’ ਦੀ ਜ਼ੀਰੋ ਟੋਲਰੈਂਸ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਾ ਜਾਵੇ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣ: ਚੀਮਾ

ਨਸ਼ਿਆਂ ਦੇ ਆਦੀ ਲੋਕਾਂ ਦੇ ਮੁੜ ਵਸੇਬੇ ਨੂੰ ਦਿੱਤੀ ਜਾਵੇਗੀ ਪਹਿਲ, ਨਸ਼ਾ ਛੁਡਾਊ ਕੇਂਦਰਾਂ ਵਿੱਚ ਮਿਆਰੀ ਇਲਾਜ ਯਕੀਨੀ ਬਣਾਇਆ ਜਾਵੇਗਾ

ਹਰਪਾਲ ਸਿੰਘ ਚੀਮਾ ਦਾ ਵਾਅਦਾ- ਪੰਜਾਬ ਦੇ ਨੌਜਵਾਨ ਨਸ਼ਾ ਮੁਕਤ ਭਵਿੱਖ ਚਾਹੁੰਦੇ ਹਨ, ‘ਆਪ’ ਇਸ ਨੂੰ ਪੂਰਾ ਕਰੇਗੀ

ਚੰਡੀਗੜ੍ਹ, 6 ਮਾਰਚ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਰਾਹੀਂ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਬੇਮਿਸਾਲ ਤਰੱਕੀ ਕੀਤੀ ਹੈ। ਮੁਹਿੰਮ ਦੀ ਸਫਲਤਾ ਨੂੰ ਉਜਾਗਰ ਕਰਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਅਤੇ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਚੇਨਾਂ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਹੈ, ਸਜ਼ਾ ਦਰ ਨੂੰ ਵਧਾਇਆ ਹੈ, ਅਤੇ ਹਜ਼ਾਰਾਂ ਨਸ਼ਿਆਂ ਦੇ ਤਸਕਰਾਂ ਅਤੇ ਡੀਲਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਹੈ।

ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮੁਹਿੰਮ ਤਹਿਤ, ਪੰਜਾਬ ਨੇ ਰੂਪਨਗਰ ਵਿੱਚ 95% ਅਤੇ ਐਸਬੀਐਸ ਨਗਰ ਵਿੱਚ 99% ਦੀ ਸ਼ਾਨਦਾਰ ਸਜ਼ਾ ਦਰ ਅੰਕੜਾ ਹਾਸਲ ਕੀਤੀ ਹੈ, ਜੋ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਵਾਬਦੇਹੀ ਦੇ ਇੱਕ ਨਵੇਂ ਯੁੱਗ ਦੀ ਨਿਸ਼ਾਨਦੇਹੀ ਕਰਦੀ ਹੈ। 1 ਮਾਰਚ ਤੋਂ 5 ਮਾਰਚ ਤੱਕ, ਇਸ ਮੁਹਿੰਮ ਦੇ ਨਤੀਜੇ ਵਜੋਂ 530 ਐਫਆਈਆਰ ਦਰਜ ਹੋਈਆਂ ਹਨ, 697 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ 42 ਕਿਲੋਗ੍ਰਾਮ ਹੈਰੋਇਨ, 15 ਕਿਲੋਗ੍ਰਾਮ ਅਫੀਮ ਅਤੇ 41,027 ਪਾਬੰਦੀਸ਼ੁਦਾ ਮੈਡੀਕਲ ਦਵਾਈਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਚੀਮਾ ਨੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਬਚਾਉਣ ਵਾਲਿਆਂ ਵਿਰੁੱਧ ‘ਆਪ’ ਦੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ।”ਪਿਛਲੀਆਂ ਸਰਕਾਰਾਂ, ਭਾਵੇਂ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਹੋਵੇ ਜਾਂ ਕਾਂਗਰਸ ਦੀ, ਨੇ ਨਸ਼ਿਆਂ ਦੇ ਖਤਰੇ ਨੂੰ ਵਧਣ ਦਿੱਤਾ। 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ‘ਚਿੱਟਾ’ ਵਰਗੇ ਸਿੰਥੈਟਿਕ ਨਸ਼ੇ ਉਭਰੇ, ਜਦੋਂ ਕਿ ਕਾਂਗਰਸ ਵੱਡੇ-ਵੱਡੇ ਵਾਅਦੇ ਕਰਨ ਦੇ ਬਾਵਜੂਦ ਬੁਰੀ ਤਰ੍ਹਾਂ ਅਸਫਲ ਰਹੀ। ‘ਆਪ’ ਦੀ ਅਗਵਾਈ ਹੇਠ, ਜ਼ਿਆਦਾਤਰ ਨਸ਼ਾ ਤਸਕਰ ਹੁਣ ਸਲਾਖਾਂ ਪਿੱਛੇ ਹਨ, ਉਨ੍ਹਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ, ਅਤੇ ਸਪਲਾਈ ਚੇਨਾਂ ਨੂੰ ਤੋੜ ਦਿੱਤਾ ਗਿਆ ਹੈ”।

ਵਿੱਤ ਮੰਤਰੀ ਨੇ ਪਿਛਲੀਆਂ ਸਰਕਾਰਾਂ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਦੀ ਤੁਲਨਾ ‘ਆਪ’ ਦੀਆਂ ਪ੍ਰਾਪਤੀਆਂ ਨਾਲ ਕੀਤੀ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ, ਸਜ਼ਾ ਦਰ ਸਿਰਫ਼ 58% ਸੀ, ਜਦੋਂ ਕਿ ‘ਆਪ’ ਦੇ ਕਾਰਜਕਾਲ ਦੌਰਾਨ, ਇਹ 100% ਪ੍ਰਾਪਤ ਕਰਨ ਦੇ ਟੀਚੇ ਨਾਲ ਪੂਰੇ ਪੰਜਾਬ ਵਿੱਚ 86% ਤੱਕ ਵਧ ਗਈ ਹੈ। “ਇੱਕ ਵੀ ਡਿਫਾਲਟਰ ਨੂੰ ਜ਼ਮਾਨਤ ਨਹੀਂ ਦਿੱਤੀ ਗਈ ਹੈ। ਐਸਬੀਐਸ ਨਗਰ ਵਿੱਚ ਫੈਸਲਾ ਕੀਤੇ ਗਏ 46 ਮਾਮਲਿਆਂ ਵਿੱਚੋਂ, 44 ਵਿੱਚ ਸਜ਼ਾਵਾਂ ਹੋਈਆਂ ਹਨ। ਇਰਾਦੇ ਨਾਲ ਸ਼ਾਸਨ ਅਤੇ ਦਿਖਾਵੇ ਦੀ ਸੇਵਾ ਵਿੱਚ ਇਹੀ ਅੰਤਰ ਹੈ,”।

ਚੀਮਾ ਨੇ ਮੁਹਿੰਮ ਦੇ ਬਹੁਪੱਖੀ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਦਿੱਤੀ, ਜਿਸ ਵਿੱਚ ਨਸ਼ਿਆਂ ਦੇ ਹੌਟਸਪੌਟਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਜੇਲ੍ਹਾਂ ਦਾ ਨਿਰੀਖਣ, ਮਨੋਰੋਗ ਦਵਾਈਆਂ ਵੇਚਣ ਵਾਲੀਆਂ ਕੈਮਿਸਟ ਦੁਕਾਨਾਂ ‘ਤੇ ਕਾਰਵਾਈ ਅਤੇ ਜਾਣੇ-ਪਛਾਣੇ ਤਸਕਰਾਂ ‘ਤੇ ਛਾਪੇਮਾਰੀ ਸ਼ਾਮਲ ਹੈ। ਨਸ਼ਿਆਂ ਵਿਰੁੱਧ ਸਮੂਹਿਕ ਲੜਾਈ ਨੂੰ ਉਤਸ਼ਾਹਿਤ ਕਰਨ ਲਈ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਆਊਟਰੀਚ ਪ੍ਰੋਗਰਾਮਾਂ ਰਾਹੀਂ ਜਨਤਕ ਭਾਗੀਦਾਰੀ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਦਾਖਲੇ ਵਧਾ ਕੇ, ਨਸ਼ੇੜੀਆਂ ਦੇ ਮੁੜ ਵਸੇਬੇ ਨੂੰ ਵੀ ਤਰਜੀਹ ਦੇ ਰਹੀ ਹੈ। ਚੀਮਾ ਨੇ ਅੱਗੇ ਕਿਹਾ “ਆਪ ਸਰਕਾਰ ਪੰਜਾਬ ਦੇ ਨੌਜਵਾਨਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਨੂੰ ਇੱਕ ਉੱਜਵਲ, ਨਸ਼ਾ ਮੁਕਤ ਭਵਿੱਖ ਪ੍ਰਦਾਨ ਕਰਨ ਲਈ ਵਚਨਬੱਧ ਹੈ। ਅਸੀਂ ਨਸ਼ੇ ਨਾਲ ਜੂਝ ਰਹੇ ਲੋਕਾਂ ਲਈ ਮਿਆਰੀ ਅਤੇ ਗੁਣਵੱਤਾ ਵਾਲਾ ਇਲਾਜ ਯਕੀਨੀ ਬਣਾਵਾਂਗੇ ਅਤੇ ਇਸ ਬੁਰਾਈ ਨੂੰ ਵਧਾਉਣ ਬਣਾਉਣ ਵਾਲਿਆਂ ‘ਤੇ ਸਖ਼ਤ ਨਜ਼ਰ ਰੱਖਾਂਗੇ,”।

ਹਰਪਾਲ ਸਿੰਘ ਚੀਮਾ ਨੇ ਸਖ਼ਤ ਰਾਜਨੀਤਿਕ ਰੁਖ਼ ਅਪਣਾਉਂਦੇ ਹੋਏ, ਨਸ਼ਿਆਂ ਦੇ ਕੋਹੜ ਨੂੰ ਰੋਕਣ ਵਿੱਚ ਅਸਮਰੱਥ ਹੋਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ, “ਸ਼੍ਰੀ ਤਲਵੰਡੀ ਸਾਬੋ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਝੂਠੀ ਸਹੁੰ ਧੋਖਾ ਸਾਬਤ ਹੋਈ ਅਤੇ ਚਰਨਜੀਤ ਸਿੰਘ ਚੰਨੀ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੇ। ਦੂਜੇ ਪਾਸੇ, ‘ਆਪ’ ਨੇ ਕਾਰਵਾਈ ਕਰਨ ਦੀ ਇੱਛਾ ਸ਼ਕਤੀ ਅਤੇ ਦ੍ਰਿੜਤਾ ਦਿਖਾਈ ਹੈ, ਅਤੇ ਨਤੀਜੇ ਸਾਰਿਆਂ ਸਾਹਮਣੇ ਹਨ।”

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...