‘ਆਪ’ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣ ਦੀ ਵੱਡੀ ਸਾਜ਼ਿਸ਼: ਢਿੱਲੋਂ

by | Jul 16, 2026 | daily, politics | 0 comments

ਢਿੱਲੋਂ ਨੇ ਮੋਹਾਲੀ ਦੇ ਪਿੰਡ ਪੱਤੋਂ ਦੇ ਖੇਤਾਂ ‘ਚ ਪਹੁੰਚ ਕੇ ਪੀੜਤ ਕਿਸਾਨਾਂ ਦਾ ਦਰਦ ਸੁਣਿਆ; ਕਿਸਾਨਾਂ ਨਾਲ ਚੱਟਾਨ ਵਾਂਗੂੰ ਖੜਨ ਦਾ ਦਿੱਤਾ ਭਰੋਸਾ

ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਲਿਆਂਦੀ ਗਈ ਕਿਸਾਨ ਵਿਰੋਧੀ ‘ਲੈਂਡ ਪੂਲਿੰਗ ਪਾਲਿਸੀ’ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਮੋਰਚਾ ਪੂਰੀ ਤਰ੍ਹਾਂ ਤਿੱਖਾ ਕਰ ਦਿੱਤਾ ਹੈ। ਇਸੇ ਕੜੀ ਤਹਿਤ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਖ਼ੁਦ ਮੋਹਾਲੀ ਦੇ ਪਿੰਡ ਪੱਤੋਂ ਵਿਖੇ ਪ੍ਰਭਾਵਿਤ ਕਿਸਾਨਾਂ ਦੇ ਖੇਤਾਂ ਵਿੱਚ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਐਲਾਨ ਕੀਤਾ ਕਿ ਭਾਜਪਾ ਇਸ ਧੱਕੇਸ਼ਾਹੀ ਖ਼ਿਲਾਫ਼ ਕਿਸਾਨਾਂ ਦੇ ਹੱਕ ਵਿੱਚ ਚੱਟਾਨ ਵਾਂਗ ਡੱਟ ਕੇ ਖੜ੍ਹੀ ਹੈ।

ਇਸ ਮੌਕੇ ‘ਤੇ ਮੌਜੂਦ ਪੀੜਤ ਕਿਸਾਨਾਂ ਨੇ ਢਿੱਲੋਂ ਅੱਗੇ ਆਪਣਾ ਦੁੱਖੜਾ ਰੋਂਦਿਆਂ ਕਿਹਾ ਕਿ ਪੰਜਾਬ ਸਰਕਾਰ ਜਬਰਦਸਤੀ ਉਨ੍ਹਾਂ ਦੀਆਂ ਜ਼ਮੀਨਾਂ ਖੋਹਣ ‘ਤੇ ਉਤਾਰੂ ਹੈ, ਜਦਕਿ ਉਹ ਆਪਣੀ ਰੋਜ਼ੀ-ਰੋਟੀ ਦਾ ਇੱਕੋ-ਇੱਕ ਸਾਧਨ ਕਿਸੇ ਵੀ ਕੀਮਤ ‘ਤੇ ਦੇਣ ਨੂੰ ਤਿਆਰ ਨਹੀਂ ਹਨ। ਕਿਸਾਨਾਂ ਨੇ ਕਿਹਾ ਕਿ ਗਮਾਡਾ ਅਤੇ ਪੁੱਡਾ ਵੱਲੋਂ ਪਹਿਲਾਂ ਐਕੁਆਇਰ ਕੀਤੀਆਂ ਜ਼ਮੀਨਾਂ ਨੂੰ ਸਰਕਾਰ ਹਾਲੇ ਤੱਕ ਡਿਵੈਲਪ ਨਹੀਂ ਕਰ ਸਕੀ ਅਤੇ ਨਾ ਹੀ ਪੁਰਾਣੇ ਮੁਆਵਜ਼ੇ ਤੇ ਮਸਲੇ ਹੱਲ ਹੋਏ ਹਨ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ‘ਆਪ’ ਸਰਕਾਰ ਦੀ ਨੀਅਤ ‘ਤੇ ਸ਼ੱਕ ਹੈ ਅਤੇ ‘ਤੇ ਕੋਈ ਭਰੋਸਾ ਹੀ ਨਹੀਂ ਰਿਹਾ।

ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਜ਼ਮੀਨਾਂ ਐਕੁਆਇਰ ਹੋਣ ਵੇਲੇ ਵੀ ਮੋਟਰ ਕਨੈਕਸ਼ਨ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਮੋਟਰ ਕਨੈਕਸ਼ਨਾਂ ਦੀਆਂ ਫਾਈਲਾਂ ਦਫ਼ਤਰਾਂ ਵਿੱਚ ਧੂੜ ਫੱਕ ਰਹੀਆਂ ਹਨ।

ਕਿਸਾਨਾਂ ਨੇ ਭਾਜਪਾ ਪ੍ਰਧਾਨ ਢਿੱਲੋਂ ਦਾ ਧੰਨਵਾਦ ਕੀਤਾ ਕਿ ਉਹ ਉਹਨਾਂ ਦੇ ਖੇਤਾਂ ਤੱਕ ਪਹੁੰਚ ਕੇ ਉਹਨਾਂ ਦਾ ਸਾਥ ਦੇਣ ਆਏ ਹਨ‌।

ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਲੀਡਰਸ਼ਿਪ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਹ ਲੈਂਡ ਪੂਲਿੰਗ ਪਾਲਿਸੀ ਕੋਈ ਵਿਕਾਸ ਨਹੀਂ, ਸਗੋਂ ਪੰਜਾਬ ਦੇ ਅੰਨਦਾਤੇ ਦੀ ਜ਼ਮੀਨ ਹੜੱਪਣ ਦੀ ਇੱਕ ਬਹੁਤ ਵੱਡੀ ਸਾਜ਼ਿਸ਼ ਹੈ। ਦਿੱਲੀ ਤੋਂ ਬੁਰੀ ਤਰ੍ਹਾਂ ਹਾਰ ਕੇ ਆਏ ‘ਆਪ’ ਦੇ ਆਕਾਵਾਂ ਦੀ ਅੱਖ ਹੁਣ ਮੋਹਾਲੀ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਬੇਸ਼ਕੀਮਤੀ ਜ਼ਮੀਨਾਂ ‘ਤੇ ਟਿਕੀ ਹੋਈ ਹੈ। ਇਹ ਡਰਾਮੇਬਾਜ਼ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਰਾਹੀਂ ਕਰੋੜਾਂ ਰੁਪਏ ਦਾ ਘਪਲਾ ਕਰਨਾ ਚਾਹੁੰਦੀ ਹੈ।

ਢਿੱਲੋਂ ਨੇ ਅੱਗੇ ਕਿਹਾ ਕਿ ਇੱਕ ਵਾਰ ਰੱਦ ਹੋਣ ਤੋਂ ਬਾਅਦ ਇਸ ਪਾਲਿਸੀ ਨੂੰ ਦੁਬਾਰਾ ਚੋਰ-ਮੋਰੀ ਰਾਹੀਂ ਲਿਆਉਣਾ ਸਿੱਧ ਕਰਦਾ ਹੈ ਕਿ ਸਰਕਾਰ ਦੀ ਨੀਅਤ ਖੋਟੀ ਹੈ। ਕਿਸਾਨਾਂ ਨੂੰ ਨਿੱਤ ਨਵੇਂ ਲਾਲਚ ਦੇ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਖ਼ਤ ਲਹਿਜੇ ਵਿੱਚ ਚੇਤਾਵਨੀ ਦਿੱਤੀ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਵੀ ਇਸ ਕਾਲੀ ਪਾਲਿਸੀ ਦੀ ਭੇਂਟ ਨਹੀਂ ਚੜ੍ਹਨ ਦੇਵੇਗੀ ਅਤੇ ਸਰਕਾਰ ਦੇ ਹਰ ਜ਼ੁਲਮ ਦਾ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਕਿਸਾਨ ਤੇ ਪਿੰਡ ਵਾਸੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...