ਆਪ ਸਰਕਾਰ ਨੂੰ ਵੱਡਾ ਝਟਕਾ: ਮੁਹਾਲੀ ਅਦਾਲਤ ਨੇ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਠਿਕਾਣਿਆਂ ’ਤੇ ਛਾਪੇਮਾਰੀ ’ਤੇ ਲਗਾਈ ਰੋਕ

by | Jul 15, 2025 | breaking news, daily, politics | 0 comments

ਵਿਜੀਲੈਂਸ ਨੂੰ ਆਖਿਆ ਕਿ ਜਾਇਦਾਦਾਂ ਦੇ ਮੁਲਾਂਕਣ ਲਈ ਮਜੀਠੀਆ ਦੇ ਵਕੀਲ ਅਰਸ਼ਦੀਪ ਕਲੇਰ ਨੂੰ ਅਗਾਊਂ ਨੋਟਿਸ ਦਿੱਤਾ ਜਾਵੇ
ਅਦਾਲਤ ਨੇ ਅੱਜ ਕੀਤੀ ਛਾਪੇਮਾਰੀ ਦੇ ਵੀਡੀਓ ਸਬੂਤ ਤਲਬ ਕੀਤੇ: ਕਲੇਰ
ਮੁਹਾਲੀ, 15 ਜੁਲਾਈ: ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਮੰਗਲਵਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਮੁਹਾਲੀ ਦੀ ਅਦਾਲਤ ਨੇ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੰਤਰੀ ਤੇ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦੇ ਠਿਕਾਣਿਆਂ ’ਤੇ ਛਾਪੇਮਾਰੀ ਕਰਨ ’ਤੇ ਪੂਰਨ ਰੋਕ ਲਗਾ ਦਿੱਤੀ ਅਤੇ ਉਸਨੂੰ ਹਦਾਇਤ ਕੀਤੀ ਕਿ ਮਜੀਠੀਆ ਦੀਆਂ ਜਾਇਦਾਦਾਂ ਦੇ ਮੁਲਾਂਕਣ ਲਈ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੂੰ 24 ਘੰਟੇ ਪਹਿਲਾਂ ਅਗਾਊਂ ਨੋਟਿਸ ਦਿੱਤਾ ਜਾਵੇ।

ਇਸ ਦੀ ਜਾਣਕਾਰੀ ਖੁਦ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਥੇ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਉਹਨਾਂ ਕਿਹਾ ਕਿ ਅਦਾਲਤ ਨੇ ਕੇਸ ਦੇ ਜਾਂਚ ਅਫਸਰ (ਆਈ ਓ) ਨੂੰ ਮਜੀਠੀਆ ਦੇ ਠਿਕਾਣਿਆਂ ’ਤੇ ਜਾਣ ਦੀ ਆਗਿਆ ਦਿੱਤੀ ਸੀ। ਉਹਨਾਂ ਕਿਹਾ ਕਿ ਅੱਜ ਸਵੇਰੇ ਆਈ ਓ ਨੇ ਬਜਾਏ ਆਪ ਜਾਣ ਦੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦਿੱਲੀ, ਅੰਮ੍ਰਿਤਸਰ ਤੇ ਮਜੀਠਾ ਵਿਚ ਤਿੰਨ ਵੱਖ-ਵੱਖ ਠਿਕਾਦਿਆਂ ’ਤੇ ਗੈਰ ਕਾਨੂੰਨੀ ਤੌਰ ’ਤੇ ਭੇਜ ਦਿੱਤੀਆਂ ਤੇ ਇਸਦੀ ਖਬਰ ਵੀ ਮੀਡੀਆ ਨਾਲ ਸਾਂਝੀ ਕੀਤੀ ਤਾਂ ਜੋ ਮੀਡੀਆ ਟ੍ਰਾਇਲ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਅਸੀਂ ਗੈਰ ਕਾਨੂੰਨੀ ਛਾਪਿਆਂ ਬਾਰੇ ਤੁਰੰਤ ਅਦਾਲਤ ਨੂੰ ਸੂਚਿਤ ਕੀਤਾ ਤਾਂ ਅਦਾਲਤ ਨੇ ਇਹ ਛਾਪੇਮਾਰੀ ਤੁਰੰਤ ਬੰਦ ਕਰਨ ਦੇ ਹੁਕਮ ਦੇ ਦਿੱਤੇ।

ਐਡਵੋਕੇਨ ਕਲੇਰ ਨੇ ਦੱਸਿਆ ਕਿ ਅਦਾਲਤ ਨੇ ਸਪਸ਼ਟ ਕਿਹਾ ਕਿ ਵਿਜੀਲੈਂਸ ਬਿਊਰੋ ਹੁਣ ਮਜੀਠੀਆ ਦੇ ਠਿਕਾਣਿਆਂ ’ਤੇ ਹੋਰ ਛਾਪੇਮਾਰੀ ਨਹੀਂ ਕਰ ਸਕਦੀ। ਉਹਨਾਂ ਕਿਹਾ ਕਿ ਅਦਾਲਤ ਨੇ ਸਪਸ਼ਟ ਕਰ ਦਿੱਤਾ ਕਿ ਵਿਜੀਲੈਂਸ ਸਿਰਫ ਜਾਇਦਾਦ ਦੇ ਮੁਲਾਂਕਣ ਵਾਸਤੇ ਜਾ ਸਕਦੀ ਹੈ ਪਰ ਇਸ ਵਾਸਤੇ ਵੀ ਉਸਨੂੰ ਮਜੀਠੀਆ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ 24 ਘੰਟੇ ਪਹਿਲਾਂ ਅਗਾਊਂ ਨੋਟਿਸ ਦੇਣਾ ਪਵੇਗਾ। ਉਹਨਾਂ ਕਿਹਾ ਕਿ ਮੁਲਾਂਕਣ ਵੀ ਸਿਰਫ ਫਰਦ ਜਾਮਾ ਤਲਾਸ਼ੀ ਵਿਚ ਦੱਸੀਆਂ ਜਾਇਦਾਦਾਂ ਜਾਂ ਬਰਾਮਦ ਚੀਜ਼ਾਂ ਦਾ ਹੋ ਸਕਦਾ ਹੈ।

ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਐਡਵੋਕੇਟ ਕਲੇਰ ਨੇ ਦੱਸਿਆ ਕਿ ਮਜੀਠੀਆ ਨੇ ਝੂਠੇ ਐਨ ਡੀ ਪੀ ਐਸ ਕੇਸ ਵਿਚ ਪੰਜ ਮਹੀਨਿਆਂ ਤੋਂ ਜ਼ਿਆਦਾ ਸਮਾਂ ਪਟਿਆਲਾ ਜੇਲ੍ਹ ਵਿਚ ਸਮਾਂ ਬਿਤਾਇਆ ਹੈ ਜਿਸ ਦੌਰਾਨ ਉਹਨਾਂ ਕੋਈ ਸਹੂਲਤ ਨਹੀਂ ਮੰਗੀ। ਉਹਨਾਂ ਕਿਹਾ ਕਿ ਹੁਣ ਵੀ ਕੋਈ ਸਹੂਲਤ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਉਹਨਾਂ ਕਿਹਾ ਕਿ ਸੱਤਾਧਾਰੀ ਆਪ ਸਿਰਫ ਮਜੀਠੀਆ ਨੂੰ ਬਦਨਾਮ ਕਰਨ ਵਾਸਤੇ ਸਹੂਲਤਾਂ ਮੰਗਣ ਦੀਆਂ ਅਫਵਾਹਾਂ ਫੈਲਾ ਰਹੀ ਹੈ। ਉਹਨਾਂ ਕਿਹਾ ਕਿ ਇਹੀ ਸੱਚਾਈ ਮਜੀਠੀਆ ਦਾ ਬੀ ਪੀ ਵਧਣ ਦੀ ਹੈ ਜਦੋਂ ਕਿ ਅਸਲੀਅਤ ਵਿਚ ਅਜਿਹਾ ਕੁਝ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਲਟਾ ਆਪਣੀ ਸਿਹਤ ਦਾ ਖਿਆਲ ਰੱਖਣਾ ਚਾਹੀਦਾ ਹੈ।

ਐਡਵੋਕੇਟ ਕਲੇਰ ਨੇ ਹੋਰ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਸੁਣਵਾਈ 22 ਜੁਲਾਈ ਲਈ ਤੈਅ ਕੀਤੀ ਹੈ ਤੇ ਵਿਜੀਲੈਂਸ ਬਿਊਰੋ ਨੂੰ ਅੱਜ ਕੀਤੀ ਛਾਪੇਮਾਰੀ ਦਾ ਸਾਰਾ ਵੀਡੀਓ ਸਬੂਤ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...