ਆਪ ਸਰਕਾਰ ਲੋਕਤੰਤਰ ਦੀ ਹੱਤਿਆ ਕਰ ਰਹੀ ਹੈ” — ਸ਼ਰਮਾ ਦਾ ਤਿੱਖਾ ਪ੍ਰਹਾਰ

by | Dec 3, 2025 | breaking news, daily, politics | 0 comments

➖ “ਚੀਮਾ ਦੇ ਬਿਆਨ ਬੇਤੁਕੇ, ਘਬਰਾਹਟ ਸਾਫ਼” — ਸ਼ਰਮਾ

➖ ਮਾਇਨਿੰਗ ਮਾਮਲੇ ’ਤੇ ਮੁੱਖ ਮੰਤਰੀ ਦੀ ਚੁੱਪ ਸ਼ੱਕੀ — ਭਾਜਪਾ ਦਾ ਸਵਾਲ

➖ ਨਸ਼ਾ–ਗੈਂਗਸਟਰਵਾਦ ‘ਤੇ ਆਪ ਸਰਕਾਰ ਫੇਲ — ਸ਼ਰਮਾ

➖ ਹੜ ਪੀੜਤਾਂ ਨੂੰ ਮੁਆਵਜ਼ਾ ਨਾ ਦੇਣਾ ਆਪ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ — ਸ਼ਰਮਾ

ਚੰਡੀਗੜ੍ਹ, 2 ਦਸੰਬਰ ( ) –

ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਬਾਅਦ ਜਿਸ ਤਰੀਕ਼ੇ ਨਾਲ ਮਿਉਂਸੀਪਲ ਕਾਰਪੋਰੇਸ਼ਨ ਅਤੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਸੂਬੇ ‘ਚ ਮੇਅਰ ਅਤੇ ਪ੍ਰਧਾਨ ਬਣਾਏ ਉਸੇ ਤਰ੍ਹਾਂ ਨਾਲ ਹੁਣ ਆਪ ਸਰਕਾਰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਵੀ ਜਿੱਤ ਹਾਸਿਲ ਕਰਨਾ ਚਾਹੁੰਦੀ ਹੈ। ਇਹ ਦੋਸ਼ ਪੰਜਾਬ ਭਾਜਪਾ ਦੇ ਕਾਰਜ਼ਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਸੂਬਾ ਚੋਣ ਕਮੇਟੀ ਦੀ ਮੀਟਿੰਗ ਤੋਂ ਪਹਿਲਾ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਲਗਾਏ।

➖ “ਆਪ ਸਰਕਾਰ ਬੇਤੁਕੇ ਬਿਆਨਾਂ ਨਾਲ ਲੋਕਾਂ ਦਾ ਧਿਆਨ ਭਟਕਾ ਰਹੀ ਹੈ”

ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨ ’ਤੇ ਤਿੱਖੀ ਚੋਟ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਨੂੰ 2027 ਦਾ ਨਤੀਜ਼ਾ ਪਹਿਲਾਂ ਹੀ ਦਿਖਣ ਲੱਗ ਪਿਆ ਹੈ, ਇਸ ਲਈ ਬੌਖਲਾਹਟ ਵਿਚ ਬੇਸਿਰ-ਪੈਰ ਦੀਆਂ ਗੱਲਾਂ ਕਰਕੇ ਲੋਕਾਂ ਦਾ ਧਿਆਨ ਹਟਾਇਆ ਜਾ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਆਪ ਸਰਕਾਰ ਦੱਸੇ—
ਕੀ ਉਹ ਸੂਬੇ ਦੀ ਕਾਨੂੰਨ-ਵਿਵਸਥਾ ਕਾਬੂ ਕਰ ਸਕੀ?
ਕੀ ਡਰੱਗ ਮਾਫੀਆ, ਗੈਂਗਸਟਰਵਾਦ ਖਤਮ ਹੋਏ?
ਕੀ ਕਿਸਾਨਾਂ, ਮਜਦੂਰਾਂ ਅਤੇ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਹੋਏ?
ਉਨ੍ਹਾਂ ਕਿਹਾ ਕਿ ਆਪ ਸਰਕਾਰ ਹੜ ਪੀੜਤਾਂ ਨੂੰ ਮੁਆਵਜ਼ਾ ਦੇਣ ਵਿਚ ਵੀ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

➖ ਪੰਜਾਬ ਵਿਚ ਭਾਜਪਾ ਲਈ ਮਾਹੌਲ ਤਿਆਰ : ਸ਼ਰਮਾ

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 11 ਸਾਲਾਂ ਦੇ ਕਾਰਜਕਾਲ ਨੇ ਜੋ ਵਾਤਾਵਰਨ ਬਣਾਇਆ ਹੈ, ਉਸ ਤੋਂ ਬਾਅਦ ਪੰਜਾਬ ਦੇ ਲੋਕਾਂ ਵਿਚ ਵੀ ਭਾਜਪਾ ਸਰਕਾਰ ਲਈ ਉਮੀਦ ਅਤੇ ਭਰੋਸੇ ਦੀ ਲਹਿਰ ਤੇਜ਼ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਚਾਹੁੰਦੇ ਹਨ ਕਿ
* ਨਸ਼ਾ ਖਤਮ ਹੋਵੇ
* ਗੈਂਗਸਟਰਵਾਦ ਖ਼ਤਮ ਹੋਵੇ
* ਕਾਨੂੰਨ-ਵਿਵਸਥਾ ਮਜ਼ਬੂਤ ਹੋਵੇ
* ਕਿਸਾਨਾਂ ਨੂੰ ਹਰਿਆਣਾ ਦੀ ਤਰ੍ਹਾਂ ਐਮ.ਐਸ.ਪੀ. ਦੀ ਯਕੀਨੀਕਰਨ ਮਿਲੇਗਾ।

➖ “ਮਾਇਨਿੰਗ ਮਾਮਲੇ ‘ਚ ਮੁੱਖ ਮੰਤਰੀ ਦੀ ਚੁੱਪ ਸ਼ੱਕ ਪੈਦਾ ਕਰਦੀ ਹੈ”

ਸ਼ਰਮਾ ਨੇ ਦੋਸ਼ ਲਗਾਇਆ ਕਿ ਪਠਾਨਕੋਟ ਤੋਂ ਫ਼ਾਜ਼ਿਲਕਾ ਤੱਕ ਨਜਾਇਜ਼ ਮਾਇਨਿੰਗ ਬਾਰੇ ਉਨ੍ਹਾਂ ਵਲੋਂ ਖੁਲਾਸਾ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਨਾ ਕੋਈ ਕਾਰਵਾਈ ਹੋਈ ਤੇ ਨਾ ਹੀ ਕੋਈ ਸਪਸ਼ਟੀਕਰਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਫ਼ ਦਰਸਾਉਂਦਾ ਹੈ ਕਿ ਆਪ ਸਰਕਾਰ ਲਈ ਮੁੱਦਾ ਪੰਜਾਬ ਨਹੀਂ, ਕੇਜਰੀਵਾਲ ਨੂੰ ਖੁਸ਼ ਕਰਨਾ ਹੈ।

ਅਸ਼ਵਨੀ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਖੇ ਸਟੇਟ ਇਲੈਕਸ਼ਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸਪਸ਼ਟ ਕੀਤਾ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੂਰੀ ਤਰ੍ਹਾਂ ਇਕੱਲੇ ਦਮ ’ਤੇ ਮੈਦਾਨ ਵਿਚ ਉਤਰੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...