ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Sep 1, 2026 | breaking news, daily, politics | 0 comments

ਵਿਰੋਧੀ ਪਾਰਟੀਆਂ ਜੋ ਚਾਹੁਣ ਕਰ ਸਕਦੀਆਂ ਹਨ, ਸਾਡੀ ਸਰਕਾਰ ਲੋਕ ਹਿੱਤ ਵਿੱਚ ਕੰਮ ਕਰਨਾ ਜਾਰੀ ਰੱਖੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਿਨ੍ਹਾਂ ਮਾਵਾਂ-ਭੈਣਾਂ ਨੂੰ ‘ਸਨਮਾਨ ਰਾਸ਼ੀ’ ਨਹੀਂ ਮਿਲੀ, ਉਹ ਫਾਰਮ ਭਰਨ; ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜਪੁਰਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਪ੍ਰੋਗਰਾਮ ਵਿੱਚ ਸ਼ਾਮਲ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ।

‘ਇੱਕ ਸ਼ਾਮ ਸ਼ਿਵ ਕੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪੰਜਾਬ ਇੱਕ ਅਜਿਹਾ ਗੁਲਦਸਤਾ ਹੈ, ਜਿਸ ਵਿੱਚ ਹਰ ਰੰਗ ਦਾ ਫੁੱਲ ਮੌਜੂਦ ਹੈ ਅਤੇ ਇਸ ਪਵਿੱਤਰ ਧਰਤੀ ‘ਤੇ ਸਾਰੇ ਵਧਦੇ-ਫੁੱਲਦੇ ਹਨ। ਸਾਡੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਏਕਤਾ ਬਹੁਤ ਮਜ਼ਬੂਤ ​​ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਫਿਰਕੂ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ ਹੈ, ਜਿੱਥੇ ਲੋਕ ਇੱਕ-ਦੂਜੇ ਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ, “ਪੰਜਾਬ ਵਿੱਚ ਰਾਮ ਨੌਮੀ, ਗੁਰਪੁਰਬ ਜਾਂ ਈਦ ਸਮੇਤ ਸਾਰੇ ਤਿਉਹਾਰ ਮਿਲ ਕੇ ਮਨਾਏ ਜਾਂਦੇ ਹਨ। ਇਸ ਕਾਰਨ ਇੱਥੇ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਖੰਡਤਾ ਦਾ ਰਿਸ਼ਤਾ ਬਹੁਤ ਮਜ਼ਬੂਤ ​​ਹੈ।”

ਤੀਰਥ ਯਾਤਰਾ ਦੀ ਸੁਵਿਧਾ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਇਸ ਯੋਜਨਾ ਦਾ ਦਾਇਰਾ ਵਧਾ ਦਿੱਤਾ ਗਿਆ ਹੈ ਅਤੇ ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਵਰਗੇ ਪਵਿੱਤਰ ਸ਼ਹਿਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਤਹਿਤ ਮੁਫ਼ਤ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਯਾਤਰਾ ਦਾ ਵਿੱਤੀ ਬੋਝ ਚੁੱਕੇ ਬਿਨਾਂ ਪਵਿੱਤਰ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਸਕਦੇ ਹਨ।

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੈਸੇ ਆਉਣੇ ਸ਼ੁਰੂ ਹੋ ਗਏ ਹਨ। ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹੈ, ਜਦੋਂ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਦੀਆਂ ਹੱਕਦਾਰ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲਗਪਗ 75 ਲੱਖ ਔਰਤਾਂ ਨੂੰ ਪਹਿਲਾਂ ਹੀ ਪੈਸੇ ਮਿਲਣੇ ਸ਼ੁਰੂ ਹੋ ਚੁੱਕੇ ਹਨ।”

ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇ ਵਿਰੋਧੀ ਸੱਤਾ ਵਿੱਚ ਆਉਂਦੇ ਹਨ ਤਾਂ ਉਹ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਬੰਦ ਕਰ ਦੇਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਜਨਤਕ ਭਲਾਈ ਨੂੰ ਪਹਿਲ ਦਿੱਤੀ ਹੈ, ਜਿਸ ਦੀ ਮਿਸਾਲ ਟੌਲ ਪਲਾਜ਼ਿਆਂ ਨੂੰ ਬੰਦ ਕਰਨਾ ਹੈ। ਉਨ੍ਹਾਂ ਕਿਹਾ, “ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਨੇ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 70,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।”

ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਸਰਵਪੱਖੀ ਅਤੇ ਕਿਫ਼ਾਇਤੀ ਡਾਕਟਰੀ ਇਲਾਜ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਉਂਦੀ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਵਪੱਖੀ ਸਿਹਤ ਕਵਰੇਜ ਦੇਣ ਵਾਲਾ ਪਹਿਲਾ ਭਾਰਤੀ ਸੂਬਾ ਹੈ। ਇਸ ਇਤਿਹਾਸਕ ਕਦਮ ਦਾ ਮਕਸਦ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਿਹਤ ਸੰਭਾਲ ਸਹੂਲਤ ਮੁਹੱਈਆ ਕਰਨਾ ਹੈ ਅਤੇ ਲੱਖਾਂ ਲੋਕ ਇਸ ਯੋਜਨਾ ਤਹਿਤ ਮੁਫ਼ਤ ਇਲਾਜ ਦਾ ਲਾਭ ਉਠਾ ਚੁੱਕੇ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...