ਆਪ ਸਰਕਾਰ ਵੱਲੋਂ ਮਿਸਾਲੀ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ

by | May 22, 2025 | breaking news, daily | 0 comments

ਅਧਿਕਾਰੀ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸੜਕੀ ਹਿੱਸਿਆਂ ਦੀ ਕਰਨਗੇ ਨਿਗਰਾਨੀ: ਡਾ. ਰਵਜੋਤ ਸਿੰਘ

ਚੰਡੀਗੜ੍ਹ, 22 ਮਈ:

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ਹਿਰੀ ਬੁਨਿਆਦੀ ਢਾਂਚੇ ਦੀ ਸਾਂਭ-ਸੰਭਾਲ ਲਈ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਸਬੰਧੀ ਮਹੱਤਵਪੂਰਨ ਪਹਿਲਕਦਮੀ ਦਾ ਐਲਾਨ ਕੀਤਾ।

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਡਾ. ਰਵਜੋਤ ਸਿੰਘ ਨੇ ਵਿਆਪਕ ‘ਪੰਜਾਬ ਸੜਕ ਸਫਾਈ ਮਿਸ਼ਨ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੀਆਂ ਸੜਕਾਂ ਦੀ ਰੋਜ਼ਾਨਾ ਨਿਗਰਾਨੀ ਅਤੇ ਰੱਖ-ਰਖਾਅ ਲਈ ਸੂਬੇ ਭਰ ਦੇ ਦਰਜਾ-1 ਅਧਿਕਾਰੀਆਂ ਨੂੰ ਸੜਕਾਂ ਦੇ ਹਿੱਸੇ ਸੌਂਪੇ ਜਾਣਗੇ।

ਡਾ. ਰਵਜੋਤ ਸਿੰਘ ਨੇ ਕਿਹਾ, “ਇਹ ਪਹਿਲਕਦਮੀ ਰਵਾਇਤੀ ਪ੍ਰਸ਼ਾਸਨ ਤੋਂ ਜਵਾਬਦੇਹੀ ਅਧਾਰਿਤ ਪ੍ਰਸ਼ਾਸਨ ਵਿੱਚ ਮਿਸਾਲੀ ਤਬਦੀਲੀ ਲਿਆਏਗੀ।” ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਵਿਭਾਗੀ ਸੀਮਾਵਾਂ ਤੋਂ ਉਪਰ ਉੱਠ ਕੇ ਇਕ ਫੀਲਡ ਐਕਸ਼ਨ ਮਾਡਲ ਤਿਆਰ ਕੀਤਾ ਜਾਵੇਗਾ ਜਿਸ ਵਿੱਚ ਸੀਨੀਅਰ ਅਧਿਕਾਰੀ ਮੋਹਰੀ ਤੌਰ ‘ਤੇ ਅਗਵਾਈ ਕਰਨਗੇ।

ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੜਕਾਂ ਸਾਡੇ ਸ਼ਹਿਰਾਂ ਅਤੇ ਕਸਬਿਆਂ ਦਾ ਮਹੱਤਵਪੂਰਨ ਹਿੱਸਾ ਹਨ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਸਾਫ਼-ਸੁਥਰੀਆਂ ਹੋਣਗੀਆਂ ਅਤੇ ਇਨ੍ਹਾਂ ਦਾ ਸੁਚੱਜੇ ਢੰਗ ਨਾਲ ਰੱਖ-ਰਖਾਅ ਕੀਤਾ ਜਾਵੇ, ਤਾਂ ਪ੍ਰਸ਼ਾਸਨਿਕ ਅਤੇ ਆਰਥਿਕ ਗਤੀਵਿਧੀਆਂ ਸੁਚਾਰੂ ਢੰਗ ਨੇਪਰੇ ਚਾੜੀਆਂ ਜਾ ਸਕਦੀਆਂ ਹਨ।

ਪੰਜਾਬ ਸੜਕ ਸਫਾਈ ਮਿਸ਼ਨ ਅਧੀਨ ਅਧਿਕਾਰੀਆਂ ਦੀ ਜਵਾਬਦੇਹੀ ਨਿਰਧਾਰਤ ਕਰਨ ਬਾਰੇ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ, ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ (ਏ.ਡੀ.ਸੀਜ਼), ਉਪ-ਮੰਡਲ ਮੈਜਿਸਟ੍ਰੇਟਾਂ (ਐਸ.ਡੀ.ਐਮਜ਼) ਅਤੇ ਕਾਰਜਕਾਰੀ ਅਧਿਕਾਰੀਆਂ ਸਮੇਤ ਹਰ ਦਰਜਾ-1 ਅਧਿਕਾਰੀ ਨੂੰ ਲਗਭਗ 10 ਕਿਲੋਮੀਟਰ ਦਾ ਸੜਕੀ ਹਿੱਸਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨਿਰਧਾਰਤ ਸੜਕੀ ਹਿੱਸਿਆਂ ਦੀ ਸੁਚੱਜੀ ਦੇਖਭਾਲ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਣਗੇ ਅਤੇ ਵਿਆਪਕ ਰਿਪੋਰਟਿੰਗ ਵਿਧੀਆਂ ਨਾਲ ਲਾਜ਼ਮੀ ਤੌਰ ‘ਤੇ ਰੋਜ਼ਾਨਾ ਨਿਰੀਖਣ ਨੂੰ ਯਕੀਨੀ ਬਣਾਉਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀ ਸਮੇਂ ਸਿਰ ਟੋਇਆਂ ਦੀ ਮੁਰੰਮਤ, ਸਾਫ਼ ਅਤੇ ਸਪੱਸ਼ਟ ਰੋਡ ਮਾਰਕਿੰਗ ਅਤੇ ਪੇਂਟਿੰਗ, ਸੁਰੱਖਿਅਤ ਅਤੇ ਪਹੁੰਚਯੋਗ ਫੁੱਟਪਾਥ, ਕਾਰਜਸ਼ੀਲ ਸਟਰੀਟ ਲਾਈਟਾਂ, ਨਿਯਮਤ ਢੰਗ ਨਾਲ ਕੂੜਾ ਇਕੱਠਾ ਕਰਨ ਅਤੇ ਸੈਨੀਟੇਸ਼ਨ ਅਤੇ ਆਮ ਸਫਾਈ ਅਤੇ ਨਾਗਰਿਕ ਰੱਖ-ਰਖਾਵ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸੜਕੀ ਬੁਨਿਆਦੀ ਢਾਂਚੇ ਦੇ ਹਰ ਪਹਿਲੂ ‘ਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਵਿੱਚ ਅਤਿ-ਆਧੁਨਿਕ ਤਕਨਾਲੋਜੀ ਏਕੀਕਰਣ ਸ਼ਾਮਲ ਹੈ ਜਿਸ ਵਿੱਚ ਏ.ਆਈ. ਟੂਲਸ ਵਾਲੀ ਮੋਬਾਈਲ ਐਪਲੀਕੇਸ਼ਨ ਅਤੇ ਅਸਲ ਸਮੇਂ ਦੇ ਨਿਰੀਖਣ ਡੇਟਾ ਇਕੱਤਰ ਕਰਨਾ, ਵਿਜ਼ੂਅਲ ਰਿਪੋਰਟਿੰਗ ਅਤੇ ਆਟੋਮੇਟਿਡ ਵਿਸ਼ਲੇਸ਼ਣ ਸਮਰੱਥਾਵਾਂ ਲਈ ਕੈਮਰਾ ਸਹਾਇਤਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਤੁਰੰਤ ਸੰਚਾਰ ਅਤੇ ਤਾਲਮੇਲ ਲਈ ਵਾਕੀ-ਟਾਕੀ ਪ੍ਰਦਾਨ ਕੀਤੇ ਜਾਣਗੇ, ਜਦੋਂ ਕਿ ਜ਼ਿਲ੍ਹਾ-ਪੱਧਰੀ ਵਟਸਐਪ ਗਰੁੱਪ ਸਾਰੇ ਭਾਈਵਾਲਾਂ ਦਰਮਿਆਨ ਮੁੱਦੇ ਦੀ ਤੁਰੰਤ ਰਿਪੋਰਟਿੰਗ ਅਤੇ ਹੱਲ ਦੀ ਸਹੂਲਤ ਪ੍ਰਦਾਨ ਕਰਨਗੇ।

ਯੋਜਨਾਬੱਧ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਨੂੰ ਲਾਜ਼ਮੀ ਤੌਰ ‘ਤੇ ਵਿਸਥਾਰਤ ਡੇਟਾ ਜਮ੍ਹਾਂ ਕਰਨਾ ਚਾਹੀਦਾ ਹੈ ਜਿਸ ਵਿੱਚ ਅਫਸਰ ਅਸਾਈਨਮੈਂਟ, ਅਕਸ਼ਾਂਸ਼ ਅਤੇ ਰੇਖਾਂਸ਼ ਬਿੰਦੂਆਂ ਦੇ ਨਾਲ ਸੜਕ ਹਿੱਸੇ ਦੇ ਕੋਆਰਡੀਨੇਟ ਅਤੇ ਜੀ.ਆਈ.ਐਸ.-ਅਧਾਰਤ ਨਿਗਰਾਨੀ ਅਤੇ ਭਵਿੱਖੀ ਐਪਲੀਕੇਸ਼ਨ ਦੀ ਸਹੂਲਤ ਲਈ ਗੂਗਲ ਮੈਪਸ ਪਲਾਟਿੰਗ ਸ਼ਾਮਲ ਹੈ ਤਾਂ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਪੂਰੀ ਟਰੈਕਿੰਗ ਅਤੇ ਏਕੀਕਰਨ ਨੂੰ ਸਮਰੱਥ ਬਣਾਇਆ ਜਾ ਸਕੇ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰੇਕ ਜ਼ਿਲ੍ਹੇ ਵਿੱਚ ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ਼) ਲਈ ਡਿਪਟੀ ਕਮਿਸ਼ਨਰ ਪੱਧਰ ‘ਤੇ ਖਾਸ ਲਾਗੂਕਰਨ ਆਦੇਸ਼ ਜਾਰੀ ਕੀਤੇ ਜਾਣਗੇ, ਜਿਸ ਵਿੱਚ ਨਿਰੰਤਰ ਨਿਗਰਾਨੀ ਅਤੇ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫਤਾਵਾਰੀ ਪ੍ਰਗਤੀ ਸਮੀਖਿਆਵਾਂ ਲਾਜ਼ਮੀ ਹੋਣਗੀਆਂ। ਉਨ੍ਹਾਂ ਅੱਗੇ ਕਿਹਾ, “ਅਸੀਂ ਇੱਕ ਅਜਿਹਾ ਸਿਸਟਮ ਤਿਆਰ ਰਹੇ ਹਾਂ ਜਿੱਥੇ ਅਧਿਕਾਰੀ ਸਿਰਫ਼ ਡੈਸਕਾਂ ਤੋਂ ਪ੍ਰਸ਼ਾਸਨ ਨਹੀਂ ਚਲਾਉਣਗੇ ਬਲਕਿ ਜ਼ਿੰਮੇਵਾਰ ਨਾਗਰਿਕਾਂ ਵਜੋਂ ਪੰਜਾਬ ਦੇ ਬੁਨਿਆਦੀ ਢਾਂਚੇ ਦੇ ਰਖਵਾਲੇ ਬਣਨਗੇ।”

ਟੀਚਾਗਤ ਨਤੀਜਿਆਂ ਨੂੰ ਉਜਾਗਰ ਕਰਦਿਆਂ, ਕੈਬਨਿਟ ਮੰਤਰੀ ਨੇ ਕਿਹਾ ਕਿ ਟੀਚਾਗਤ ਬਦਲਾਵਾਂ ਵਿੱਚ ਜਨਤਕ ਬੁਨਿਆਦੀ ਢਾਂਚੇ ਅਤੇ ਸੇਵਾਵਾਂ ਵਿੱਚ ਸੁਧਾਰ, ਅਧਿਕਾਰੀਆਂ ਦੀ ਜਵਾਬਦੇਹੀ ਅਤੇ ਲੀਡਰਸ਼ਿਪ ਵਿੱਚ ਵਾਧਾ, ਸਰਗਰਮ ਪ੍ਰਸ਼ਾਸਨ ਅਤੇ ਲੋਕਾਂ ਦਰਮਿਆਨ ਵਿਸ਼ਵਾਸ ਵਿੱਚ ਵਾਧਾ ਅਤੇ ਸੂਬੇ ਭਰ ਵਿੱਚ ਸ਼ਹਿਰੀ ਜੀਵਨ ਪੱਧਰ ਵਿੱਚ ਯੋਜਨਾਬੱਧ ਸੁਧਾਰ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਿੱਚ ਪੰਜਾਬ ਮਿਊਂਸੀਪਲ ਇਨਫਰਾਸਟ੍ਰਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੇ ਸੀ.ਈ.ਓ. ਜ਼ਰੀਏ ਤਾਲਮੇਲ ਨਾਲ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਮੁਖੀਆਂ ਨੂੰ ਸਖ਼ਤੀ ਨਾਲ ਪਾਲਣਾ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡਾ. ਰਵਜੋਤ ਸਿੰਘ ਨੇ ਕਿਹਾ, “ਇਹ ਸਿਰਫ਼ ਆਮ ਪ੍ਰਸ਼ਾਸਕੀ ਹਦਾਇਤਾਂ ਨਹੀਂ ਹਨ, ਸਗੋਂ ਪ੍ਰਸ਼ਾਸਨ ਵਿੱਚ ਉਸਾਰੂ ਤਬਦੀਲੀ ਲਿਆਉਣ ਦਾ ਸੱਦਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਹਰ ਅਧਿਕਾਰੀ ਪੰਜਾਬ ਨੂੰ ਭਾਰਤ ਦੇ ਸਭ ਤੋਂ ਸਾਫ਼-ਸੁਥਰੇ ਅਤੇ ਰਹਿਣ ਯੋਗ ਸੂਬਿਆਂ ਵਿੱਚੋਂ ਇੱਕ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਆਓ ਇਸ ਨੂੰ ਇੱਕ ਜਨਤਕ ਮੁਹਿੰਮ ਬਣਾਈਏ ਜਿੱਥੇ ਸੂਬੇ ਦਾ ਹਰ ਅਧਿਕਾਰੀ ਸਿਰਫ਼ ਪ੍ਰਸ਼ਾਸਕ ਵਜੋਂ ਹੀ ਨਹੀਂ, ਸਗੋਂ ਸਾਡੇ ਕਸਬਿਆਂ ਅਤੇ ਸ਼ਹਿਰਾਂ ਦੀ ਪ੍ਰਗਤੀ ਲਈ ਜ਼ਿੰਮਵਾਰ ਨਾਗਰਿਕਾਂ ਵਜੋਂ ਪੰਜਾਬ ਦੀਆਂ ਸੜਕਾਂ ਦਾ ਰਖਵਾਲਾ ਬਣਨ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...