ਆਪ ਸਰਕਾਰ ਹੇਠ ਪੰਜਾਬ “ਬੇਗਮ ਪੁਰਾ” ਨਹੀਂ, ਡਰ ਅਤੇ ਅਸੁਰੱਖਿਆ ਦਾ ਕੇਂਦਰ ਬਣਿਆ

by | Feb 8, 2026 | breaking news, daily | 0 comments

➖ ਪੰਜਾਬ ਦੇ ਮੌਜੂਦਾ ਹਾਲਾਤਾਂ ਵਿੱਚ ਗੁਰੂ ਰਵਿਦਾਸ ਜੀ ਦੀ ਸਿੱਖਿਆ ਬਹੁਤ ਪ੍ਰਸੰਗਿਕ – ਅਸ਼ਵਨੀ ਸ਼ਰਮਾ

ਚੰਡੀਗੜ੍ਹ ਫਰਵਰੀ 7—
ਗੁਰੂ ਰਵਿਦਾਸ ਜੀ ਦੀ ਬਾਣੀ ਕੇਵਲ ਅਧਿਆਤਮਿਕ ਮਾਰਗਦਰਸ਼ਨ ਹੀ ਨਹੀਂ, ਸਗੋਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਦਾ ਰਾਹ ਵੀ ਦਿਖਾਉਂਦੀ ਹੈ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਵਰਕਿੰਗ ਪ੍ਰੈਜ਼ੀਡੈਂਟ ਅਸ਼ਵਨੀ ਸ਼ਰਮਾ ਦਾ। ਉਹ ਅੱਜ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਦੇ ਉਪਲਕਸ਼ ‘ਤੇ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਸੂਬਾ ਹੈੱਡਕੁਆਰਟਰ ਵਿੱਚ ਐਸਸੀ ਮੋਰਚਾ ਪੰਜਾਬ ਭਾਜਪਾ ਵੱਲੋਂ ਆਯੋਜਿਤ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਐਸੀ ਮੋਰਚਾ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਐਸ ਆਰ ਲੱਦਰ ਦੀ ਹਾਜ਼ਰੀ ਚ ਸ਼ਰਮਾ ਨੇ ਕਿਹਾ ਕਿ ਅੱਜ ਦੇ ਪੰਜਾਬ ਦੇ ਹਾਲਾਤ, ਖਾਸ ਕਰਕੇ ਲਾਅ ਐਂਡ ਆਰਡਰ ਅਤੇ ਸਮਾਜਿਕ ਤਾਣੇ-ਬਾਣੇ ਨੂੰ ਦੇਖਦਿਆਂ, ਗੁਰੂ ਰਵਿਦਾਸ ਜੀ ਦੀ ਬਾਣੀ ਵਿੱਚੋਂ ਸਭ ਤੋਂ ਢੁਕਵਾਂ ਸ਼ਬਦ “ਬੇਗਮ ਪੁਰਾ” ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੇ ਪੰਜਾਬ ਦੀ ਮੌਜੂਦਾ ਸਥਿਤੀ ਵੱਲ ਵੇਖਦੇ ਹਾਂ, ਜਿੱਥੇ ਆਏ ਦਿਨ ਅਮਨ-ਕਾਨੂੰਨ ਦੀਆਂ ਧੱਜੀਆਂ ਉੱਡ ਰਹੀਆਂ ਹਨ, ਨੌਜਵਾਨੀ ਨਸ਼ਿਆਂ ਅਤੇ ਗੈਂਗਸਟਰਵਾਦ ਵੱਲ ਵੱਧ ਰਹੀ ਹੈ ਅਤੇ ਆਮ ਆਦਮੀ ਅਸੁਰੱਖਿਆ ਦੇ ਮਾਹੌਲ ਵਿੱਚ ਜੀ ਰਹਿਆ ਹੈ, ਤਾਂ ਗੁਰੂ ਰਵਿਦਾਸ ਜੀ ਦੇ ਪਵਿੱਤਰ ਬਚਨ ਯਾਦ ਆਉਂਦੇ ਹਨ — “ਬੇਗਮ ਪੁਰਾ ਸਹਰ ਕੋ ਨਾਉ ॥ ਦੂਖੁ ਅੰਦੋਹੁ ਨਹੀਂ ਤਿਹਿ ਠਾਉ ॥”।

ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜਿੱਥੇ ਨਾ ਕੋਈ ਡਰ ਹੋਵੇ ਤੇ ਨਾ ਕੋਈ ਜ਼ਬਰਦਸਤੀ ਵਸੂਲੀ। ਪਰ ਅੱਜ ਪੰਜਾਬ ਵਿੱਚ ਵਪਾਰੀ ਫਿਰੌਤੀਆਂ ਤੋਂ ਡਰੇ ਹੋਏ ਹਨ ਅਤੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਚਿੰਤਤ ਹਨ। ਗੁਰੂ ਜੀ ਦੇ ਬਚਨ “ਨਾ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥” ਅੱਜ ਵੀ ਸਾਨੂੰ ਰਾਹ ਦਿਖਾਉਂਦੇ ਹਨ।

ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਸਮਾਜਿਕ ਪਾੜੇ ਦਾ ਹੱਲ ਗੁਰੂ ਜੀ ਦੇ ਸਮਾਨਤਾ ਦੇ ਸਿਧਾਂਤ ਵਿੱਚ ਹੈ — “ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਡੋਮ ਨ ਸੇਮ ਏਕ ਸੋ ਆਹੀ ॥”। ਜਦੋਂ ਕਾਨੂੰਨ ਸਭ ਲਈ ਇਕਸਾਰ ਹੋਵੇਗਾ, ਤਦ ਹੀ ਸਥਿਰਤਾ ਆਵੇਗੀ।

ਅੰਤ ਵਿੱਚ ਸ਼ਰਮਾ ਨੇ ਕਿਹਾ ਕਿ ਜੇਕਰ ਇੱਕ ਆਮ ਨਾਗਰਿਕ ਰਾਤ ਸਮੇਂ ਬਿਨਾਂ ਡਰ ਦੇ ਸੜਕ ‘ਤੇ ਨਹੀਂ ਤੁਰ ਸਕਦਾ, ਤਾਂ ਅਸੀਂ ਅਜੇ ਵੀ “ਬੇਗਮ ਪੁਰਾ” ਦੇ ਸੰਕਲਪ ਤੋਂ ਦੂਰ ਹਾਂ ਅਤੇ ਗੁਰੂ ਰਵਿਦਾਸ ਜੀ ਦੇ ਉਪਦੇਸ਼ਾਂ ਨੂੰ ਅਪਣਾਉਣ ਦੀ ਲੋੜ ਹੈ।

ਇਸ ਮੌਕੇ ਉਚੋਚੇ ਤੌਰ ਤੇ ਹਾਜ਼ਰ ਸੀ ਸੂਬਾ ਜਨਰਲ ਸਕੱਤਰ ਸੰਗਠਨ ਮੰਥਰਿ ਸ਼੍ਰੀਨਿਵਾਸ ਸੁੱਲੁ, ਸੂਬਾ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਅਤੇ ਪੀ.ਐਸ. ਗਿੱਲ, ਸਾਬਕਾ ਮੰਤਰੀ ਸੁਰਜੀਤ ਜਿਆਨੀ
ਨੈਸ਼ਨਲ ਕੌਂਸਲ ਮੈਂਬਰ ਬੀਬੀ ਅਮਨਜੋਤ ਰਾਮੂਵਾਲੀਆ, ਸੂਬਾ ਮੀਤ ਪ੍ਰਧਾਨ ਜੈਸਮੀਨ ਸੰਧੇਵਾਲੀਆ, ਸਾਬਕਾ ਵਿਧਾਇਕ ਹਰਜੋਤ ਕਮਲ, ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ, ਐਸੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਕੈਂਥ ਤੇ ਹੋਰ ਪਤਵੰਤੇ ਲੀਡਰ ਤੇ ਵਰਕਰ ਸਾਹਿਬਾਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...