ਆਮ ਆਦਮੀ ਪਾਰਟੀ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸੁਰੱਖਿਆ ਵਾਪਸ ਲੈਕੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਦਿੱਤੀ

by | Apr 1, 2025 | breaking news, daily, politics | 0 comments

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਅਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ ।

ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ। ਉਹ ਲਗਾਤਾਰ ਬਿਕਰਮ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਆਪ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮੁੱਦੇ ‘ਤੇ ਆਪਣੇ ਵੱਲੋਂ ਲਾਏ ਝੂਠੇ ਦੋਸ਼ਾਂ ਕਰਕੇ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ ।

ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਕੁੱਝ ਸਮਾਂ ਪਹਿਲਾਂ ਮੇਰੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈ – ਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੇ ਯਤਨ ਨੂੰ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਕਮਜ਼ੋਰ ਢੰਗ ਨਾਲ ਪੇਸ਼ ਕਰਨ ਦੇ ਨਤੀਜੇ ਵਜੋਂ ਦੋਸ਼ੀ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਅੱਜ ਘਟਨਾਵਾਂ ਦੇ ਇਸ ਸਾਰੇ ਕ੍ਰਮ ਨੂੰ ਵੇਖ ਕੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਰਿਹਾ ਕਿ ਸਾਡੇ ਵਿਰੋਧੀ ਸੂਬੇ ਨੂੰ ਕਿੱਥੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ ।

‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਧਮਕੀਆਂ ਵੀ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ‘ਤੇ ਵੀ ਚੁੱਪ ਧਾਰੀ ਹੋਈ ਹੈ ।

ਮੈਂ ਸਪੱਸ਼ਟ ਤੌਰ ‘ਤੇ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਬਿਕਰਮ ਜਾਂ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲਿਸ ਮੁਖੀ ਇਸ ਦੇ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...