ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਖਿਲਾਫ ਬਿਰਤਾਂਤ ਸਿਰਜਣ ਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦੀ ਮੁਹਿੰਮ ਮੂਧੇ ਮੂੰਹ ਡਿੱਗੀ: ਅਕਾਲੀ ਦਲ

by | Jun 20, 2026 | breaking news, daily, politics | 0 comments

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਮਾਮਲੇ ਵਿਚ ਤਖ਼ਤ ਸਾਹਿਬ ਦੇ ਖਿਲਾਫ ਬਿਰਤਾਂਤ ਸਿਰਜਣ ਅਤੇ ਅਕਾਲੀ ਦਲ ਦੇ ਖਿਲਾਫ ਧਰਨੇ ਦੇਣ ਦਾ ਯਤਨ ਕਰਨ ਦੀ ਮੁਹਿੰਮ ਮੂਧੇ ਮੂੰਹ ਡਿੱਗੀ ਹੈ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਪ ਨੇ ਅਕਾਲੀ ਦਲ ਦੇ ਜ਼ਿਲ੍ਹਾ ਹੈਡਕੁਆਰਟਰਾਂ ਦਾ ਘਿਰਾਓ ਕਰ ਕੇ ਧਰਨਾ ਦੇਣ ਦਾ ਯਤਨ ਕੀਤਾ ਪਰ ਇਸਦੇ ਯਤਨ ਮੂਧੇ ਮੂੰਹ ਡਿੱਗੇ ਕਿਉਂਕਿ ਪੁਲਿਸ ਦੀ ਮਦਦ ਲੈਣ ਦੇ ਬਾਵਜੂਦ ਪਾਰਟੀ ਲੋੜੀਂਦੀ ਗਿਣਤੀ ਵਿਚ ਮੈਂਬਰ ਨਹੀਂ ਜੁਟਾ ਸਕੀ। ਉਹਨਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਸਾਹਮਣੇ ਆਈਆਂ ਵੀਡੀਓ ਵਿਚ ਸਪਸ਼ਟ ਹੋ ਗਿਆ ਹੈ ਕਿ ਪਾਰਟੀ ਦੇ ਕਹਿਣ ’ਤੇ ਸਿਰਫ ਨਾਂ ਮਾਤਰ ਗਿਣਤੀ ਵਿਚ ਵਰਕਰ ਇਕੱਠੇ ਹੋਏ ਤੇ ਸਾਰੀ ਮੁਹਿੰਮ ਮੂਧੇ ਮੂੰਹ ਡਿੱਗੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਸੇ ਤਰੀਕੇ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੀ ਵੀਡੀਓ ਜਨਤਕ ਕੀਤੀ ਤਾਂ ਉਸ ਵਿਚ ਨਜ਼ਰ ਆਇਆ ਕਿ ਮੁੱਖ ਮੰਤਰੀ ਖੁਦ ਪ੍ਰਵਾਨ ਕਰ ਰਹੇ ਹਨ ਕਿ ਵਿਵਾਦ ਵੀਡੀਓ ਦੀ ਦੋ ਫੋਰੈਂਸਿਕ ਲੈਬਾਂ ਤੋਂ ਜਾਂਚ ਕਰਵਾਈ ਜਾਵੇ।

ਉਹਨਾਂ ਕਿਹਾ ਕਿ ਹੁਣ ਵੀ ਮੀਡੀਆ ਇੰਚਾਰਜ ਬਲਤੇਜ ਪੰਨੂ ਸਮੇਤ ਸਿਰਫ ਆਪ ਦੇ ਕੁਝ ਹੀ ਆਗੂ ਹੀ ਮੁੱਖ ਮੰਤਰੀ ਦੇ ਬਚਾਅ ਵਿਚ ਸਾਹਮਣੇ ਆਏ ਹਨ ਜਦੋਂ ਕਿ ਬਹੁ ਗਿਣਤੀ ਆਪ ਆਗੂਆਂ ਨੇ ਚੁੱਪ ਰਹਿਣ ਨੂੰ ਤਰਜੀਹ ਦਿੱਤੀ ਹੈ।

ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਮਗਰੋਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹਨਾਂ ਨੂੰ ਇਹਨਾਂ ਵੀਡੀਓ ਦੀ ਫੋਰੈਂਸਿਕ ਲੈਬ ਤੋਂ ਜਾਂਚ ਕਰਵਾਉਣ ਵਿਚ ਕੋਈ ਇਤਰਾਜ਼ ਨਹੀਂ ਹੈ ਕਿਉਂਕਿ ਇਹ ਵੀਡੀਓ ਜਾਅਲੀ ਹਨ ਤੇ ਏ ਆਈ ਨਾਲ ਬਣਾਈਆਂ ਹਨ।
ਉਹਨਾਂ ਕਿਹਾ ਕਿ ਜਦੋਂ ਫੋਰੈਂਸਿਕ ਲੈਬਾਂ ਤੋਂ ਜਾਂਚ ਮਗਰੋਂ ਅਕਾਲ ਤਖ਼ਤ ਸਾਹਿਬ ਨੇ ਐਲਾਨ ਕੀਤਾ ਕਿ ਇਹ ਵੀਡੀਓ ਅਸਲੀ ਹਨ ਤੇ ਮੁੱਖ ਮੰਤਰੀ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨਿਆ ਗਿਆ ਤਾਂ ਆਪ ਸਰਕਾਰ ਨੇ ਨਵੀਂ ਰਿਪੋਰਟ ਲਿਆਂਦੀ ਜਿਸ ਵਿਚ ਦਾਅਵਾ ਕੀਤਾ ਗਿਆ ਕਿ ਵੀਡੀਓ ਵਿਚ ਸਾਹਮਣੇ ਆਇਆ ਵਿਅਕਤੀ ਭਗਵੰਤ ਮਾਨ ਨਹੀਂ ਹੈ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣ ਦੀ ਥਾਂ ’ਤੇ ਮੁੱਖ ਮੰਤਰੀ ਤੇ ਆਪ ਦੀ ਸਾਰੀ ਮਸ਼ੀਨਰੀ ਜੋ ਕਿ ਸਿੱਖ ਮਾਮਲਿਆਂ ਵਿਚ ਵਿਰੋਧੀ ਸਟੈਂਡ ਲਈ ਜਾਣੀ ਜਾਂਦੀ ਹੈ, ਨੇ ਤਖ਼ਤ ਸਾਹਿਬ ਦੇ ਖਿਲਾਫ ਕੰਮ ਕਰਨਾ ਸ਼ੁਰੂ ਕਰ ਦਿੱਤਾ।

ਉਹਨਾਂ ਕਿਹਾ ਕਿ ਅਸਲੀਅਤ ਹਿ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਦੋਸ਼ੀ ਠਹਿਰਾਇਆ ਹੈ ਤੇ ਉਹਨਾਂ ਨੂੰ ਨਿਮਾਣੇ ਹੋ ਕੇ ਫੈਸਲਾ ਪ੍ਰਵਾਨ ਕਰਨਾ ਚਾਹੀਦਾ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਾ ਚਾਹੀਦਾ ਹੈ ਨਾ ਕਿ ਟਕਰਾਅ ਦੀ ਨੀਤੀ ਅਪਣਾਉਣੀ ਚਾਹੀਦੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...