ਆਰ.ਐਸ.ਐਸ-ਭਾਜਪਾ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਵੜਿੰਗ

by | Jun 1, 2025 | breaking news, daily, politics | 0 comments

ਫਗਵਾੜਾ ਵਿਖੇ ਸੰਵਿਧਾਨ ਸਭਾ ਬਚਾਓ ਆਯੋਜਿਤ
ਨਸ਼ਿਆਂ ਬਾਰੇ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਪੁੱਛਿਆ, ‘ਯੁੱਧ’ ਦਾ ਕੀ ਹੋਇਆ

ਫਗਵਾੜਾ, 1 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਆਰ.ਐਸ.ਐਸ ਆਗੂਆਂ ਨੇ ਇਸਨੂੰ ਕਦੇ ਸਵੀਕਾਰ ਨਹੀਂ ਕੀਤਾ। ਉਨ੍ਹਾਂ ਨੇ ਦੇਸ਼ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੇ ਇਨ੍ਹਾਂ ਦੇ ਮਨਸੂਬਿਆਂ ਵਿਰੁੱਧ ਵੀ ਚੇਤਾਵਨੀ ਦਿੱਤੀ।
ਇੱਥੇ ਪਾਰਟੀ ਵਿਧਾਇਕ ਬਲਵਿੰਦਰ ਧਾਲੀਵਾਲ ਦੁਆਰਾ ਆਯੋਜਿਤ ‘ਸੰਵਿਧਾਨ ਬਚਾਓ ਸਭਾ’ (ਸੰਵਿਧਾਨ ਬਚਾਓ ਮੀਟਿੰਗ) ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਕਿਸੇ ਨੂੰ ਵੀ ਸੰਵਿਧਾਨ ਨੂੰ ਛੂਹਣ ਦੀ ਇਜਾਜ਼ਤ ਨਹੀਂ ਦੇਵੇਗੀ, ਇਸਨੂੰ ਬਦਲਣ ਦੀ ਤਾਂ ਗੱਲ ਹੀ ਛੱਡੋ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸੰਵਿਧਾਨ ਦੀ ਕਾਪੀ ਦਿਖਾਉਂਦੇ ਹੋਏ, ਕਿਹਾ ਕਿ ਦੇਸ਼ ਦੇ ਸੰਵਿਧਾਨ ਕਾਰਨ ਹੀ ਸਮਾਜ ਵਿੱਚ ਆਜ਼ਾਦੀ ਅਤੇ ਸਮਾਨਤਾ ਹੈ। ਨਹੀਂ ਤਾਂ, ਲੋਕਾਂ ਕੋਲ ਨਾ ਤਾਂ ਆਜ਼ਾਦੀ ਸੀ, ਨਾ ਆਵਾਜ਼ ਸੀ ਅਤੇ ਨਾ ਹੀ ਕੋਈ ਅਧਿਕਾਰ ਸੀ।

ਉਨ੍ਹਾਂ ਨੇ ਆਰ.ਐਸ.ਐਸ ਦੇ ਇੱਕ ਸਾਬਕਾ ਮੁਖੀ ਐਮ.ਐਸ ਗੋਲਵਲਕਰ ਦੇ ਹਵਾਲੇ ਨਾਲ ਕਿਹਾ ਕਿ ਉਹ ਆਪਣੀ ਕਿਤਾਬ ਵਿੱਚ ਦੇਸ਼ ਦੇ ਸੰਵਿਧਾਨ ਨੂੰ ਸਵੀਕਾਰ ਨਹੀਂ ਕਰਦੇ ਸਨ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਰ.ਐਸ.ਐਸ ਨੇ ਰਾਸ਼ਟਰੀ ਤਿਰੰਗੇ ਨੂੰ ਵੀ ਸਵੀਕਾਰ ਤੱਕ ਨਹੀਂ ਕੀਤਾ ਸੀ।

ਵੜਿੰਗ ਨੇ ਦੋਸ਼ ਲਗਾਇਆ ਕਿ ਇਹ ਕਾਂਗਰਸ ਨੇਤਾ ਰਾਹੁਲ ਗਾਂਧੀ ਸਨ, ਜਿਨ੍ਹਾਂ ਨੇ ਸੰਵਿਧਾਨ ਬਚਾਓ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਦੇਸ਼ ਦੇ ਲੋਕਾਂ ਨੂੰ ਭਾਜਪਾ ਦੇ ਮਨਸੂਬਿਆਂ ਵਿਰੁੱਧ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਾਜਪਾ ਦਾ ‘400 ਤੋਂ ਵੱਧ’ ਸੀਟਾਂ ਜਿੱਤਣ ਦਾ ਨਾਅਰਾ ਸੰਵਿਧਾਨ ਨੂੰ ਬਦਲਣ ਦੇ ਉਦੇਸ਼ ਨਾਲ ਸੀ। ਪਰ ਦੇਸ਼ ਦੇ ਲੋਕਾਂ ਨੇ ਉਨ੍ਹਾਂ ਨੂੰ 240 ਸੀਟਾਂ ਤੱਕ ਸੀਮਤ ਕਰਕੇ ਸਬਕ ਸਿਖਾਇਆ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਿਵੇਂ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਤੀਜੇ ਕਾਰਜਕਾਲ ਲਈ ਸੱਤਾ ਸੰਭਾਲਣ ਤੋਂ ਬਾਅਦ ਸੰਵਿਧਾਨ ਅੱਗੇ ਝੁਕਣਾ ਪਿਆ ਸੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ, ਜਿਹੜੀ ਹਰ ਮੋਰਚੇ ‘ਤੇ ਅਸਫਲ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਸਰਕਾਰ ਦੀ ਨਸ਼ਿਆਂ ਵਿਰੁੱਧ ਬਹੁਤ ਮਸ਼ਹੂਰ ਜੰਗ, ‘ਯੁੱਧ ਨਸ਼ਿਆ ਵਿਰੁੱਧ’ ਦਾ ਹਵਾਲਾ ਦਿੱਤਾ।

ਉਨ੍ਹਾਂ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ‘ਨਸ਼ਿਆਂ ਵਿਰੁੱਧ ਜੰਗ’ ਦੀ ਸਥਿਤੀ ਕੀ ਹੈ। ਕੀ ‘ਆਪ’ ਸਰਕਾਰ ਦੁਆਰਾ ਨਿਰਧਾਰਤ ਕੀਤੀ ਗਈ ਸਮਾਂ ਸੀਮਾ 31 ਮਈ ਨੂੰ ਸੂਬੇ ਵਿੱਚੋਂ ਨਸ਼ੇ ਸੱਚਮੁੱਚ ਖਤਮ ਹੋ ਗਏ ਸਨ।

ਇਸ ਦੌਰਾਨ ਮੌਜੂਦ ਰਹੇ ਪ੍ਰਮੁੱਖ ਲੋਕਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗਰੂਜੀਤ ਔਜਲਾ, ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਵਿਧਾਇਕ ਨਵਤੇਜ ਚੀਮਾ ਅਤੇ ਪਵਨ ਆਦੀਆ ਆਦਿ ਮੌਜੂਦ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...