ਆਰ.ਐਸ.ਐਸ-ਭਾਜਪਾ ਸੰਵਿਧਾਨ, ਰਾਖਵੇਂਕਰਨ ਦੇ ਵਿਰੁੱਧ ਹਨ: ਵੜਿੰਗ

by | Jun 14, 2025 | breaking news, daily, politics | 0 comments

ਕਿਹਾ: ਇਨ੍ਹਾਂ ਨੇ ਕਦੇ ਵੀ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ, ਜਿਹੜੇ ਇਸਨੂੰ ਬਦਲਣਾ ਚਾਹੁੰਦੇ ਹਨ
ਦੋਸ਼: ‘ਆਪ’ ਵੀ ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ

ਸ਼ਾਮ ਚੌਰਾਸੀ (ਹੁਸ਼ਿਆਰਪੁਰ), 14 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਹੈ ਕਿ ਆਰ.ਐਸ.ਐਸ ਅਤੇ ਭਾਜਪਾ ਨੇ ਕਦੇ ਵੀ ਦੇਸ਼ ਦੇ ਸੰਵਿਧਾਨ ਨੂੰ ਸਵੀਕਾਰ ਨਹੀਂ ਕੀਤਾ ਹੈ,ਕਿਉਂਕਿ ਇਹ ਹਮੇਸ਼ਾ ਤੋਂ ਇਸਦੇ ਵਿਰੁਧ ਅਤੇ ਰਾਖਵੇਂਕਰਨ ਦਾ ਵੀ ਵਿਰੋਧ ਕੀਤਾ ਹੈ।

ਇੱਥੇ ਸਾਬਕਾ ਵਿਧਾਇਕ ਪਵਨ ਆਧੀਆ ਦੁਆਰਾ ਆਯੋਜਿਤ ‘ਸੰਵਿਧਾਨ ਬਚਾਓ ਰੈਲੀ’ ਨੂੰ ਸੰਬੋਧਨ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਕਾਂਗਰਸ ਦੇ ਕਾਰਨ ਹੀ ਸੰਵਿਧਾਨ ਅਤੇ ਰਾਖਵੇਂਕਰਨ ਨੂੰ ਬਚਾਇਆ ਅਤੇ ਸੁਰੱਖਿਅਤ ਰੱਖਿਆ ਗਿਆ ਹੈ। ਨਹੀਂ ਤਾਂ, ਭਾਜਪਾ ਸੰਵਿਧਾਨ ਨੂੰ ਬਦਲਣ ਦੇ ਆਪਣੇ ਇਰਾਦਿਆਂ ਨਾਲ ਅੱਗੇ ਵਧਦੀ। ਉਨ੍ਹਾਂ ਇਸ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਪਾਰਟੀ ਸਿਰਫ ਇਸ ਮਕਸਦ ਨਾਲ 400+ ਸੰਸਦੀ ਸੀਟਾਂ ਦੀ ਮੰਗ ਕਰ ਰਹੀ ਸੀ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੁਆਰਾ ਸ਼ੁਰੂ ਕੀਤੀ ਗਈ ਦੇਸ਼ਵਿਆਪੀ ਮੁਹਿੰਮ ਅਤੇ ਰਾਹੁਲ ਗਾਂਧੀ ਦੁਆਰਾ ਕੀਤੇ ਗਏ ਹਮਲਾਵਰ ਬਚਾਅ ਦੇ ਕਾਰਨ, ਭਾਜਪਾ ਸਿਰਫ 240 ਸੀਟਾਂ ‘ਤੇ ਸਿਮਟ ਗਈ ਹੈ ਅਤੇ ਸੰਵਿਧਾਨ ਬਚ ਗਿਆ ਹੈ। ਸਿਰਫ ਇਹੋ ਨਹੀਂ, 10 ਸਾਲਾਂ ਵਿੱਚ ਪਹਿਲੀ ਵਾਰ, ਨਰਿੰਦਰ ਮੋਦੀ ਨੂੰ ਸੰਵਿਧਾਨ ਅੱਗੇ ਝੁਕਣ ਲਈ ਮਜਬੂਰ ਕੀਤਾ ਗਿਆ ਹੈ।

ਵੜਿੰਗ ਨੇ ਰਾਖਵੇਂਕਰਨ ਨੂੰ ਖਤਮ ਕਰਨ ਦੇ ਭਾਜਪਾ ਦੇ ਮਨਸੂਬਿਆਂ ਵਿਰੁੱਧ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਜਾਣਬੁੱਝ ਕੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨਹੀਂ ਭਰ ਰਹੀ ਹੈ, ਕਿਉਂਕਿ ਉਹ ਦਲਿਤਾਂ ਅਤੇ ਓਬੀਸੀ ਵਰਗੀਆਂ ਰਾਖਵੀਆਂ ਸ਼੍ਰੇਣੀਆਂ ਨੂੰ ਰਾਖਵਾਂਕਰਨ ਲਾਭ ਨਹੀਂ ਦੇਣਾ ਚਾਹੁੰਦੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਵੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਕੇ ਭਾਜਪਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਸਿਰਫ਼ ਵਾਰ-ਵਾਰ ਹੈਂਡ ਗਰਨੇਡ ਅਤੇ ਅਜਿਹੇ ਹੋਰ ਹਮਲਿਆਂ ਦੇ ਖਦਸ਼ੇ ਦਾ ਹਵਾਲਾ ਦੇਣ ਕਾਰਨ ਐਫ.ਆਈ.ਆਰ ਦਰਜ ਕੀਤੀ ਗਈ ਸੀ।

ਉਨ੍ਹਾਂ ਇਹ ਵੀ ਜ਼ਿਕਰ ਕਿ ਕਿਵੇਂ ਸਿਰਫ਼ ਆਪਣੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਸ਼ਾਂਤੀਪੂਰਨ ਅੰਦੋਲਨਕਾਰੀ ਕਿਸਾਨਾਂ ਨੂੰ ਜ਼ਬਰਦਸਤੀ ਹਟਾਇਆ ਗਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਗਿਆ।

ਇਸੇ ਤਰ੍ਹਾਂ, ਉਨ੍ਹਾਂ ਨੇ ਪੰਜਾਬ ਸਰਕਾਰ ਦੀ ‘ਨਸ਼ਾ ਵਿਰੋਧੀ’ ਮੁਹਿੰਮ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਨਸ਼ੇ ਡੇਢ ਮਹੀਨੇ ਵਿੱਚ ਖਤਮ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਅਜਿਹਾ ਨਹੀਂ ਕਰ ਸਕਦੀ, ਕਿਉਂਕਿ ਇਹ ਇੱਕ ਲੰਬੀ ਪ੍ਰਕਿਰਿਆ ਹੈ।

ਉਨ੍ਹਾਂ ਨੇ ‘ਆਪ’ ਸਰਕਾਰ ਵੱਲੋਂ ਨਸ਼ਾ ਪੀੜਤਾਂ ਅਤੇ ਛੋਟੇ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਬਲ ਦੀ ਬੇਰਹਿਮੀ ਨਾਲ ਵਰਤੋਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕੋਈ ਹੱਲ ਨਹੀਂ ਹੈ। ਉਨ੍ਹਾਂ ਪੁੱਛਿਆ ਕਿ ਜੇਕਰ ਮਾਪਿਆਂ ਦਾ ਬੱਚਾ ਨਸ਼ੇੜੀ ਹੋ ਗਿਆ ਹੈ, ਤਾਂ ਉਨ੍ਹਾਂ ਦਾ ਕੀ ਕਸੂਰ ਹੈ ਅਤੇ ਉਨ੍ਹਾਂ ਦੇ ਘਰ ਕਿਉਂ ਢਾਹਣੇ ਚਾਹੀਦੇ ਹਨ।

ਵੜਿੰਗ ਨੇ ਸੁਝਾਅ ਦਿੱਤਾ ਕਿ ਜਿੱਥੇ ਸਪਲਾਇਰਾਂ ਅਤੇ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਨੌਕਰੀਆਂ ਅਤੇ ਰੁਜ਼ਗਾਰ ਵੀ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।

ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪ੍ਰਦੇਸ਼ ਕਾਂਗਰਸ ਜਨਰਲ ਸਕੱਤਰ ਸੰਗਠਨ ਕੈਪਟਨ ਸੰਦੀਪ ਸੰਧੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ, ਜਿਲ੍ਹਾ ਕਾਂਗਰਸ ਪ੍ਰਧਾਨ ਮਿੱਕੀ ਡੋਗਰਾ, ਸਾਬਕਾ ਵਿਧਾਇਕ ਪਵਨ ਅਧੀਆ ਅਤੇ ਹੋਰ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...