– ਹੜ੍ਹ ਪੀੜਤਾਂ ਨਾਲ ਕਾਂਗਰਸ ਪੂਰੀ ਤਰ੍ਹਾਂ ਖੜ੍ਹੀ ਹੈ – ਮੋਹਿਤ ਮਹਿੰਦਰਾ

ਅੰਮ੍ਰਿਤਸਰ, 8 ਅਗਸਤ ( )ਹੜ੍ਹ ਪੀੜਤਾਂ ਦੇ ਦੁੱਖ-ਦਰਦ ਨੂੰ ਸਾਂਝਾ ਕਰਨ ਲਈ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਉਦੈ ਭਾਨੂ ਚਿੱਬ ਖ਼ਾਸ ਤੌਰ ’ਤੇ ਅੰਮ੍ਰਿਤਸਰ ਪੁੱਜੇ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਹੜ੍ਹਾਂ ਕਰਕੇ ਹਜ਼ਾਰਾਂ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਕਈ ਪਰਿਵਾਰ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ, ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ, ਜਦਕਿ ਅਨੇਕਾਂ ਪਸ਼ੂਆਂ ਦੀ ਮੌਤ ਨੇ ਕਿਸਾਨਾਂ ਦੀ ਮੁਸੀਬਤ ਹੋਰ ਵੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਕਾਂਗਰਸ ਪਾਰਟੀ ਲੋਕਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ ਅਤੇ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਮੋਹਿਤ ਮਹਿੰਦਰਾ ਨੇ ਇਹ ਵੀ ਦੱਸਿਆ ਕਿ ਇਹ ਸਿਰਫ਼ ਇੱਕ ਰਸਮੀ ਦੌਰਾ ਨਹੀਂ, ਸਗੋਂ ਅਸਲ ਮੈਦਾਨੀ ਸੇਵਾ ਹੈ, ਜਿਸ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੀੜਤ ਪਰਿਵਾਰਾਂ ਤੱਕ ਸਿੱਧੀ ਮਦਦ ਪਹੁੰਚਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਨੀਤੀ ਹਮੇਸ਼ਾ ਲੋਕ-ਕੇਂਦਰਿਤ ਰਹੀ ਹੈ ਅਤੇ ਪਾਰਟੀ ਦੇ ਹਰ ਵਰਕਰ ਦੀ ਜ਼ਿੰਮੇਵਾਰੀ ਹੈ ਕਿ ਉਹ ਇਸ ਸਮੇਂ ਵਿੱਚ ਆਪਣਾ ਧਰਮ ਨਿਭਾਉਂਦੇ ਹੋਏ ਹੜ੍ਹ ਪੀੜਤਾਂ ਦੀ ਸਹਾਇਤਾ ਕਰੇ। ਮੋਹਿਤ ਨੇ ਕਿਹਾ ਕਿ ਰਾਹਤ ਕਾਰਜ ਸਿਰਫ਼ ਰਾਜਨੀਤਿਕ ਬਿਆਨਾਂ ਨਾਲ ਨਹੀਂ ਹੋ ਸਕਦੇ, ਇਸ ਲਈ ਉਨ੍ਹਾਂ ਨੇ ਖੁਦ ਆਪਣੇ ਵਰਕਰਾਂ ਸਮੇਤ ਮੈਦਾਨ ਵਿੱਚ ਜਾ ਕੇ ਸੇਵਾ ਕਰਨ ਦਾ ਐਲਾਨ ਕੀਤਾ ਹੈ।

ਮੋਹਿਤ ਮਹਿੰਦਰਾ ਨੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਨੂੰ ਆਪਣਾ ਪਰਿਵਾਰ ਸਮਝਣ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਵਿੱਚ ਕੋਈ ਕਮੀ ਨਾ ਛੱਡਣ। ਉਨ੍ਹਾਂ ਕਿਹਾ ਕਿ ਪੰਜਾਬੀ ਜਨਤਾ ਨੇ ਹਮੇਸ਼ਾਂ ਮੁਸੀਬਤਾਂ ਵਿੱਚ ਇਕ ਦੂਜੇ ਦਾ ਸਾਥ ਦਿੱਤਾ ਹੈ ਅਤੇ ਇਸ ਵਾਰੀ ਵੀ ਸਾਂਝੀ ਮਿਹਨਤ ਅਤੇ ਭਾਈਚਾਰੇ ਨਾਲ ਅਸੀਂ ਇਸ ਮੁਸੀਬਤ ਤੋਂ ਬਾਹਰ ਨਿਕਲਾਂਗੇ।