ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਹਵਾਈ ਅੱਡੇ ‘ਤੇ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Apr 30, 2026 | INTERNATIONAL, politics | 0 comments

ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਸ਼ਾਮਲ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਹਨਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 29 ਅਪ੍ਰੈਲ 2026:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਦਿੱਲੀ ਪਹੁੰਚਣਗੇ ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚ ਇੱਕ ਔਰਤ ਵੀ ਹੈ। ਉਨ੍ਹਾਂ ਕਿਹਾ ਕਿ ਇਹਨਾਂ 11 ਪੰਜਾਬੀਆਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੁਨਰਵਾਸ ਅਤੇ ਭਵਿੱਖ ਦੀ ਰੋਜ਼ੀ-ਰੋਟੀ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਬੁੱਧਵਾਰ ਨੂੰ ਦਿੱਲੀ ਪਹੁੰਚਣਗੇ, ਜਿਨ੍ਹਾਂ ਵਿੱਚੋਂ 11 ਪੰਜਾਬ ਤੋਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਔਰਤ ਵੀ ਹੈ। ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬ ਦੇ 11 ਲੋਕਾਂ ਦੇ ਦਿੱਲੀ ਪਹੁੰਚਣ ਸਮੇਂ ਪੰਜਾਬ ਸਰਕਾਰ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਰਹਿਣਗੇ।” ਡਿਪੋਰਟ ਕੀਤੇ ਜਾ ਰਹੇ ਲੋਕਾਂ ਪ੍ਰਤੀ ਹਮਦਰਦੀ ਅਤੇ ਜਵਾਬਦੇਹੀ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਇਹ ਸਾਰੇ ਸਾਡੇ ਆਪਣੇ ਲੋਕ ਹਨ ਜਿਨ੍ਹਾਂ ਨੂੰ ਧੋਖੇਬਾਜ਼ ਏਜੰਟਾਂ ਨੇ ਗੁੰਮਰਾਹ ਕੀਤਾ ਅਤੇ ਉਹ ਵਿਦੇਸ਼ ਚਲੇ ਗਏ ਸਨ।”
ਧੋਖੇਬਾਜ਼ ਟਰੈਵਲ ਏਜੰਟਾਂ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੇ ਭੋਲੇ-ਭਾਲੇ ਲੋਕ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝਾਂਸੇ ਵਿੱਚ ਫਸ ਜਾਂਦੇ ਹਨ ਜੋ ਉਨ੍ਹਾਂ ਨੂੰ ਝੂਠੇ ਵਾਅਦਾ ਕਰਕੇ ਵਿਦੇਸ਼ ਭੇਜ ਦਿੰਦੇ ਹਨ। ਇਹ ਲੋਕ ਵੱਡੀਆਂ ਉਮੀਦਾਂ ਨਾਲ ਵਿਦੇਸ਼ ਚਲੇ ਜਾਂਦੇ ਹਨ ਪਰ ਅੰਤ ਵਿੱਚ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਅਜਿਹੇ ਦੁਖਾਂਤ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਪ੍ਰਤੀ ਨਾਗਰਿਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।
ਨੌਜਵਾਨਾਂ ਲਈ ਸੂਬੇ ਵਿੱਚ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਵੱਲੋਂ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਨੌਜਵਾਨ ਨੂੰ ਨੌਕਰੀ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...